ਚੇਤੰਨਿਆ ਅਗਰਵਾਲ ਨੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਤੇ ਉਨ੍ਹਾਂ ਦੇ ਪੀਏ ਤੋਂ ਜਾਨ ਦਾ ਖ਼ਤਰੇ ਦਾ ਹਵਾਲਾ ਦੇ ਕੇ ਹਾਈ ਕੋਰਟ ਦਾ ਦਰਵਾਜ਼ਾ ਖੜ੍ਹਕਾਇਆ। ਇਸ ਨੂੰ ਲੈ ਕੇ ਚੇਤੰਨਿਆਨ ਨੇ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਸ ਨੇ ਅਦਾਲਤ ਵਿੱਚ ਦੱਸਿਆ ਕਿ ਪੈਸਿਆਂ ਦੇ ਲੈਣ ਦੇਣ ਦਾ ਮਾਮਲਾ ਹੈ। ਹਾਈ ਕੋਰਟ ਨੇ ਦਲੀਲਾਂ ਸੁਣਨ ਤੋਂ ਬਾਅ
Trending Photos
Chandigarh News: ਚੇਤੰਨਿਆ ਅਗਰਵਾਲ ਨੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਤੇ ਉਨ੍ਹਾਂ ਦੇ ਪੀਏ ਤੋਂ ਜਾਨ ਦਾ ਖ਼ਤਰੇ ਦਾ ਹਵਾਲਾ ਦੇ ਕੇ ਹਾਈ ਕੋਰਟ ਦਾ ਦਰਵਾਜ਼ਾ ਖੜ੍ਹਕਾਇਆ। ਇਸ ਨੂੰ ਲੈ ਕੇ ਚੇਤੰਨਿਆਨ ਨੇ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਸ ਨੇ ਅਦਾਲਤ ਵਿੱਚ ਦੱਸਿਆ ਕਿ ਪੈਸਿਆਂ ਦੇ ਲੈਣ ਦੇਣ ਦਾ ਮਾਮਲਾ ਹੈ।
ਹਾਈ ਕੋਰਟ ਨੇ ਦਲੀਲਾਂ ਸੁਣਨ ਤੋਂ ਬਾਅਦ ਚੇਤੰਨਿਆ ਅਗਰਵਾਰ ਨੂੰ ਇੱਕ ਹਫਤੇ ਲਈ ਸੁਰੱਖਿਆ ਦਿੱਤੀ ਹੈ ਅਤੇ ਆਦੇਸ਼ ਹਨ ਕਿ ਇੱਕ ਹਫ਼ਤੇ ਤੱਕ ਘਰ ਵਿੱਚ ਹੀ ਰਹਿਣਾ ਪਵੇਗਾ ਅਤੇ ਨਾਲ ਹੀ ਘਰ ਦੇ ਬਾਹਰ ਕੋਈ ਜ਼ਰੂਰ ਕੰਮ ਹੈ ਤਾਂ ਹੀ ਨਿਕਲਣਾ। ਜੇਕਰ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਤਾਂ ਸੁਰੱਖਿਆ ਵਾਪਸ ਲੈ ਲਈ ਜਾਵੇਗੀ। ਅਦਾਲਤ ਨੇ ਕਿਹਾ ਕਿ ਇਹ ਬਲੈਂਕੇਟ ਬਿੱਲ ਨਹੀਂ ਹੈ।
ਜੇਕਰ ਕਿਸੇ ਜਾਂਚ ਵਿੱਚ ਸ਼ਾਮਲ ਹੋਣ ਦੀ ਜ਼ਰੂਰਤ ਪਈ ਤਾਂ ਜਾਣਾ ਹੋਵੇਗਾ। ਪਰਿਵਾਰ ਦੀ ਸੁਰੱਖਿਆ ਲਈ ਆਰਟੀਕਲ 21 ਦਾ ਹਵਾਲਾ ਦਿੱਤਾ ਗਿਆ ਗਿਆ ਹੈ। ਅਗਰਵਾਲ ਨੇ ਕੋਈ ਵੀ ਐਫਆਈਆਰ ਦਰਜ ਨਹੀਂ ਕਰਵਾਈ ਅਤੇ ਨਾ ਹੀ ਕਿਸੇ ਪੀਸੀਆਰ ਨੂੰ ਆਪਣੀ ਸੁਰੱਖਿਆ ਨੂੰ ਲੈ ਕੇ ਸੂਚਨਾ ਦਿੱਤੀ ਸੀ।
ਚੰਡੀਗੜ੍ਹ ਦੀ ਪੁਲਿਸ ਨੇ ਦੱਸਿਆ ਕਿ ਪਟੀਸ਼ਨਰ ਵੱਲੋਂ ਕਿਸੇ ਵੀ ਪੁਲਿਸ ਸਟੇਸ਼ਨ ਵਿੱਚ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜੇ ਅਜਿਹਾ ਕੁਝ ਹੋਇਆ ਸੀ ਤਾਂ ਪਟੀਸ਼ਨਕਰਤਾ ਨੂੰ ਐਮਰਜੈਂਸੀ ਸੇਵਾਵਾਂ ਲਈ ਜਾਰੀ ਕੀਤੇ ਗਏ ਨੰਬਰ ਉਤੇ ਕਾਲ ਕਰਨੀ ਚਾਹੀਦੀ ਸੀ। ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਮਗਰੋਂ ਕਿਹਾ ਕਿ ਅਸੀਂ ਇਸ ਵਿਵਾਦ ਸਬੰਧੀ ਸੁਰੱਖਿਆ ਸਬੰਧੀ ਪਟੀਸ਼ਨ 'ਚ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਪਰ ਸੰਵਿਧਾਨ ਹਰ ਨਾਗਰਿਕ ਨੂੰ ਜੀਵਨ ਤੇ ਆਜ਼ਾਦੀ ਦਾ ਅਧਿਕਾਰ ਦਿੰਦਾ ਹੈ।
ਇਹ ਵੀ ਪੜ੍ਹੋ : Punjab News: ਕਰੋੜਾਂ ਰੁਪਏ ਦੀ ਖ਼ਰੀਦੀ ਤਿਰਪਾਲ ਦੀ 'ਸ਼ੱਕੀ' ਪ੍ਰਕਿਰਿਆ 'ਤੇ ਲਗਾਈ ਰੋਕ; ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਜੇ ਇਹ ਅਦਾਲਤ ਇਸ ਸਮੇਂ ਉਨ੍ਹਾਂ ਨੂੰ ਸੁਰੱਖਿਆ ਨਹੀਂ ਦਿੰਦੀ ਤਾਂ ਇਹ ਸੰਵਿਧਾਨਕ ਅਧਿਕਾਰ ਖੇਤਰ ਦੀ ਵਰਤੋਂ ਨਾ ਕਰਨ ਦੇ ਬਰਾਬਰ ਹੋਵੇਗਾ। ਅਜਿਹੇ 'ਚ ਹਾਈ ਕੋਰਟ ਨੇ ਐੱਸਪੀ ਤੇ ਐੱਸਐੱਚਓ ਨੂੰ ਪਟੀਸ਼ਨਕਰਤਾ ਤੇ ਉਸ ਦੇ ਪਰਿਵਾਰ ਨੂੰ ਇੱਕ ਹਫ਼ਤੇ ਲਈ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਇਸ ਮਗਰੋਂ ਇਸ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ ਕਿ ਕੀ ਉਨ੍ਹਾਂ ਨੂੰ ਹੋਰ ਸੁਰੱਖਿਆ ਦੀ ਜ਼ਰੂਰਤ ਹੈ ਜਾਂ ਨਹੀਂ। ਜ਼ਰੂਰਤ ਪੈਣ 'ਤੇ ਸੁਰੱਖਿਆ ਅੱਗੇ ਵਧਾਈ ਜਾਵੇਗੀ।
ਇਹ ਵੀ ਪੜ੍ਹੋ : DSP Surinder Bansal Arrest News: ਭ੍ਰਿਸ਼ਟਾਚਾਰ ਦੇ ਮਾਮਲੇ 'ਚ ਡੀਐਸਪੀ ਸੁਰਿੰਦਰ ਬੰਸਲ ਗ੍ਰਿਫਤਾਰ; ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼