Chandigarh News: ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ; ਪੁਲਿਸ ਜਾਂਚ ਵਿੱਚ ਜੁਟੀ
Chandigarh News: ਚੰਡੀਗੜ੍ਹ `ਚ 12ਵੀਂ ਜਮਾਤ `ਚ ਪੜ੍ਹਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ।
Chandigarh News: ਚੰਡੀਗੜ੍ਹ ਦੀ ਇੰਦਰਾ ਕਲੋਨੀ 'ਚ 12ਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਅੰਕੁਸ਼ (18)ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਘਟਨਾ ਦੇ ਸਮੇਂ ਅੰਕੁਸ਼ ਆਪਣੇ ਪਿਤਾ ਨਾਲ ਇੰਦਰਾ ਕਾਲੋਨੀ ਦੇ ਟਿਊਬਵੈੱਲ ਨੰਬਰ 5 'ਤੇ ਰਹਿ ਰਿਹਾ ਸੀ। ਉਸ ਦੇ ਪਿਤਾ ਕਿਸੇ ਕੰਮ ਲਈ ਪਿੰਡ ਗਏ ਹੋਏ ਸਨ, ਜਿਸ ਕਾਰਨ ਅੰਕੁਸ਼ ਘਰ 'ਚ ਇਕੱਲਾ ਸੀ। ਸਵੇਰੇ ਜਦੋਂ ਆਸ-ਪਾਸ ਦੇ ਲੋਕਾਂ ਨੇ ਅੰਕੁਸ਼ ਨੂੰ ਲਟਕਦੇ ਦੇਖਿਆ ਤਾਂ ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਣ 'ਤੇ ਪੁਲਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਅੰਕੁਸ਼ ਨੂੰ ਫਾਹੇ ਤੋਂ ਉਤਾਰ ਕੇ ਸੈਕਟਰ-16 ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ ਪਰ ਇਸ ਦੀ ਪੁਸ਼ਟੀ ਪੋਸਟਮਾਰਟਮ ਤੇ ਅਗਲੀ ਜਾਂਚ ਤੋਂ ਬਾਅਦ ਹੀ ਹੋਵੇਗੀ।
ਇਹ ਵੀ ਪੜ੍ਹੋ : Saheed Bhagat Singh Birthday: ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦ
ਮੌਕੇ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਦੱਸਿਆ ਕਿ ਉਥੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ, ਜਿਸ ਕਾਰਨ ਮੌਤ ਦੇ ਪਿੱਛੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕੇ। ਪੁਲਿਸ ਅਨੁਸਾਰ ਖੁਦਕੁਸ਼ੀ ਦੇ ਸੰਭਾਵਿਤ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੋਈ ਸੁਰਾਗ ਹਾਸਲ ਕਰਨ ਲਈ ਅੰਕੁਸ਼ ਦੇ ਮੋਬਾਈਲ, ਸੋਸ਼ਲ ਮੀਡੀਆ ਅਕਾਊਂਟਸ ਅਤੇ ਦੋਸਤਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਹਰ ਪਹਿਲੂ 'ਤੇ ਨਜ਼ਰ ਰੱਖ ਰਹੀ ਹੈ ਅਤੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Canada News: ਭਾਰਤੀ ਮੂਲ ਦੇ ਕੈਨੇਅਡੀਅਨ ਐਮਪੀ ਨੇ 'ਕਨਿਸ਼ਕ' ਉਡਾਣ ਧਮਾਕੇ ਦੀ ਨਵੇਂ ਸਿਰੇ ਤੋਂ ਜਾਂਚ ਦੀ ਕੀਤੀ ਨਿਖੇਧੀ