Punjab Weather Update: ਪੰਜਾਬ ਵਿੱਚ ਮੌਸਮ ਦਾ ਮਿਜਾਜ ਅੱਜ ਮੁੜ ਤੋਂ ਬਦਲ ਗਿਆ ਹੈ। ਪੰਜਾਬ ਵਿੱਚ ਅੱਜ ਸਵਰੇ ਤੋਂ ਹੀ ਤੇਜ ਹਵਾਵਾਂ ਚੱਲ ਰਹੀਆਂ ਹਨ। ਅੱਜ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਤੇ ਚੰਡੀਗੜ੍ਹ ਅਤੇ ਹੋਰ ਇਲਾਕਿਆਂ 'ਚ ਇਕ ਵਾਰ ਫਿਰ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੀਂਹ ਦੇ ਨਾਲ-ਨਾਲ ਕੁਝ ਇਲਾਕਿਆਂ 'ਚ ਗੜੇ ਪੈਣ ਦੀ ਸੰਭਾਵਨਾ ਹੈ। 


COMMERCIAL BREAK
SCROLL TO CONTINUE READING

ਦਰਅਸਲ, ਮੌਸਮ ਵਿਭਾਗ (Punjab Weather Update) ਨੇ ਪਿਛਲੇ 3 ਦਿਨਾਂ ਤੋਂ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਸੀ।  ਪੰਜਾਬ ਦੇ ਲੋਕਾਂ ਨੂੰ ਅੱਜ ਪੈ ਰਹੀ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿੱਚ ਤਬਦੀਲੀ ਦੇ ਨਾਲ ਹੀ ਜਿੱਥੇ ਇੱਕ ਪਾਸੇ ਲੋਕ ਸੁਖ ਦਾ ਸਾਹ ਲੈ ਰਹੇ ਹਨ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦੀ ਚਿੰਤਾ ਵਧਾ ਰਹੇ ਹਨ। 


ਇਹ ਵੀ ਪੜ੍ਹੋ: Weather Update: ਪੰਜਾਬ ਤੇ ਚੰਡੀਗੜ੍ਹ 'ਚ ਬਦਲਿਆ ਮੌਸਮ ਦਾ ਮਿਜਾਜ! 9.3 MM ਬਾਰਿਸ਼, ਗੜੇਮਾਰੀ ਦੇ ਨਾਲ ਆਇਆ ਤੁਫਾਨ
 


ਇਸ ਦੇ ਨਾਲ ਹੀ ਮੌਸਮ ਵਿਭਾਗ (Punjab Weather Update) ਨੇ ਅੱਜ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਵਿਭਾਗ ਨੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ।


ਗੌਰਤਲਬ ਹੈ ਕਿ ਬੀਤੇ ਦਿਨੀ ਪੰਜਾਬ ਦੇ ਮੋਹਾਲੀ (Punjab Weather Update) 'ਚ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਵੀ ਹੋਈ। ਦੁਪਹਿਰ ਵੇਲੇ ਗੜੇਮਾਰੀ ਕਾਰਨ ਲੋਕ ਘਰਾਂ ਵਿੱਚ ਲੁਕੇ ਹੋਏ ਦੇਖੇ ਗਏ। ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਗੜੇਮਾਰੀ ਅਤੇ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। 


ਖ਼ਰਾਬ ਮੌਸਮ ਦੇ ਮੱਦੇਨਜ਼ਰ ਜਿੱਥੇ ਕਿਸਾਨਾਂ ਨੇ ਫ਼ਸਲਾਂ ਦੀ ਕਟਾਈ ਤੇਜ਼ ਕਰ ਦਿੱਤੀ ਹੈ, ਉੱਥੇ ਹੀ ਮੰਡੀਆਂ ਵਿੱਚ ਵੀ ਕਣਕ ਦੇ ਢੇਰ ਲੱਗੇ ਹੋਏ ਹਨ। ਕਣਕ ਦੀ ਇੰਨੀ ਤੇਜ਼ੀ ਨਾਲ ਢੇਰੀ ਹੋ ਰਹੀ ਹੈ ਕਿ ਇਸ ਦੀ ਖਰੀਦ ਅਤੇ ਲਿਫਟਿੰਗ ਲਈ ਬਾਰਦਾਨੇ ਦੀ ਘਾਟ ਹੈ। ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ।