Chandigarh News:  ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਅੱਜ ਚੰਡੀਗੜ੍ਹ ਸੈਕਟਰ-34 ਵਿੱਚ ਕੰਸਰਟ ਹੋਣ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਸੁਰੱਖਿਆ ਲਈ ਸੈਕਟਰ-34 ਅਤੇ ਹੋਰ ਰਸਤਿਆਂ ਦੇ ਆਲੇ-ਦੁਆਲੇ 2500 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।


COMMERCIAL BREAK
SCROLL TO CONTINUE READING

ਸ਼ੋਅ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਸ਼ੁੱਕਰਵਾਰ ਨੂੰ ਸੀਐਮ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਦੁਸਾਂਝ ਨੇ ਆਪਣੇ ਐਕਸ ਹੈਂਡਲ 'ਤੇ ਇਸ ਬਾਰੇ ਜਾਣਕਾਰੀ ਦਿੱਤੀ। ਦੁਸਾਂਝ ਨੇ ਲਿਖਿਆ- ਬਹੁਤ ਪਿਆਰ ਮਿਲਿਆ। ਅੱਜ ਵੱਡੇ ਭਰਾ ਨੇ ਛੋਟੇ ਭਰਾ ਵਰਗਾ ਪਿਆਰ ਦਿੱਤਾ। ਬੇਬੇ ਦੇ ਹੱਥਾਂ ਦੀ ਬਣੀ ਮੱਕੀ ਦੀ ਰੋਟੀ ਤੇ ਸਬਜ਼ੀ...ਇਸ ਤੋਂ ਵਧੀਆ ਹੋਰ ਕੀ ਹੋ ਸਕਦਾ ਹੈ।


ਸੁਰੱਖਿਆ ਪ੍ਰਬੰਧ ਤੇ ਨਿਰੀਖਣ
ਪੁਲਿਸ ਅਧਿਕਾਰੀਆਂ ਨੇ ਸਮਾਰੋਹ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸੁਰੱਖਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕੀਤੇ ਗਏ ਹਨ। ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਟਰੈਫਿਕ ਪਲਾਨ ਵੀ ਤਿਆਰ ਕੀਤਾ ਗਿਆ ਹੈ।


ਪ੍ਰੋਗਰਾਮ ਵਿੱਚ ਕਈ ਵੀ.ਵੀ.ਆਈ.ਪੀਜ਼ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਾਮਲ ਹਨ।


ਦਿਲਜੀਤ ਦੁਸਾਂਝ ਦਾ ਇਹ ਸਮਾਗਮ ਨਾ ਸਿਰਫ਼ ਸੰਗੀਤ ਪ੍ਰੇਮੀਆਂ ਲਈ ਯਾਦਗਾਰੀ ਅਨੁਭਵ ਹੋਵੇਗਾ, ਸਗੋਂ ਪ੍ਰਸ਼ਾਸਨ ਅਤੇ ਪੁਲਿਸ ਦੀ ਸੁਚੱਜੀ ਤਿਆਰੀ ਕਾਰਨ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਉਮੀਦ ਹੈ। ਇਸ ਕੰਸਰਟ ਤੋਂ ਪਹਿਲਾਂ ਕਾਫੀ ਵਿਵਾਦ ਖੜ੍ਹਾ ਹੋ ਗਿਆ ਸੀ। ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਵੀ ਪਹੁੰਚ ਗਿਆ। ਅੰਤ ਵਿੱਚ ਇਸਦੀ ਇਜਾਜ਼ਤ ਦਿੱਤੀ ਗਈ।


2500 ਜਵਾਨ ਸੰਭਾਲਣਗੇ ਸੁਰੱਖਿਆ ਪ੍ਰਬੰਧ
ਦੱਸ ਦੇਈਏ ਕਿ ਵੀਰਵਾਰ ਤਕ ਪ੍ਰੋਗਰਾਮ 'ਚ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਸਮੇਤ 1200 ਦੇ ਕਰੀਬ ਜਵਾਨ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਸੀ ਪਰ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਤੇ ਹੋਰ ਵੱਡੇ ਨੇਤਾਵਾਂ ਤੇ ਉਦਯੋਗਪਤੀਆਂ ਦੇ ਆਉਣ ਦੀ ਸੂਚਨਾ 'ਤੇ ਸੁਰੱਖਿਆ ਵਿਵਸਥਾ ਹੋਰ ਮਜ਼ਬੂਤ ਕਰ ਦਿੱਤੀ ਗਈ ਹੈ।


ਸੁਰੱਖਿਆ 'ਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵੀ 1200 ਤੋਂ ਵਧਾ ਕੇ 2500 ਕਰ ਦਿੱਤੀ ਗਈ ਹੈ। ਪ੍ਰੋਗਰਾਮ 'ਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਆਮਦ ਕਾਰਨ ਹਰਿਆਣਾ ਤੇ ਪੰਜਾਬ ਪੁਲਿਸ ਵੀ ਸੁਰੱਖਿਆ ਪ੍ਰਬੰਧਾਂ 'ਚ ਤਾਇਨਾਤ ਰਹੇਗੀ। ਦੋਵਾਂ ਸੂਬਿਆਂ ਦੇ ਅਧਿਕਾਰੀ ਜਾਂਚ ਲਈ ਘਟਨਾ ਸਥਾਨ 'ਤੇ ਪਹੁੰਚਣਗੇ। ਉੱਥੇ ਹੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦੇ ਸ਼ਨਿਚਰਵਾਰ ਨੂੰ ਸੈਕਟਰ-34 ਪ੍ਰਦਰਸ਼ਨੀ ਮੈਦਾਨ, ਚੰਡੀਗੜ੍ਹ ਵਿਖੇ ਹੋਣ ਵਾਲੇ ਸਮਾਰੋਹ ਨੂੰ ਮਨਜ਼ੂਰੀ ਦੇ ਦਿੱਤੀ ਹੈ।