Kisan Andolan: ਕਿਸਾਨ ਅੰਦੋਲਨ ਦੇ ਮੱਦੇਨਜ਼ਰ ਚੰਡੀਗੜ੍ਹ 'ਚ ਧਾਰਾ 144 ਲਾਗੂ
Advertisement
Article Detail0/zeephh/zeephh2105570

Kisan Andolan: ਕਿਸਾਨ ਅੰਦੋਲਨ ਦੇ ਮੱਦੇਨਜ਼ਰ ਚੰਡੀਗੜ੍ਹ 'ਚ ਧਾਰਾ 144 ਲਾਗੂ

Kisan Andolan:  ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਖ਼ਤ ਕਦਮ ਚੁੱਕੇ ਹਨ।

ਪਿਛਲੇ ਦਿੱਲੀ ਕਿਸਾਨ ਅੰਦੋਲਨ ਸਮੇਂ ਚੰਡੀਗੜ੍ਹ ਵਿੱਚ ਧਰਨੇ ਉਪਰ ਬੈਠਾ ਨਿਹੰਗ ਸਿੰਘ। (ਫਾਈਲ ਫੋਟੋ)

Chandigarh News (ਪਵਿੱਤ ਕੌਰ) : ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਕਰਨ ਦੇ ਐਲਾਨ ਮਗਰੋਂ ਹਾਲਾਤ ਦਰਮਿਆਨ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਐਕਸ਼ਨ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ 'ਚ 60 ਦਿਨਾਂ ਲਈ ਧਾਰਾ 144 ਲਾਗੂ ਕਰ ਦਿੱਤੀ ਹੈ।

ਦਰਅਸਲ ਪਿਛਲੇ ਕਿਸਾਨ ਅੰਦੋਲਨ ਦੌਰਾਨ ਸ਼ਹਿਰ ਵਿੱਚ ਪੈਦੇ ਹੋਏ ਹਾਲਾਤ ਨੂੰ ਦੇਖਦੇ ਹੋਏ ਪ੍ਰਸ਼ਾਸਨ ਇਸ ਵਾਰ ਕੋਈ ਰਿਸਕ ਨਹੀਂ ਲੈਣਾ ਚਾਹੁੰਦਾ। ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਪ੍ਰਤਾਪ ਨੇ 5 ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ, ਪੈਦਲ ਜਾਂ ਟਰੈਕਟਰ ਟਰਾਲੀ,ਜਲੂਸ ਕੱਢਣ, ਪ੍ਰਦਰਸ਼ਨ ਕਰਨ ਅਤੇ ਹੋਰ ਵਾਹਨਾਂ ਨਾਲ ਮਾਰਚ ਪਾਸਟ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਜਾਰੀ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਦਿੱਤੀ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਖ਼ਿਲਾਫ਼ ਸੀਆਰਪੀਸੀ ਦੀ ਧਾਰਾ 144 ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਸਾਰੇ ਲੋਕਾਂ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖੀ ਜਾ ਸਕੇ।

ਚੰਡੀਗੜ੍ਹ ਪੁਲਿਸ ਤੇ ਪ੍ਰਸ਼ਾਸਨ ਕਿਸੇ ਖ਼ਿਲਾਫ਼ ਕਾਰਵਾਈ ਨਹੀਂ ਚਾਹੁੰਦਾ ਪਰ ਪਹਿਲ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਹੈ। ਨਾਲ ਹੀ ਪ੍ਰਸ਼ਾਸਨ ਲੋਕਾਂ ਨੂੰ ਸਮੇਂ-ਸਮੇਂ 'ਤੇ ਅਪਡੇਟ ਕਰਦਾ ਰਹੇਗਾ। ਇਸ ਦੇ ਨਾਲ ਹੀ ਜੇਕਰ ਰਸਤਾ ਕਿਤੇ ਮੋੜਿਆ ਹੋਇਆ ਹੈ ਤਾਂ ਉਸ ਦਾ ਵੀ ਪਾਲਣ ਕਰੋ।

ਇਹ ਵੀ ਪੜ੍ਹੋ : Delhi Kisan Andolen 2.0: ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੇ ਬਾਰਡਰ ਸੀਲ, ਕਈ ਜ਼ਿਲ੍ਹਿਆਂ 'ਚ ਧਾਰਾ 144 ਲਾਗੂ

ਪਿੱਛੇ ਜਿਹੇ ਜਦੋਂ ਦਿੱਲੀ ਵਿੱਚ ਕਿਸਾਨ ਅੰਦੋਲਨ ਹੋਇਆ ਸੀ ਤਾਂ ਚੰਡੀਗੜ੍ਹ ਵਿੱਚ ਇਸ ਨੂੰ ਪੂਰਾ ਸਮਰਥਨ ਮਿਲਿਆ। ਸ਼ਾਮ ਨੂੰ ਲੋਕ ਸੜਕਾਂ 'ਤੇ ਖੜ੍ਹੇ ਹੋ ਕੇ ਪ੍ਰਦਰਸ਼ਨ ਕਰਦੇ ਸਨ। ਇਸ ਦੇ ਨਾਲ ਹੀ ਇਕ ਸਿੱਖ ਬਜ਼ੁਰਗ ਨੇ ਮਟਕਾ ਚੌਕ ਵਿਖੇ ਪੱਕਾ ਮੋਰਚਾ ਲਾਇਆ ਹੋਇਆ ਸੀ। ਇਸ ਤੋਂ ਇਲਾਵਾ ਆਮ ਲੋਕ ਵੀ ਉਨ੍ਹਾਂ ਦੇ ਸਮਰਥਨ ਵਿਚ ਆਏ ਹਨ। ਇਸ ਕਾਰਨ ਪੁਲੀਸ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ : Amritsar News: ਦਿੱਲੀ ਅੰਦੋਲਨ ਤੋਂ ਪਹਿਲਾਂ ਕਿਸਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਕੀਤੀ ਅਰਦਾਸ

Trending news