Punjab Chandigarh Weather Report: ਚੰਡੀਗੜ੍ਹ ਸਮੇਤ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਹੈ। 11 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਠੰਢ ਚੱਲ ਰਹੀਆਂ ਹੈ। ਵਧੀ ਤਾਪਮਾਨ 'ਚ ਗਿਰਾਵਟ ਜਾਰੀ ਕੀਤੀ ਗਈ ਹੈ।
Trending Photos
Punjab Chandigarh Weather Report: ਪੰਜਾਬ ਸਮੇਤ ਚੰਡੀਗੜ੍ਹ ਵਿੱਚ ਮੌਸਮ ਤੇਜੀ ਨਾਲ ਬਦਲਾਅ ਹੋ ਰਿਹਾ ਹੈ। ਪਹਾੜਾਂ 'ਤੇ ਹੋਈ ਬਰਫਬਾਰੀ ਦਾ ਅਸਰ ਪੰਜਾਬ-ਚੰਡੀਗੜ੍ਹ 'ਚ ਸਾਫ ਦਿਖਾਈ ਦੇ ਰਿਹਾ ਹੈ। ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ 11 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਇਹ ਕਾਰਨ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ ਅਤੇ ਠੰਢ ਵਧ ਰਹੀ ਹੈ।
ਪੰਜਾਬ ਵਿੱਚ ਸੀਤ ਲਹਿਰ ਦਾ ਅਸਰ
ਇਸ ਦੇ ਨਾਲ ਹੀ ਪੰਜਾਬ 'ਚ ਘੱਟੋ-ਘੱਟ ਤਾਪਮਾਨ 2 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜੋ ਕਿ ਆਮ ਨਾਲੋਂ ਲਗਭਗ 2 ਡਿਗਰੀ ਘੱਟ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਅਸਗਰ 'ਚ ਸੀਤ ਲਹਿਰ ਦਾ ਅਸਰ ਪੈ ਰਿਹਾ ਹੈ, ਇੱਥੇ 15 ਦਸੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Weather Updates News: ਪੰਜਾਬ-ਚੰਡੀਗੜ੍ਹ ਵਿੱਚ ਠੰਢੀਆਂ ਹਵਾਵਾਂ ਦਾ ਦੌਰ ਸ਼ੁਰੂ; ਰਾਤ ਸਮੇਂ ਵਧੀ ਸਰਦੀ
ਉੱਤਰ ਦੇ ਪਹਾੜਾਂ ’ਤੇ ਇਕ ਦੋ ਦਿਨਾਂ ਤੋਂ ਭਾਰੀ ਬਰਫਬਾਰੀ ਦਾ ਅਸਰ ਮੈਦਾਨੀ ਹਿੱਸਿਆਂ ’ਚ ਵੀ ਦਿਖਾਉਣ ਲੱਗਾ ਹੈ। ਸਰਦ ਹਵਾ ਦਾ ਦਾਇਰਾ ਵੱਧ ਗਿਆ ਹੈ। ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਦੇ ਨਾਲ ਲੱਗਦੇ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਪੱਛਮੀ ਗੜਬੜੀ ਕਾਰਨ ਪਹਾੜਾਂ 'ਤੇ ਬਰਫ਼ਬਾਰੀ ਜਾਰੀ ਹੈ। ਪੰਜਾਬ 'ਚ ਪਹਾੜਾਂ 'ਤੇ ਬਰਫਬਾਰੀ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਇਸ ਦੇ ਨਾਲ ਹੀ ਇੱਕ ਹਫ਼ਤੇ ਤੱਕ ਮੀਂਹ ਪੈਣ ਦਾ ਕੋਈ ਸੰਕੇਤ ਨਹੀਂ ਹੈ ਜਿਸ ਕਾਰਨ ਮੌਸਮ ਖੁਸ਼ਕ ਰਹਿੰਦਾ ਹੈ।
ਪੰਜਾਬ ਲਈ ਦਸੰਬਰ ਦਾ ਮਹੀਨਾ ਵੀ ਖੁਸ਼ਕ ਰਹਿੰਦਾ ਹੈ। ਪੰਜਾਬ ਵਿੱਚ 84 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ ਅਤੇ ਚੰਡੀਗੜ੍ਹ ਵਿੱਚ 91 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾਵੇਗੀ। ਕੋਲਡ ਵੇਵ ਅਲਰਟ ਜਾਰੀ ਹੈ। ਤਾਪਮਾਨ 4 ਤੋਂ 23 ਡਿਗਰੀ ਦੇ ਵਿਚਕਾਰ ਰਹੇਗਾ। ਅੰਮ੍ਰਿਤਸਰ ਦੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾਵੇਗੀ। ਕੋਲਡ ਵੇਵ ਅਲਰਟ ਜਾਰੀ ਹੈ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।