Chandigarh News: ਗੁਰੂ ਦਰੋਣਾਚਾਰੀਆ ਸਟੇਡੀਅ ਮਮਲੋਆ ਚੰਡੀਗੜ੍ਹ ਵਿਖੇ ਪੇਂਡੂ ਸੁਧਾਰ ਕਮੇਟੀ, ਚੰਡੀਗੜ੍ਹ ਵੱਲੋਂ ਪਹਿਲੀ ਵਾਰ ਚੰਡੀਗੜ੍ਹ ਤੋਂ ਰਾਜਸਭਾ ਮੈਂਬਰ ਬਣੇ ਸਤਨਾਮ ਸੰਧੂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਪਹੁੰਚੇ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਪ੍ਰਧਾਨ ਦੀਦਾਰ ਸਿੰਘ ਦੀ ਪ੍ਰਧਾਨਗੀ ਹੇਠ ਪੇਂਡੂ ਸੁਧਾਰ ਕਮੇਟੀ ਦੇ ਮੈਂਬਰਾਂ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸਮਾਰੋਹ ਵਿੱਚ ਹਾਜ਼ਰੀ ਭਰਨ ਲਈ ਧੰਨਵਾਦ ਵੀ ਕੀਤਾ ਗਿਆ।


COMMERCIAL BREAK
SCROLL TO CONTINUE READING

ਜ਼ਿਕਰਯੋਗ ਹੈ ਕਿ ਇਤਿਹਾਸ 'ਚ ਪਹਿਲੀ ਵਾਰ ਕੇਂਦਰ ਸਰਕਾਰ ਵੱਲੋਂ ਸਤਨਾਮ ਸਿੰਘ ਸੰਧੂ ਨੂੰ ਚੰਡੀਗੜ੍ਹ ਤੋਂ ਨਿਯੁਕਤ ਕੀਤਾ ਗਿਆ ਹੈ, ਉਹ ਵੀ ਇੱਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਸ ਕਾਰਨ ਆਸ-ਪਾਸ ਦੇ ਪਿੰਡਾਂਦੇ ਲੋਕਾਂ'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।


ਇਸ ਸਮਾਰੋਹ ਦੌਰਾਨ ਪੇਂਡੂ ਸੁਧਾਰ ਕਮੇਟੀ ਚੰਡੀਗੜ੍ਹ ਦੇਪ੍ਰਧਾਨ ਦੀਦਾਰ ਸਿੰਘ, ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ, ਮੈਂਬਰ ਬਲਵਿੰਦਰ ਸ਼ਰਮਾ, ਰੁਪਿੰਦਰ ਰਾਣਾ, ਮੈਂਬਰ ਮਾਨਚੰਦ, ਮੈਂਬਰ ਭਜਨ ਸਿੰਘ ਸਮੇਤ 23 ਪਿੰਡਾਂ ਦੇ ਹੋਰ ਕਮੇਟੀ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।


ਕਮੇਟੀ ਪ੍ਰਧਾਨ ਦੀਦਾਰ ਸਿੰਘ ਨੇ ਕਿਹਾ ਕਿ ਅੱਜ ਸਾਨੂੰ ਬਹੁਤ ਖੁਸ਼ੀ ਹੈ ਕਿ ਚੰਡੀਗੜ੍ਹ ਨੂੰ ਇਤਿਹਾਸ ਵਿੱਚ ਪਹਿਲਾ ਰਾਜਸਭਾ ਮੈਂਬਰ ਮਿਲਿਆ ਹੈ, ਉਹ ਪੰਜਾਬ ਦੇ ਇੱਕ ਛੋਟੇ ਜਿਹੇ ਪਿੰਡ ਰਸੂਲਪੁਰ ਫ਼ਿਰੋਜ਼ਪੁਰ ਨਾਲ ਸਬੰਧਤ ਹਨ। ਇਸ ਲਈ ਉਹ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਾਲਾਂ ਦੌਰਾਨ ਉਨ੍ਹਾਂ ਨੇ ਬੇਮਿਸਾਲ ਪ੍ਰਦਰਸ਼ਨ ਕੀਤਾ ਹੈ।


ਰਾਜਸਭਾ ਮੈਂਬਰ ਸਤਨਾਮ ਸਿੰਘ ਦੀ ਅਗਵਾਈ ਵਿੱਚ ਚੰਡੀਗੜ੍ਹ ਭਲਾਈ ਟਰੱਸਟ ਵੱਲੋਂ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ ਦੋ ਮੈਗਾ ਸਿਹਤ ਕੈਂਪਾਂ ਸਮੇਤ 22 ਮੁਫ਼ਤ ਸਿਹਤ ਕੈਂਪਾਂ ਦਾ ਸਫ਼ਲਤਾ ਪੂਰਵਕ ਆਯੋਜਨ ਕਰਕੇ 50,000 ਤੋਂ ਵੱਧ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ।


ਸਿੱਖਿਆ ਦੇ ਖੇਤਰ ਵਿੱਚ ਸਤਨਾਮ ਸਿੰਘ ਸੰਧੂ ਭਾਰਤ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚੋਂ ਇੱਕ ਚੰਡੀਗੜ੍ਹ ਯੂਨੀਵਰਸਿਟੀ ਅਤੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਰਾਹੀਂ ਪਿਛਲੇ ਦੋ ਦਹਾਕਿਆਂ ਤੋਂ ਆਪਣਾ ਵੱਡਾ ਯੋਗਦਾਨ ਪਾ ਰਹੇ ਹਨ। ਸਤਨਾਮ ਸਿੰਘ ਸੰਧੂ (ਸੰਸਥਾਪਕ, ਚੰਡੀਗੜ੍ਹ ਯੂਨੀਵਰਸਿਟੀ ਅਤੇ CWT) ਦੀ ਇੱਕ ਦੂਰ ਅੰਦੇਸ਼ੀ ਪਹਿਲ ਕਦਮੀ, ਚੰਡੀਗੜ੍ਹ ਸਕੂਲ ਐਕਸੀਲੈਂਸ ਅਵਾਰਡਾਂ ਨੇ ਲਗਭਗ 200 ਸਕੂਲਾਂ, ਉਨ੍ਹਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਿੱਖਿਆ ਅਤੇ ਰਾਸ਼ਟਰਪ੍ਰਤੀ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਮੇਜ਼ਬਾਨੀ ਅਤੇ ਸਨਮਾਨਿਤ ਕੀਤਾ ਗਿਆ ਹੈ। ਲੋੜਵੰਦ ਲੋਕਾਂ ਨੂੰ ਭੋਜਨ, ਦਵਾਈਆਂ, ਕੱਪੜੇ ਅਤੇ ਹੋਰ ਜ਼ਰੂਰੀ ਵਸਤਾਂ ਦੇ ਰੂਪ ਵਿੱਚ ਸਹਾਇਤਾ ਪ੍ਰਦਾਨ ਕੀਤੀ ਗਈ।


ਸਤਨਾਮ ਸਿੰਘ ਸੰਧੂ ਚੰਡੀਗੜ੍ਹ ਪ੍ਰਸ਼ਾਸਨ ਦੀ ਵਾਤਾਵਰਨ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਹਨ, ਉਨ੍ਹਾਂ ਵੱਲੋਂ ਸਫ਼ਾਈ ਦੇ ਖੇਤਰ ਵਿੱਚ ਕੀਤੇ ਗਏ ਕੰਮਾਂ ਦੀ ਬਦੌਲਤ ਅੱਜ ਸਵੱਛ ਸਰਵੇਖਣ 2023 ਵਿੱਚ ਚੰਡੀਗੜ੍ਹ 82.7 ਫ਼ੀਸਦੀ ਤੋਂ 89.9 ਫ਼ੀਸਦੀ ਵਧੀਆ ਅੰਕ ਲੈਕੇ 11ਵੇਂ ਸਥਾਨ 'ਤੇ ਪਹੁੰਚ ਗਿਆ ਹੈ | 2021 ਵਿੱਚ ਸ਼ਹਿਰ ਸਵੱਛ ਸਰਵੇਖਣ ਦੇ 66ਵੇਂ ਸਥਾਨ 'ਤੇ ਸੀ।


ਪੇਂਡੂ ਸਲਾਹਕਾਰ ਕਮੇਟੀ ਦੇ ਮੈਂਬਰ ਬਲਵਿੰਦਰ ਸ਼ਰਮਾ ਨੇ ਕਿਹਾ ਕਿ ਅੱਜ ਸਾਡੇ ਲਈ ਸ਼ਾਨਦਾਰ ਅਤੇ ਮਾਣ ਵਾਲੀ ਗੱਲ ਹੈ ਕਿ ਸਾਨੂੰ ਸਤਨਾਮ ਸਿੰਘ ਦੇ ਰੂਪ ਵਿੱਚ ਚੰਡੀਗੜ੍ਹ ਦੀ ਅਗਵਾਈ ਕਰਨ ਲਈ ਇੱਕ ਸ਼ਾਨਦਾਰ ਵਿਅਕਤੀ ਮਿਲਿਆ ਹੈ। 2022 ਵਿੱਚ ਭਾਰਤ ਭਰ ਵਿੱਚ 12,000 ਤੋਂ ਵੱਧ ਵਿਦਿਆਰਥੀਆਂ ਨੇ ਇਹ ਸਕਾਲਰਸ਼ਿਪ ਪ੍ਰਾਪਤ ਕੀਤੀ।


ਰਾਜਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੇ ਯਤਨਾਂ ਸਦਕਾ ਚੰਡੀਗੜ੍ਹ ਯੂਨੀਵਰਸਿਟੀ ਦੇ 873 ਵਿਦਿਆਰਥੀਆਂ ਨੂੰ ਇਹ ਵਜ਼ੀਫ਼ਾ ਮਿਲਿਆ ਹੈ। ਇਸ ਸਾਲ (2024) CUCET ਸਕਾਲਰਸ਼ਿਪ ਦੀ ਰਕਮ ਵਧਾ ਕੇ 170 ਕਰੋੜ ਰੁਪਏ ਕਰ ਦਿੱਤੀ ਗਈ ਹੈ।


2022 ਵਿੱਚ 12ਵੀਂ ਅਤੇ ਗ੍ਰੈਜੂਏਸ਼ਨ ਦੀਆਂ ਪ੍ਰੀਖਿਆਵਾਂ ਵਿੱਚ ਮੈਰਿਟ ਦੇ ਆਧਾਰ 'ਤੇ ਵਿਦਿਆਰਥੀਆਂ ਨੂੰ 27 ਕਰੋੜ ਰੁਪਏ ਦੀ ਸਕਾਲਰਸ਼ਿਪ ਦਿੱਤੀ ਗਈ ਸੀ, ਜਿਸ ਵਿੱਚੋਂ 6,700 ਵਿਦਿਆਰਥੀਆਂ ਨੂੰ ਵਜ਼ੀਫ਼ਾ ਮਿਲਿਆ ਸੀ। ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਗਿਣਤੀ 320 ਹੈ।


ਇਸ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਲੜਕੀਆਂ ਲਈ ‘ਕਲਪਨਾਚਾਵਲਾ’ ਸਕਾਲਰਸ਼ਿਪ ਵੀ ਦੇ ਰਹੀ ਹੈ। ਚੰਡੀਗੜ੍ਹ ਯੂਨੀਵਰਸਿਟੀ ਨੇ ਹਰ ਸਾਲ ਲੜਕੀਆਂਲਈ 10 ਲੱਖ ਰੁਪਏ ਦਾ ਬਜਟ ਸਕਾਲਰਸ਼ਿਪ ਲਈ ਰੱਖਿਆ ਹੈ। ਚੰਡੀਗੜ੍ਹ ਵਿੱਚ ਆਏ ਹੜ੍ਹਾਂ ਦੌਰਾਨ ਉੱਥੇ ਫਸੇ ਬੱਚਿਆਂ, ਬਜ਼ੁਰਗਾਂ, ਔਰਤਾਂ ਅਤੇ ਆਰਥਿਕ ਤੌਰ 'ਤੇ ਲੋੜਵੰਦ ਲੋਕਾਂ ਨੂੰ ਭੋਜਨ, ਦਵਾਈਆਂ, ਕੱਪੜੇ ਅਤੇ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਲਈ ਚੰਡੀਗੜ੍ਹ ਵਾਸੀ ਸਤਨਾਮ ਸਿੰਘ ਸੰਧੂ ਜੀ ਦੇ ਤਹਿ ਦਿਲੋਂ ਧੰਨਵਾਦੀ ਹਨ।”


ਇਸ ਤੋਂ ਬਾਅਦ ਰਾਜਸਭਾ ਮੈਂਬਰ ਅਤੇ ਕੁਲਪਤੀ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਉਨ੍ਹਾਂ ਨੂੰ ਚੰਡੀਗੜ੍ਹ ਦੇ ਲੋਕਾਂ ਦੀ ਸੇਵਾ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਵੱਲੋਂ ਰਾਜਸਭਾ ਮੈਂਬਰ ਚੁਣਿਆ ਗਿਆ ਹੈ। ਇਹ ਪ੍ਰਧਾਨ ਮੰਤਰੀ ਮੋਦੀ ਦੀ ਦੂਰ ਅੰਦੇਸ਼ੀ ਸੋਚ ਦਾ ਨਤੀਜਾ ਹੈ ਕਿ ਅੱਜ ਪੂਰੇ ਦੇਸ਼ ਵਿੱਚ ਹਰ ਖੇਤਰ ਵਿੱਚ ਬੇਮਿਸਾਲ ਅਤੇ ਸਮਾਵੇਸ਼ੀ ਵਿਕਾਸ ਹੋਇਆ ਹੈ।


ਉਨ੍ਹਾਂ ਦੇ ਯਤਨਾਂ ਸਦਕਾ ਅੱਜ ਚੰਡੀਗੜ੍ਹ ਦੇ ਲੋਕਾਂ ਨੂੰ ਅੰਤਰਰਾਸ਼ਟਰੀ ਹਵਾਈ ਅੱਡਾ, ਸਮਾਰਟ ਸਿਟੀ ਪ੍ਰਾਜੈਕਟ, 90 ਕਰੋੜ ਰੁਪਏ ਦੇ ਸੇਨਕੋਪ ਦੀ ਸਥਾਪਨਾ, ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ, ਵੰਦੇ ਭਾਰਤ ਐਕਸਪ੍ਰੈਸ ਅਤੇ ਚੰਡੀਗੜ੍ਹ ਵਿੱਚ ਕੇਂਦਰੀ ਕਰਮਚਾਰੀ ਨਿਯਮਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਚੰਡੀਗੜ੍ਹ ਦੇ ਲੋਕਾਂ ਨੂੰ ਤਾਕਤ ਮਿਲੀ ਹੈ। ਅੱਜ ਚੰਡੀਗੜ੍ਹ ਨੇ ਜੋ ਵੀ ਮੁਕਾਮ ਹਾਸਲ ਕੀਤਾ ਹੈ, 


ਉਹ ਸਿਰਫ਼ ਪ੍ਰਧਾਨ ਮੰਤਰੀ ਮੋਦੀ ਦੇ ਯਤਨਾਂ ਸਦਕਾ ਹੀ ਹੈ, ਜਿਨ੍ਹਾਂ ਦਾ ਉਹ ਬਹੁਤ ਧੰਨਵਾਦੀ ਹੈ।ਜੇਕਰ ਚੰਡੀਗੜ੍ਹ ਨੇ ਵੱਖ-ਵੱਖ ਖੇਤਰਾਂ 'ਚ ਪਹਿਲੇ ਸਥਾਨ 'ਤੇ ਪਹੁੰਚਣਾ ਹੈ ਤਾਂ ਸਾਨੂੰ ਕੇਂਦਰ 'ਚ ਮੋਦੀ ਵਰਗੇ ਮਜ਼ਬੂਤ ਨੇਤਾ ਦੀ ਲੋੜਹੈ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਮੋਦੀ 2024 'ਚ ਚੋਣਾਂ ਜਿੱਤ ਕੇ ਮੁੜ ਪ੍ਰਧਾਨ ਮੰਤਰੀ ਬਣਨ।