Panchkula Fire News: ਅੱਤ ਦੀ ਗਰਮੀ ਵਿੱਚ ਅੱਗ ਲੱਗਣ ਦੀ ਘਟਨਾਵਾਂ ਕਾਫੀ ਸਾਹਮਣੇ ਆ ਰਹੀਆਂ ਹਨ। ਇਸ ਦਰਮਿਆਨ ਪੰਚਕੂਲਾ ਵਿੱਚ ਪੀਐਨਬੀ ਬੈਂਕ ਦੀ ਬ੍ਰਾਂਚ ਵਿੱਚ ਭਿਆਨਕ ਅੱਗ ਲੱਗ ਗਈ ਹੈ। ਪੰਚਕੂਲਾ ਸੈਕਟਰ-8 ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਪਹਿਲੀ ਮੰਜ਼ਿਲ 'ਤੇ ਸਵੇਰੇ ਭਿਆਨਕ ਅੱਗ ਲੱਗ ਗਈ।


COMMERCIAL BREAK
SCROLL TO CONTINUE READING

ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਉਦੋਂ ਤੱਕ ਪਹਿਲੀ ਮੰਜ਼ਿਲ 'ਤੇ ਰੱਖੇ ਸਾਰੇ ਦਸਤਾਵੇਜ਼ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਫਿਲਹਾਲ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਬੁਝਾਉਣ 'ਚ ਲੱਗੇ ਹੋਏ ਹਨ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਕਰੀਬ 9 ਵਜੇ ਬੈਂਕ ਦੀ ਪਹਿਲੀ ਮੰਜ਼ਿਲ ਤੋਂ ਧੂੰਆਂ ਨਿਕਲਦਾ ਦੇਖ ਕੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਬੈਂਕ ਅਧਿਕਾਰੀਆਂ ਨੂੰ ਸੂਚਨਾ ਦਿੱਤੀ।


ਜਾਣਕਾਰੀ ਮੁਤਾਬਕ ਲੋਕਾਂ ਨੇ ਪੀਐਨਬੀ ਦੀ ਪਹਿਲੀ ਮੰਜ਼ਿਲ ਤੋਂ ਧੂੰਏਂ ਦੇ ਬੱਦਲ ਨਿਕਲਦੇ ਦੇਖੇ। ਆਸ-ਪਾਸ ਦੇ ਲੋਕਾਂ ਨੇ ਬੈਂਕ ਕਰਮਚਾਰੀਆਂ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। PNB 'ਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਅੱਗ ਲੱਗਣ ਦੀ ਘਟਨਾ ਰਾਤ 9 ਵਜੇ ਦੇ ਕਰੀਬ ਵਾਪਰੀ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਸਥਾਨਕ ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪਰ ਅੱਗ ਲੱਗਣ ਕਾਰਨ ਬੈਂਕ ਦੀ ਸੰਪਤੀ ਨੂੰ ਨੁਕਸਾਨ ਹੋਣ ਦਾ ਖਦਸ਼ਾ ਹੈ। ਪਹਿਲੀ ਮੰਜ਼ਿਲ 'ਤੇ ਰੱਖੇ ਸਾਰੇ ਦਸਤਾਵੇਜ਼ ਅਤੇ ਹੋਰ ਸਾਮਾਨ ਸੜ ਗਿਆ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।


ਗੌਰਤਲਬ ਹੈ ਕਿ ਗਰਮੀ ਦੇ ਸੀਜ਼ਨ ਵਿੱਚ ਅੱਗ ਲੱਗਣ ਦੀਆ ਘਟਨਾਵਾਂ ਕਾਫੀ ਸਾਹਮਣੇ ਆ ਰਹੀਆਂ ਹਨ।


ਇਹ ਵੀ ਪੜ੍ਹੋ : Amirtsar News: ਸਮਰਾਟ ਸਿਟੀ 'ਚ ਸੀਵਰੇਜ ਦੇ ਗੰਦੇ ਪਾਣੀ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ, ਸਰਕਾਰ ਖਿਲਾਫ ਕੱਢੀ ਜੰਮਕੇ ਭੜਾਸ