Savitri Jindal: ਭਾਰਤ ਦੀ ਸਭ ਤੋਂ ਅਮੀਰ ਔਰਤ ਨੇ ਹੁਣ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਦਾ `ਹੱਥ` ਛੱਡਿਆ
Savitri Jindal: ਉਨ੍ਹਾਂ ਦਾ ਅਸਤੀਫਾ ਅਜਿਹੇ ਸਮੇਂ `ਚ ਆਇਆ ਹੈ ਜਦੋਂ ਉਨ੍ਹਾਂ ਦਾ ਬੇਟਾ ਨਵੀਨ ਜਿੰਦਲ ਹਾਲ ਹੀ `ਚ ਕਾਂਗਰਸ ਛੱਡ ਕੇ ਭਾਜਪਾ `ਚ ਸ਼ਾਮਲ ਹੋਇਆ ਹੈ। ਅਜਿਹੇ `ਚ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸਾਵਿਤਰੀ ਜਿੰਦਲ ਵੀ ਭਾਜਪਾ `ਚ ਸ਼ਾਮਲ ਹੋ ਸਕਦੇ ਹਨ।
Savitri Jindal: ਲੋਕ ਸਭਾ ਚੋਣ ਤੋਂ ਹਰ ਪਹਿਲਾਂ ਕਾਂਗਰਸ ਨੂੰ ਹਰ ਰੋਜ਼ ਇੱਕ ਤੋਂ ਬਾਅਦ ਇੱਕ ਝਟਕੇ ਲੱਗ ਰਹੇ ਹਨ। ਹੁਣ ਭਾਰਤ ਦੀ ਸਭ ਤੋਂ ਅਮੀਰ ਔਰਤ ਅਤੇ ਦੇਸ਼ ਦੇ ਚੋਟੀ ਦੇ ਅਮੀਰਾਂ ਦੀ ਸੂਚੀ ਵਿੱਚ ਸ਼ਾਮਲ ਸਾਵਿਤਰੀ ਜਿੰਦਲ ਨੇ ਕਾਂਗਰਸ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਉਨ੍ਹਾਂ ਦਾ ਬੇਟਾ ਨਵੀਨ ਜਿੰਦਲ ਹਾਲ ਹੀ 'ਚ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਇਆ ਹੈ। ਅਜਿਹੇ 'ਚ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸਾਵਿਤਰੀ ਜਿੰਦਲ ਵੀ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਇਸ 'ਤੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਸਾਵਿਤਰੀ ਜਿੰਦਲ ਨੇ ਆਪਣੇ ਅਸਤੀਫੇ ਦੀ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਦਿੱਤੀ। ਉਨ੍ਹਾਂ ਲਿਖਿਆ, ''ਮੈਂ 10 ਸਾਲ ਵਿਧਾਇਕ ਦੇ ਤੌਰ 'ਤੇ ਹਿਸਾਰ ਦੇ ਲੋਕਾਂ ਦੀ ਨੁਮਾਇੰਦਗੀ ਕੀਤੀ ਹੈ ਅਤੇ ਇਕ ਮੰਤਰੀ ਦੇ ਤੌਰ 'ਤੇ ਹਰਿਆਣਾ ਸੂਬੇ ਦੀ ਨਿਰਸਵਾਰਥ ਸੇਵਾ ਕੀਤੀ ਹੈ। ਹਿਸਾਰ ਦੇ ਲੋਕ ਮੇਰਾ ਪਰਿਵਾਰ ਹਨ ਅਤੇ ਮੇਰੇ ਪਰਿਵਾਰ ਦੀ ਸਲਾਹ 'ਤੇ ਮੈਂ ਅੱਜ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੀਂ ਹਾਂ। ਮੈਂ ਕਾਂਗਰਸ ਲੀਡਰਸ਼ਿਪ ਦੇ ਸਮਰਥਨ ਲਈ ਅਤੇ ਆਪਣੇ ਸਾਰੇ ਸਾਥੀਆਂ ਦਾ ਹਮੇਸ਼ਾ ਧੰਨਵਾਦੀ ਰਹਾਂਗਾ, ਜਿਨ੍ਹਾਂ ਨੇ ਹਮੇਸ਼ਾ ਮੈਨੂੰ ਆਪਣਾ ਸਮਰਥਨ ਅਤੇ ਸਨਮਾਨ ਦਿੱਤਾ।"
ਸਾਵਿਤਰੀ ਜਿੰਦਲ ਦਾ ਸਿਆਸੀ ਸਫਰ
ਸਾਵਿਤਰੀ ਜਿੰਦਲ 10 ਸਾਲਾਂ ਤੋਂ ਹਿਸਾਰ ਹਲਕੇ ਤੋਂ ਵਿਧਾਇਕ ਰਹੀ ਹੈ। ਉਹ ਹਰਿਆਣਾ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੀ ਹੈ। 2005 ਵਿੱਚ ਇੱਕ ਜਹਾਜ਼ ਹਾਦਸੇ ਵਿੱਚ ਆਪਣੇ ਪਤੀ ਅਤੇ ਜਿੰਦਲ ਗਰੁੱਪ ਦੇ ਸੰਸਥਾਪਕ ਓਪੀ ਜਿੰਦਲ ਦੀ ਮੌਤ ਤੋਂ ਬਾਅਦ, ਸਾਵਿਤਰੀ ਨੇ ਹਿਸਾਰ ਤੋਂ ਹਰਿਆਣਾ ਵਿਧਾਨ ਸਭਾ ਚੋਣ ਲੜੀ ਅਤੇ ਜਿੱਤੀ। 2009 ਵਿੱਚ ਉਹ ਇੱਕ ਵਾਰ ਫਿਰ ਇਸ ਸੀਟ ਤੋਂ ਜਿੱਤੇ ਸਨ। ਇਸ ਦੌਰਾਨ ਉਨ੍ਹਾਂ ਨੂੰ 2013 ਤੱਕ ਹਰਿਆਣਾ ਸਰਕਾਰ ਵਿੱਚ ਮੰਤਰੀ ਦਾ ਅਹੁਦਾ ਦਿੱਤਾ ਗਿਆ। ਹਾਲਾਂਕਿ 2014 ਦੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਉਹ ਹਾਰ ਗਏ ਸਨ।
ਸਾਵਿਤਰੀ ਜਿੰਦਲ ਦੀ ਕੁੱਲ ਜਾਇਦਾਦ
ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ ਅਨੁਸਾਰ, ਸਾਵਿਤਰੀ ਜਿੰਦਲ ਦੇਸ਼ ਦੀ ਸਭ ਤੋਂ ਅਮੀਰ ਔਰਤ ਹੈ। ਉਹ ਮੁਕੇਸ਼ ਅੰਬਾਨੀ ਅਤੇ ਗੌਤਮ ਅਡਾਨੀ ਵਰਗੇ ਅਮੀਰ ਲੋਕਾਂ ਦੇ ਨਾਲ ਦੇਸ਼ ਦੇ ਚੋਟੀ ਦੇ 5 ਸਭ ਤੋਂ ਅਮੀਰ ਲੋਕਾਂ ਵਿੱਚ ਵੀ ਸ਼ਾਮਲ ਹੈ। ਜੇਕਰ ਦੁਨੀਆ ਦੇ ਅਮੀਰਾਂ 'ਚ ਉਨ੍ਹਾਂ ਦੀ ਰੈਂਕਿੰਗ ਦੀ ਗੱਲ ਕਰੀਏ ਤਾਂ ਉਹ 56ਵੇਂ ਨੰਬਰ 'ਤੇ ਹੈ। ਉਨ੍ਹਾਂ ਦੀ ਕੁੱਲ ਜਾਇਦਾਦ 30 ਬਿਲੀਅਨ ਡਾਲਰ ਯਾਨੀ ਲਗਭਗ 2.5 ਲੱਖ ਕਰੋੜ ਰੁਪਏ ਹੈ। ਇਸ ਦੇ ਨਾਲ ਹੀ ਉਹ ਦੁਨੀਆ ਦੀ ਸੱਤਵੀਂ ਸਭ ਤੋਂ ਅਮੀਰ ਮਾਂ ਵੀ ਹੈ। ਸਾਵਿਤਰੀ ਜਿੰਦਲ ਓਪੀ ਜਿੰਦਲ ਗਰੁੱਪ ਦੀ ਚੇਅਰਮੈਨ ਹੈ। ਉਹ ਅਗਰੋਹਾ ਸਥਿਤ ਮਹਾਰਾਜਾ ਅਗਰਸੇਨ ਕਾਲਜ ਦੀ ਪ੍ਰਧਾਨ ਵੀ ਹੈ।