Punjab News: ਐਡਵੋਕੇਟ ਜਨਰਲ (ਏ.ਜੀ.) ਦਫ਼ਤਰ ਪੰਜਾਬ ਵਿੱਚ 166 ਲਾਅ ਅਫ਼ਸਰਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ।
Trending Photos
Punjab News: ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ (ਏ.ਜੀ.) ਦਫ਼ਤਰ ਵਿੱਚ 166 ਲਾਅ ਅਫ਼ਸਰਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 75 ਸਹਾਇਕ ਐਡਵੋਕੇਟ ਜਨਰਲ, 43 ਡਿਪਟੀ ਐਡਵੋਕੇਟ ਜਨਰਲ, 25 ਵਧੀਕ ਐਡਵੋਕੇਟ ਜਨਰਲ ਤੇ 23 ਸੀਨੀਅਰ ਡਿਪਟੀ ਐਡਵੋਕੇਟ ਜਨਰਲ ਸ਼ਾਮਲ ਹਨ।
ਇਹ ਭਰਤੀ ਪ੍ਰਕਿਰਿਆ ਨਵੰਬਰ ਮਹੀਨੇ ਸ਼ੁਰੂ ਕੀਤੀ ਗਈ ਸੀ। ਇਸ ਦੇ ਨਾਲ ਹੀ ਭਰਤੀ ਪ੍ਰਕਿਰਿਆ ਵਿੱਚ ਐਸਸੀ ਵਰਗ ਨੂੰ ਰਾਖਵਾਂਕਰਨ ਦਿੱਤਾ ਗਿਆ। ਅਜਿਹਾ ਪਹਿਲੀ ਵਾਰ ਹੋਇਆ ਹੈ। ਇਹ ਦਾਅਵਾ ਪੰਜਾਬ ਸਰਕਾਰ ਨੇ ਕੀਤਾ ਹੈ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰਕੇ ਮੌਜੂਦਾ ਲਾਅ ਅਫਸਰਾਂ ਦੀ ਮਿਆਦ 'ਚ 21 ਜਨਵਰੀ ਤੱਕ ਵਾਧਾ ਕਰ ਦਿੱਤਾ ਸੀ। ਪੰਜਾਬ ਦੇ ਐਡਵੋਕੇਟ ਜਨਰਲ ਦਫਤਰ 'ਚ ਲਾਅ ਅਫਸਰਾਂ ਦੀਆਂ ਇਹ ਨਿਯੁਕਤੀਆਂ ਦਸੰਬਰ ਤੱਕ ਕੀਤੀਆਂ ਜਾਣੀਆਂ ਸਨ ਪਰ ਮਿੱਥੇ ਸਮੇਂ 31 ਦਸੰਬਰ 2023 ਤੱਕ ਨਹੀਂ ਕੀਤੀਆਂ ਜਾ ਸਕੀਆਂ, ਜਿਸ ਤੋਂ ਬਾਅਦ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।
ਐਡਵੋਕੇਟ ਜਨਰਲ ਦਫ਼ਤਰ ਵਿੱਚ ਕੁੱਲ 236 ਨਿਯੁਕਤੀਆਂ ਕੀਤੀਆਂ ਜਾਣੀਆਂ ਸਨ, ਜਿਨ੍ਹਾਂ ਵਿੱਚ 178 ਜਨਰਲ ਅਤੇ 58 ਲਾਅ ਅਫ਼ਸਰਾਂ ਦੀਆਂ ਨਿਯੁਕਤੀਆਂ ਸਨ ਪਰ 31 ਦਸੰਬਰ ਤੱਕ ਨਿਯੁਕਤੀਆਂ ਨਾ ਹੋਣ ਦੇ ਚਲਦਿਆਂ ਪਹਿਲਾਂ ਤੋਂ ਹੀ ਕੰਮ ਕਰ ਰਹੇ ਲਾਅ ਅਫਸਰਾਂ ਦੀ ਮਿਆਦ ਵਿੱਚ 21 ਜਨਵਰੀ ਤੱਕ ਦਾ ਵਾਧਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Amritsar News: ਦਿੱਲੀ ਅੰਦੋਲਨ ਤੋਂ ਪਹਿਲਾਂ ਕਿਸਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਕੀਤੀ ਅਰਦਾਸ
ਗੌਰਤਲਬ ਹੈ ਕਿ ਵੱਡੇ ਪੱਧਰ ਉਤੇ ਵਿਰੋਧ ਮਗਰੋਂ ਸਰਕਾਰ ਨੇ ਲਾਅ ਅਫਸਰਾਂ ਦੀਆਂ ਨਿਯੁਕਤੀਆਂ ਉਪਰ ਰਾਖਵਾਂਕਰਨ ਦੀ ਵਿਵਸਥਾ ਕੀਤੀ ਸੀ।
ਇਹ ਵੀ ਪੜ੍ਹੋ : Delhi Kisan Andolen 2.0: ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੇ ਬਾਰਡਰ ਸੀਲ, ਕਈ ਜ਼ਿਲ੍ਹਿਆਂ 'ਚ ਧਾਰਾ 144 ਲਾਗੂ