Chandigarh News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇੱਕ ਵਾਰ ਮੁੜ ਤੋਂ ਪੰਜਾਬ ਦੇ ਸਰਹੱਦੀ ਦੌਰੇ ਉਪਰ ਹਨ ਪਰ ਹੁਣ ਖ਼ਬਰ ਆ ਰਹੀ ਹੈ  ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਦਰਅਸਲ ਕਿਹਾ ਜਾ ਰਿਹਾ ਹੈ ਕਿ ਆਖਰੀ ਸਮੇਂ 'ਤੇ, ਰਾਜਪਾਲ ਨੇ 20 ਤੋਂ 23 ਫਰਵਰੀ ਤੱਕ ਆਪਣਾ ਸਰਹੱਦੀ ਖੇਤਰ ਦਾ ਦੌਰਾ ਮੁਲਤਵੀ ਕਰ ਦਿੱਤਾ। ਕਿਹਾ ਜਾ ਰਿਹਾ ਹੈ ਕਿ ਹੁਣ  ਰਾਜਪਾਲ 12 ਤੋਂ 14 ਮਾਰਚ ਤੱਕ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ।


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਰਾਜਪਾਲ 20 ਫਰਵਰੀ ਤੋਂ 23 ਫਰਵਰੀ ਤੱਕ ਸਰਹੱਦੀ ਖੇਤਰਾਂ ਦਾ ਦੌਰਾਨ ਕਰਕੇ ਸੁਰੱਖਿਆ ਅਤੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਸਬੰਧੀ ਜਾਣਕਾਰੀ ਲੈਣੀ ਸੀ। ਕਾਬਿਲੇਗੌਰ ਹੈ ਕਿ 3 ਫਰਵਰੀ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਚਾਨਕ ਅਸਤੀਫ਼ਾ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਦੇ ਸਰਹੱਦੀ ਦੌਰੇ ਤੋਂ ਇਹ ਸਪੱਸ਼ਟ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਅਜੇ ਤੱਕ ਮਨਜ਼ੂਰ ਨਹੀਂ ਹੋਇਆ ਹੈ।


ਗਵਰਨਰ ਸਰਹੱਦੀ ਜ਼ਿਲ੍ਹਿਆਂ ਤਰਨਤਾਰਨ, ਫਿਰੋਜ਼ਪੁਰਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿੱਚ ਜਾਣਗੇ। ਗੌਰਤਲਬ ਹੈ ਕਿ ਪਿਛਲੇ ਢਾਈ ਸਾਲਾਂ ਵਿੱਚ ਰਾਜਪਾਲ ਦੀ ਇਹ 6ਵੀਂ ਫੇਰੀ ਹੈ। ਪਿਛਲੇ ਢਾਈ ਸਾਲਾਂ ਵਿੱਚ ਰਾਜਪਾਲ ਦੀ ਇਹ ਛੇਵੀਂ ਫੇਰੀ ਹੈ।