Punjab students selected in NDA and IMA news: ਪੰਜਾਬ ਸਰਕਾਰ ਵੱਲੋਂ ਲਗਾਤਾਰ ਸਿਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਨਵੇਂ ਉਪਰਾਲੇ ਲਏ ਜਾ ਰਹੇ ਹਨ ਤਾਂ ਜੋ ਸੂਬੇ ਦੇ ਬੱਚੇ ਨਾਮ ਰੌਸ਼ਨ ਕਰ ਸਕਣ ਅਤੇ ਹੋਰ ਬੁਲੰਦੀਆਂ ਹਾਸਿਲ ਕਰ ਸਕਣ। ਅਜਿਹੇ 'ਚ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੇ 13 ਕੈਡਿਟ ਪਿਛਲੇ ਮਹੀਨੇ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.), ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਤਕਨੀਕੀ ਦਾਖ਼ਲਾ ਸਕੀਮ (ਟੀ.ਈ.ਐਸ.) ਵਰਗੀਆਂ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ। 


COMMERCIAL BREAK
SCROLL TO CONTINUE READING

ਇਸ ਦੌਰਾਨ ਕੈਡਿਟ ਮਨਪ੍ਰੀਤ ਸਿੰਘ ਟੀ.ਈ.ਐਸ. ਐਂਟਰੀ ਲਈ ਚੁਣੇ ਗਏ ਚੋਟੀ ਦੇ 20 ਉਮੀਦਵਾਰਾਂ ਵਿੱਚੋਂ ਇੱਕ ਹੈ। ਇਸ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਇਸਦੇ ਨਾਲ ਹੀ ਹੁਣ ਇਸ ਇੰਸਟੀਚਿਊਟ ਨੇ ਕੁੱਲ 216 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਨੂੰ ਦੇ ਦਿੱਤੇ ਹਨ। ਮੁਹਾਲੀ ਸਥਿਤ ਇਸ ਸੰਸਥਾ ਦੇ 141 ਸਾਬਕਾ ਕੈਡਿਟਾਂ ਭਾਰਤ ਦੇ ਰੱਖਿਆ ਸੇਵਾਵਾਂ ਵਿੱਚ ਬਤੌਰ ਕਮਿਸ਼ਨਡ ਅਫ਼ਸਰ ਵੀ ਨਿਯੁਕਤ ਹਨ।


ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਸੂਬਾ ਸਰਕਾਰ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਇਛੁੱਕ, ਪੰਜਾਬ ਦੇ ਧੀਆਂ ਤੇ ਪੁੱਤਰਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ।


ਇਹ ਵੀ ਪੜ੍ਹੋ : ਮੋਗਾ 'ਚ ਹਰਿਦੁਆਰ ਤੋਂ ਕਾਵੜ ਲੈਕੇ ਪਹੁੰਚੇ ਕਾਵੜੀਆਂ ਦਾ ਹੋਇਆ ਵਿਵਾਦ, ਪੁਲਿਸ ਮੁਲਾਜ਼ਮ ਨੂੰ ਕੁੱਟਿਆ


ਅਮਨ ਅਰੋੜਾ ਨੇ ਅੱਗੇ ਦੱਸਿਆ ਕਿ ਇਹ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ 52 ਫ਼ੀਸਦੀ ਦੀ ਚੋਣ ਦਰ ਨਾਲ ਇਹ ਸੰਸਥਾ ਭਾਰਤ ਭਰ ਵਿੱਚ ਸਭ ਤੋਂ ਸਫ਼ਲ ਸੰਸਥਾ ਵਿੱਚੋਂ ਇੱਕ ਹੈ। ਅਮਨ ਅਰੋੜਾ ਨੇ ਅੱਗੇ ਦੱਸਿਆ ਕਿ ਇਹ ਕੈਡਿਟ ਦੇਸ਼ ਦਾ ਮਾਣ ਵਧਾਉਣਗੇ। 


ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਡਿਊਟੀ ਪ੍ਰਤੀ ਸਮਰਪਣ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਤ ਵੀ ਕੀਤਾ।


ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਫੜਿਆ ਗਿਆ ਬਾਰਡਰ ਪਾਰ ਤੋਂ ਆਇਆ ਪਾਕਿਸਤਾਨੀ ਨਾਗਰਿਕ, ਜਾਂਚ ਤੋਂ ਬਾਅਦ ਪਾਕਿ ਰੇਂਜਰਾਂ ਦੇ ਕੀਤਾ ਹਵਾਲੇ


ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਉਪਰਾਲੇ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ 'ਚ ਪੜ੍ਹ ਰਹੇ 40 ਬੱਚਿਆਂ ਨੂੰ ਚੰਦਰਯਾਨ-3 ਦੀ ਲਾਂਚਿੰਗ ਦੇਖਣ ਲਈ ਸਿਰਹਰਿਕੋਟਾ ਵੀ ਭੇਜਿਆ ਗਿਆ।