Punjab Weather Update: ਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਹੁਣ ਇੱਕ ਵਾਰ ਫਿਰ ਮਾਨਸੂਨ ਸੁਸਤ ਹੋ ਗਿਆ ਹੈ। ਇਸ ਵਿਚਾਲੇ ਖ਼ਬਰ ਆ ਰਹੀ ਹੈ ਕਿ ਸ਼ਨੀਵਾਰ-ਐਤਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਵੀ ਮੌਸਮ ਖੁਸ਼ਕ ਰਿਹਾ, ਜਿਸ ਕਾਰਨ ਪੰਜਾਬ ਦੇ ਔਸਤ ਤਾਪਮਾਨ ਵਿੱਚ 5.9 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 4.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਅਗਸਤ ਮਹੀਨੇ 'ਚ 8 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ ਪਰ ਸੀਜ਼ਨ 'ਚ ਅਜੇ ਵੀ 24 ਫੀਸਦੀ ਦੀ ਗਿਰਾਵਟ ਹੈ। ਜਿਸ ਦਾ ਅਸਰ ਅਗਲੇ ਸਾਲ ਦੇ ਬਿਜਲੀ ਉਤਪਾਦਨ ਅਤੇ ਸਿੰਚਾਈ 'ਤੇ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਵੀ ਨਾਮੁਮਕਿਨ ਹੈ। ਕੁਝ ਇਲਾਕਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: Weather Update: ਪੰਜਾਬ ਤੇ ਚੰਡੀਗੜ੍ਹ 'ਚ ਲਗਾਤਾਰ ਪੈ ਰਹੇ ਮੀਂਹ ਕਰਕੇ ਮੌਸਮ ਹੋਇਆ ਸੁਹਾਵਨਾ, ਜਾਣੋ ਆਪਣੇ ਸ਼ਹਿਰ ਦਾ ਹਾਲ
 


2 ਸਤੰਬਰ ਨੂੰ ਮਾਨਸੂਨ ਦੇ ਐਕਟਿਵ ਹੋਣ ਦੀ ਸੰਭਾਵਨਾ
ਪੰਜਾਬ ਅਤੇ ਚੰਡੀਗੜ੍ਹ ਵਿੱਚ 2 ਸਤੰਬਰ ਨੂੰ ਮਾਨਸੂਨ ਦੇ ਐਕਟਿਵ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਚੰਡੀਗੜ੍ਹ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਲਈ ਕੋਈ ਅਲਰਟ ਨਹੀਂ ਹੈ ਪਰ ਇਸ ਦਿਨ ਚੰਡੀਗੜ੍ਹ ਸਮੇਤ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਹ ਸੰਭਾਵਨਾਵਾਂ 3 ਸਤੰਬਰ ਨੂੰ ਵੀ ਕਾਇਮ ਰਹਿਣਗੀਆਂ। ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੇ ਤਿੰਨ ਡੈਮਾਂ ਦੇ ਪਾਣੀ ਦਾ ਪੱਧਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ 1 ਜੂਨ ਤੋਂ 30 ਅਗਸਤ ਤੱਕ ਕ੍ਰਮਵਾਰ 24 ਫੀਸਦੀ ਅਤੇ 22 ਫੀਸਦੀ ਘੱਟ ਮੀਂਹ ਪਿਆ ਹੈ। ਜਿਸ ਕਾਰਨ ਉੱਤਰੀ ਭਾਰਤ ਦੇ ਤਿੰਨ ਵੱਡੇ ਡੈਮ ਭਾਖੜਾ, ਪੌਂਗ ਅਤੇ ਥੀਨ ਡੈਮ ਆਪਣੀ ਸਮਰੱਥਾ ਤੋਂ ਕਾਫੀ ਦੂਰ ਹਨ।


ਇਹ ਵੀ ਪੜ੍ਹੋ: ETT Union Protest:  ਈਟੀਟੀ 5994 ਯੂਨੀਅਨ ਨੇ ਨੰਗਲ ਹਾਈਵੇਅ ਕੀਤਾ ਜਾਮ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ