Weather Update: ਪੰਜਾਬ-ਚੰਡੀਗੜ੍ਹ `ਚ ਮੀਂਹ ਦਾ ਔਰੇਂਜ ਅਲਰਟ, ਘਰ ਤੋਂ ਨਿਕਲਣ ਤੋਂ ਪਹਿਲਾ ਜਾਣੋ ਆਪਣੋ ਸ਼ਹਿਰਾ ਦਾ ਹਾਲ
Punjab Weather Update: ਹਰਿਆਣਾ, ਪੰਜਾਬ-ਚੰਡੀਗੜ੍ਹ `ਚ ਮੀਂਹ ਦਾ ਔਰੇਂਜ ਅਲਰਟ ਹੈ ਅਤੇ ਹਿਮਾਚਲ `ਚ ਬਰਫਬਾਰੀ ਦੀ ਸੰਭਾਵਨਾ; ਮਾਰਚ ਠੰਡਾ ਹੋਵੇਗਾ, ਆਮ ਨਾਲੋਂ ਘੱਟ ਬਾਰਿਸ਼ ਹੋਵੇਗੀ
Punjab Weather Update: ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬੀਤੇ ਦੇੇਰ ਰਾਤ ਤੋਂ ਹਲਕੀ ਬਾਰਿਸ਼ ਹੋ ਰਹੀ ਹੈ ਅਤੇ ਅੱਜ ਸਵੇਰੇ ਬੱਦਲ ਛਾਏ ਹੋਏ ਹਨ। ਦਰਅਸਲ ਅੱਜ ਮੌਸਮ ਵਿਭਾਗ ਵੱਲੋਂ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ 'ਤੇ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਉੱਤਰੀ ਭਾਰਤ ਵਿੱਚ ਠੰਡਾ ਰਹੇਗਾ। ਇਸ ਦੇ ਨਾਲ ਹੀ ਬਾਰਿਸ਼ ਆਮ ਨਾਲੋਂ ਘੱਟ ਹੋ ਸਕਦੀ ਹੈ।
17 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ (Punjab Weather Update)
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ।
ਇਹ ਵੀ ਪੜ੍ਹੋ: ਕੀ ਹੈ Zero Fir, ਪਟਿਆਲਾ ਪੁਲਿਸ ਨੇ ਕਈ ਦਿਨਾਂ ਬਾਅਦ ਕਿਉਂ ਦਰਜ ਕੀਤੀ?
ਚੰਡੀਗੜ੍ਹ (Chandigarh Weather Update)
ਚੰਡੀਗੜ੍ਹ ਸ਼ਹਿਰ ਵਿੱਚ ਤਿੰਨ ਦਿਨ ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਸੀ। ਅੱਜ ਵੀ ਸ਼ਹਿਰ ਵਿੱਚ (Chandigarh Weather Update) ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਕੱਲ੍ਹ ਵੀ ਅਜਿਹਾ ਹੀ ਮੌਸਮ ਰਹੇਗਾ। ਇਸ ਦੇ ਲਈ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਹਿਮਾਚਲ ਪ੍ਰਦੇਸ਼ ਦਾ ਹਾਲ
ਹਿਮਾਚਲ ਪ੍ਰਦੇਸ਼ ਵਿੱਚ 1 ਮਾਰਚ ਤੋਂ ਹੀ ਅਟਲ ਸੁਰੰਗ ਸਮੇਤ ਰੋਹਤਾਂਗ ਕੇਲੋਂਗ, ਜਿਸਪਾ, ਦਾਰਚਾ, ਕੋਕਸਰ ਅਤੇ ਲਾਹੌਲ ਘਾਟੀ ਵਿੱਚ ਦੋ ਇੰਚ ਤਾਜ਼ਾ ਬਰਫ਼ਬਾਰੀ ਹੋਈ। ਅੱਜ ਵੀ ਹਿਮਾਚਲ ਦੇ ਕਈ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Mohali News: ਸਮੇਂ ਦੀਆਂ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ
ਗੌਰਤਲਬ ਹੈ ਕਿ ਬੀਤੇ ਦਿਨੀ ਸ਼ੁੱਕਰਵਾਰ ਨੂੰ ਦਿਨ ਭਰ ਬੱਦਲ ਛਾਏ ਰਹੇ। ਇਸ ਕਾਰਨ ਮੌਸਮ ਸੁਹਾਵਣਾ ਬਣਿਆ ਰਿਹਾ। ਪਰ ਸ਼ਾਮ ਤੱਕ ਹਵਾਵਾਂ ਚੱਲਣ ਲੱਗ ਪਈਆਂ। ਇਸ ਕਾਰਨ ਸ਼ਹਿਰ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ।