Shambhu Border: SC ਵੱਲੋਂ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ, ਕਿਹਾ ਕਿੱਥੇ- ਕੋਈ ਵੀ ਸਰਕਾਰ ਹਾਈਵੇ ਨੂੰ ਕਿਵੇਂ ਬੰਦ ਕਰ ਸਕਦੀ ਹੈ?
Shambhu Border Farmer Protest: ਪੰਜਾਬ-ਹਰਿਆਣਾ ਬਾਰਡਰ ਬੰਦ ਕਰਨ `ਤੇ SC ਦੀ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੋਈ ਵੀ ਸਰਕਾਰ ਹਾਈਵੇਅ ਨੂੰ ਕਿੱਥੇ ਅਤੇ ਕਿਵੇਂ ਬੰਦ ਕਰ ਸਕਦੀ ਹੈ, ਟਰੈਫਿਕ ਨੂੰ ਕੰਟਰੋਲ ਕਰਨਾ ਰਾਜ ਸਰਕਾਰ ਦਾ ਕੰਮ ਹੈ।
Supreme Court On Shambhu Border closed: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮਾਂ 'ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ ਸਾਹਮਣੇ ਆਇਆ ਹੈ। ਦਰਅਸਲ ਸੁਪਰੀਮ ਕੋਰਟ ਨੇ ਕਿਹਾ ਕਿ ਕੋਈ ਵੀ ਸਰਕਾਰ ਹਾਈਵੇਅ ਨੂੰ ਕਿੱਥੇ ਅਤੇ ਕਿਵੇਂ ਬੰਦ ਕਰ ਸਕਦੀ ਹੈ, ਹਾਈਵੇਅ 'ਤੇ ਆਵਾਜਾਈ ਕਿਵੇਂ ਰੋਕ ਸਕਦੀ ਹੈ ਇਹ ਸੂਬਾ ਸਰਕਾਰ ਦਾ ਕੰਮ ਹੈ?
ਦਰਅਸਲ, ਉਨ੍ਹਾਂ ਇਹ ਟਿੱਪਣੀ ਕਿਸਾਨ ਅੰਦੋਲਨ ਦੌਰਾਨ ਪ੍ਰਦਰਸ਼ਨ ਕਰ ਰਹੇ 22 ਸਾਲਾ ਨੌਜਵਾਨ ਦੀ ਮੌਤ ਦੀ ਨਿਆਂਇਕ ਜਾਂਚ ਦੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਹਰਿਆਣਾ ਸਰਕਾਰ ਵੱਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਕੀਤੀ।
ਇਹ ਵੀ ਪੜ੍ਹੋ: Chandigarh Railway Station: ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਲੈ ਕੇ ਅਹਿਮ ਖ਼ਬਰ! ਪਲੇਟਫਾਰਮ 'ਇੱਕ' ਕਈ ਦਿਨ ਰਹੇਗਾ ਬੰਦ
ਇਹ ਟਿੱਪਣੀਆਂ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਸ਼ੰਭੂ ਸਰਹੱਦ ਤੋਂ ਬੈਰੀਕੇਡ ਹਟਾਉਣ ਦੇ ਹੁਕਮਾਂ ਤੋਂ ਬਾਅਦ ਆਈਆਂ ਹਨ। ਜਿੱਥੇ ਪੰਜਾਬ ਦੇ ਕਿਸਾਨ ਪਿਛਲੇ 5 ਮਹੀਨਿਆਂ ਤੋਂ ਧਰਨੇ ਤੇ ਬੈਠੇ ਹਨ। ਇਸ ਦੇ ਨਾਲ ਹੀ ਕਿਸਾਨਾਂ ਨੇ ਕੱਲ੍ਹ ਦੋਸ਼ ਲਾਇਆ ਹੈ ਕਿ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹਰਿਆਣਾ ਸਰਕਾਰ ਬੈਰੀਕੇਡ ਹਟਾਉਣ ਦੀ ਤਿਆਰੀ ਕਰਨ ਦੀ ਬਜਾਏ ਉਥੇ ਫੋਰਸਾਂ ਦੀ ਗਿਣਤੀ ਵਧਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਸਰਹੱਦ ਤੋਂ ਬੈਰੀਕੇਡ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੀ ਅਗਵਾਈ ਹੇਠ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਾ ਸੀ ਪਰ ਹਰਿਆਣਾ ਸਰਕਾਰ ਨੇ 10 ਫਰਵਰੀ ਨੂੰ ਸੰਭੂ ਸਰਹੱਦ ਨੇੜੇ ਰਾਸ਼ਟਰੀ ਰਾਜ ਮਾਰਗ 'ਤੇ ਬਹੁ-ਪੱਧਰੀ ਬੈਰੀਕੇਡ ਲਗਾ ਦਿੱਤੇ ਸਨ ਤਾਂ ਜੋ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਿਆ ਜਾਵੇ।
ਇਹ ਵੀ ਪੜ੍ਹੋ: Mohali News: ਮਾਮਲਾ ਬੱਸ ਅੱਡੇ ਤੇ ਨਾਲ ਲੱਗਦੀ ਵਨ-ਵੇ ਸੜਕ- ਡਿਪਟੀ ਮੇਅਰ ਵੱਲੋਂ ਮੁੱਖ ਸਕੱਤਰ ਸਮੇਤ ਅਧਿਕਾਰੀਆਂ ਨੂੰ ਨੋਟਿਸ