High Court: ਹਾਈਕੋਰਟ ਨੇ ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟਰੇਟ ਨੂੰ ਕੀਤਾ ਮੁਅੱਤਲ, ਅਦਾਲਤ ਨਿਰੀਖਣ `ਚ ਮਿਲੀਆਂ ਕਈ ਖਾਮੀਆਂ
Punjab Haryana High Court Suspend Judge: ਪੰਜਾਬ ਹਰਿਆਣਾ ਹਾਈ ਕੋਰਟ ਦੇ ਜੱਜਾਂ ਨੇ ਮਿਲ ਕੇ ਇਹ ਫੈਸਲਾ ਲਿਆ ਹੈ।
Punjab Haryana High Court Suspend Judicial Officer/ਰੋਹਿਤ ਬਾਂਸਲ: ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਫੈਸਲਾ ਲੈਂਦੇ ਹੋਏ ਲੁਧਿਆਣਾ ਵਿੱਚ ਤਾਇਨਾਤ ਇੱਕ ਜੁਡੀਸ਼ੀਅਲ ਮੈਜਿਸਟਰੇਟ ਨੂੰ ਮੁਅੱਤਲ ਕਰ ਦਿੱਤਾ ਹੈ। ਜਸਟਿਸ ਸੰਧਾਵਾਲੀਆ ਦੇ ਲੁਧਿਆਣਾ ਦੌਰੇ ਦੌਰਾਨ ਜੱਜ ਦੇ ਕੰਮ ਵਿੱਚ ਖਾਮੀਆਂ ਪਾਈਆਂ ਗਈਆਂ। ਇਨ੍ਹਾਂ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਹਾਈ ਕੋਰਟ ਦੇ ਜੱਜਾਂ ਨੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ-ਕਮ-ਸਿਵਲ ਜੱਜ (ਜੂਨੀਅਰ ਡਵੀਜ਼ਨ) ਰਾਜੀਵ ਗਰਗ ਖ਼ਿਲਾਫ਼ ਕਾਰਵਾਈ ਕੀਤੀ ਹੈ।
ਮੁਅੱਤਲੀ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਨਵਾਂਸ਼ਹਿਰ ਬਣਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਜਸਟਿਸ ਸੰਧਾਵਾਲੀਆ ਨੇ ਪਿਛਲੇ ਹਫ਼ਤੇ ਲੁਧਿਆਣਾ ਦਾ ਦੌਰਾ ਕੀਤਾ ਸੀ। ਇਸ ਦੌਰਾਨ ਜੱਜ ਗਰਗ ਦੀ ਕਾਰਜਪ੍ਰਣਾਲੀ ਦੀ ਜਾਂਚ ਕੀਤੀ ਗਈ। ਨਿਰੀਖਣ ਦੌਰਾਨ ਅਦਾਲਤੀ ਕਾਰਵਾਈ, ਰਿਕਾਰਡ ਦੀ ਸਾਂਭ-ਸੰਭਾਲ ਅਤੇ ਡਿਊਟੀ ਨਿਭਾਉਣ ਵਿੱਚ ਕਮੀਆਂ ਪਾਈਆਂ ਗਈਆਂ। ਸੰਧਾਵਾਲੀਆ ਨੇ ਇਨ੍ਹਾਂ ਸਾਰੀਆਂ ਗੱਲਾਂ ਦਾ ਨੋਟਿਸ ਲਿਆ।
ਇਹ ਵੀ ਪੜ੍ਹੋ: Manish Sisodia News: ਜੇਲ੍ਹ 'ਚ ਕਿਸ ਨੂੰ ਯਾਦ ਕਰਕੇ ਭਾਵੁਕ ਹੋਏ ਮਨੀਸ਼ ਸਿਸੋਦੀਆ?ਚਿੱਠੀ ਲਿਖ ਕਿਹਾ- 'Love You'
ਹਾਈਕੋਰਟ ਦੇ ਜੱਜਾਂ ਦੀ ਮੀਟਿੰਗ 'ਚ ਫੈਸਲਾ
ਜਸਟਿਸ ਸੰਧਾਵਾਲੀਆ ਦੇ ਲੁਧਿਆਣਾ ਦੌਰੇ ਦੌਰਾਨ ਜੱਜ ਦੇ ਕੰਮ 'ਚ ਖਾਮੀਆਂ ਪਾਈਆਂ ਗਈਆਂ। ਨਿਰੀਖਣ ਦੌਰਾਨ ਅਦਾਲਤੀ ਕਾਰਵਾਈ, ਰਿਕਾਰਡ ਦੀ ਸਾਂਭ-ਸੰਭਾਲ ਅਤੇ ਡਿਊਟੀ ਨਿਭਾਉਣ ਵਿੱਚ ਕਮੀਆਂ ਪਾਈਆਂ ਗਈਆਂ। ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਹਾਈ ਕੋਰਟ ਦੇ ਜੱਜਾਂ ਨੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ-ਕਮ-ਸਿਵਲ ਜੱਜ (ਜੂਨੀਅਰ ਡਿਵੀਜ਼ਨ) ਰਾਜੀਵ ਗਰਗ ਵਿਰੁੱਧ ਸੰਵਿਧਾਨ ਦੀ ਧਾਰਾ 235 ਅਤੇ ਪੰਜਾਬ ਸਿਵਲ ਸੇਵਾਵਾਂ (ਦੰਡ) ਦੇ ਉਪਬੰਧਾਂ ਤਹਿਤ ਸ਼ਕਤੀਆਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕਾਰਵਾਈ ਕੀਤੀ।
ਉਸ ਨੂੰ ਜਾਂਚ ਪੂਰੀ ਹੋਣ ਤੱਕ ਆਪਣਾ ਹੈੱਡਕੁਆਰਟਰ ਨਾ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਸ਼ੁਰੂ ਵਿੱਚ ਕਾਰਵਾਈ ਅੰਦਰੂਨੀ ਚੌਕਸੀ ਵਿਭਾਗ ਨੂੰ ਸੌਂਪੀ ਗਈ ਸੀ। ਵਿਜੀਲੈਂਸ ਨੇ ਮਾਮਲਾ ਜੱਜਾਂ ਸਾਹਮਣੇ ਪੇਸ਼ ਕਰਨ ਦਾ ਸੁਝਾਅ ਦਿੱਤਾ।
ਹਾਈ ਕੋਰਟ ਦੇ ਸਾਰੇ ਜੱਜਾਂ ਨੇ ਮਿਲ ਕੇ ਇਸ ਮਾਮਲੇ 'ਤੇ ਵਿਚਾਰ ਕੀਤਾ ਅਤੇ ਫੈਸਲਾ ਲਿਆ। ਇਸ ਫੈਸਲੇ ਤੋਂ ਇਲਾਵਾ ਹਾਈ ਕੋਰਟ ਨੇ ਅਕਤੂਬਰ 2023 ਤੋਂ ਹੁਣ ਤੱਕ 4 ਨਿਆਂਇਕ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Travel agent Fraud: ਸਪੇਨ ਭੇਜਣ ਦੀ ਬਜਾਏ ਮੋਰੱਕੋ 'ਚ ਏਜੰਟ ਨੇ ਫਸਾਇਆ ਨੌਜਵਾਨ, ਵੀਡੀਓ ਵਿੱਚ ਸੁਣੋ ਸਾਰੀ ਹੱਡਬੀਤੀ