Mohali News: ਕੌਮੀ ਇਨਸਾਫ਼ ਮੋਰਚੇ ਨੂੰ ਮੋਹਾਲੀ ਦੇ ਸੈਕਟਰ-67 ਲਾਈਟ ਪੁਆਇੰਟ `ਤੇ ਰੋਕਿਆ
Mohali News: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਤੇ ਪਿਤਾ ਗੁਰਚਰਨ ਸਿੰਘ ਦੀ ਅਗਵਾਈ ਵਿੱਚ ਕੱਢੇ ਜਾ ਰਹੇ ਰੋਸ ਮਾਰਚ ਨੂੰ ਮੋਹਾਲੀ ਦੇ ਸੈਕਟਰ 67 ਇੱਕ ਨਿੱਜੀ ਮਾਲ ਦੀ ਲਾਈਟ ਪੁਆਇੰਟ ਉਤੇ ਰੋਕ ਲਿਆ ਗਿਆ ਹੈ।
Mohali News: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਤੇ ਪਿਤਾ ਗੁਰਚਰਨ ਸਿੰਘ ਦੀ ਅਗਵਾਈ ਵਿੱਚ ਕੱਢੇ ਜਾ ਰਹੇ ਰੋਸ ਮਾਰਚ ਨੂੰ ਮੋਹਾਲੀ ਦੇ ਸੈਕਟਰ 67 ਇੱਕ ਨਿੱਜੀ ਮਾਲ ਦੀ ਲਾਈਟ ਪੁਆਇੰਟ ਉਤੇ ਰੋਕ ਲਿਆ ਗਿਆ ਹੈ ਅਤੇ ਜਿੱਥੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਪ੍ਰਦਰਸ਼ਨਕਾਰੀਆਂ ਨੂੰ ਸੈਕਟਰ 67 ਦੀਆਂ ਲਾਈਟਾਂ ਤੇ ਰੋਕ ਲਿਆ ਗਿਆ ਜਿੱਥੇ ਪ੍ਰਦਰਸ਼ਨਕਾਰੀਆਂ ਵੱਲੋਂ ਅੰਤਰਰਾਸ਼ਟਰੀ ਏਅਰਪੋਰਟ ਰੋਡ ਦੀ ਇੱਕ ਸਾਈਡ ਉਤੇ ਖੜ੍ਹੇ ਹੋ ਕੇ ਆਪਣਾ ਰੋਸ ਜ਼ਾਹਿਰ ਕੀਤਾ।
ਆਗੂਆਂ ਦਾ ਕਹਿਣਾ ਹੈ ਕਿ ਦੋ ਸਾਲਾਂ ਤੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਕੌਮੀ ਇਨਸਾਫ਼ ਮੋਰਚਾ ਲੱਗਿਆ ਹੋਇਆ ਹੈ। ਇੰਜ ਹੀ ਸ਼ੰਭੂ ਬਾਰਡਰ ’ਤੇ ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨ ਮੋਰਚਾ ਲੱਗਿਆ ਹੋਇਆ ਹੈ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹਨ। ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਧਰਤੀ ’ਤੇ ਬਣਿਆ ਹੋਇਆ ਹੈ। ਪ੍ਰਧਾਨ ਮੰਤਰੀ ਨੂੰ ਕੌਮੀ ਇਨਸਾਫ਼ ਮੋਰਚੇ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਮਗਰੋਂ ਹੀ ਪੰਜਾਬ ਆਉਣਾ ਚਾਹੀਦਾ ਹੈ।
ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਸੀ ਕਿ ਉਹ ਨਾ ਰਸਤਾ ਰੋਕਣਗੇ ਅਤੇ ਨਾ ਹੀ ਟਰੈਫਿਕ ਵਿੱਚ ਵਿਘਨ ਪਾਉਣਗੇ ਬਲਕਿ ਉਹ ਸਿਰਫ਼ ਸੜਕ ਕਿਨਾਰੇ ਖੜ੍ਹ ਕੇ ਰੋਸ ਪ੍ਰਗਟਾਉਣਗੇ। ਜ਼ਿਕਰਯੋਗ ਹੈ ਕਿ ਮੁਹਾਲੀ ਕੌਮਾਂਤਰੀ ਏਅਰਪੋਰਟ ਤੋਂ ਪ੍ਰਧਾਨ ਮੰਤਰੀ ਇਸ ਰਸਤੇ ਰਾਹੀਂ ਚੰਡੀਗੜ੍ਹ ਜਾਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ ਪਟਿਆਲਾ 'ਚ 472 ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
ਆਗੂਆਂ ਨੇ ਇਹ ਵੀ ਜਾਣਕਾਰੀ ਦਿੱਤੀ ਕੇ ਸਮੇਂ-ਸਮੇਂ ਉਤੇ ਪੰਜਾਬ ਸਰਕਾਰ ਖਿਲਾਫ਼ ਵੀ ਪ੍ਰਦਰਸ਼ਨ ਕੀਤੇ ਗਏ ਹਨ ਪਰ ਦੁੱਖ ਦੀ ਗੱਲ ਇਹ ਹੈ ਕਿ ਪੰਜਾਬ ਦੇ ਸਿੱਖ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਨੇ ਅੱਜ ਤੱਕ ਬੰਦੀ ਸਿੰਘ ਦੀ ਰਿਹਾਈ ਲਈ ਇੱਕ ਵੀ ਮੀਟਿੰਗ ਤਾਲਮੇਲ ਕਮੇਟੀ ਕੌਮੀ ਇਨਸਾਫ਼ ਮੋਰਚੇ ਦੀ ਨਹੀਂ ਬੁਲਾਈ ਅਤੇ ਨਾ ਹੀ ਕਦੇ ਬੰਦੀ ਸਿੰਘਾਂ ਲਈ ਹਾਅ ਦਾ ਨਾਅਰਾ ਮਾਰਿਆ ਹੈ। ਇਸ ਮੌਕੇ ਉਨ੍ਹਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : PM Modi Chandigarh Visit: ਪੀਐਮ ਮੋਦੀ ਦਾ ਨਵੇਂ ਕਾਨੂੰਨਾਂ ਨੂੰ ਲੈ ਕੇ ਵੱਡਾ ਬਿਆਨ; ਕਿਹਾ ਅੱਤਵਾਦ ਵਿਰੁੱਧ ਲੜਾਈ ਨੂੰ ਮਿਲੇਗੀ ਮਜ਼ਬੂਤੀ