Chandigarh News: ਅੰਮ੍ਰਿਤਸਰ ਦੇ ਤਿੰਨ ਸਮੱਗਲਰ ਹੈਰੋਇਨ ਸਮੇਤ ਗ੍ਰਿਫ਼ਤਾਰ
Advertisement
Article Detail0/zeephh/zeephh1932244

Chandigarh News: ਅੰਮ੍ਰਿਤਸਰ ਦੇ ਤਿੰਨ ਸਮੱਗਲਰ ਹੈਰੋਇਨ ਸਮੇਤ ਗ੍ਰਿਫ਼ਤਾਰ

Chandigarh News: ਨਸ਼ਾ ਸਮੱਗਲਰਾਂ ਵਿਰੁੱਧ ਐਂਟੀ ਨਾਰਕੋ ਟਾਸਕ ਫੋਰਸ (ਏਐਨਟੀਐਫ) ਦੀ ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਤਿੰਨ ਸਮੱਗਲਰਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ।

Chandigarh News: ਅੰਮ੍ਰਿਤਸਰ ਦੇ ਤਿੰਨ ਸਮੱਗਲਰ ਹੈਰੋਇਨ ਸਮੇਤ ਗ੍ਰਿਫ਼ਤਾਰ

Chandigarh News: ਨਸ਼ਾ ਸਮੱਗਲਰਾਂ ਵਿਰੁੱਧ ਐਂਟੀ ਨਾਰਕੋ ਟਾਸਕ ਫੋਰਸ (ਏਐਨਟੀਐਫ) ਦੀ ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਤਿੰਨ ਸਮੱਗਲਰਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ।

ਏਐਨਟੀਐਫ ਨੇ ਅੰਮ੍ਰਿਤਸਰ ਦੇ 3 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਡਰੋਨ ਰਾਹੀਂ ਸਰਹੱਦ ਪਾਰ ਤੋਂ ਹੈਰੋਇਨ ਮੰਗਵਾ ਕੇ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰਦੇ ਹਨ। ਏਐਨਟੀਐਫ ਨੇ ਸਮੱਗਲਰਾਂ ਕੋਲੋਂ 160 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਚੰਡੀਗੜ੍ਹ ਪੁਲਿਸ ਨੇ ਕੁਝ ਦਿਨ ਪਹਿਲਾਂ ਨਸ਼ਾ ਸਮੱਗਲਿੰਗ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਮੁਲਜ਼ਮ ਹਰਪ੍ਰੀਤ ਸਿੰਘ ਤੋਂ ਪੁਛਗਿੱਛ ਦੇ ਆਧਾਰ ਉਤੇ ਦੋ ਹੋਰ ਨਸ਼ਾ ਸਮੱਗਲਰਾਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਮੰਗਵਾ ਕੇ ਪੰਜਾਬ ਵਿੱਚ ਸਪਲਾਈ ਕੀਤਾ ਜਾਂਦਾ ਸੀ।

ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ (28) ਤੇ ਰਣਜੀਤ ਸਿੰਘ (40) ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਦੀ ਘੋਖ 'ਚ ਪਤਾ ਚੱਲਿਆ ਹੈ ਕਿ ਰਣਜੀਤ ਸਿੰਘ ਪਾਕਿਸਤਾਨ ਵਿੱਚ ਬੈਠੇ ਨਸ਼ਾ ਸਮੱਗਲਰਾਂ ਤੋਂ ਨਸ਼ੀਲੇ ਪਦਾਰਥ ਮੰਗਵਾਉਂਦੇ ਸਨ।

ਮੁਲਜ਼ਮ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਨੇ ਡਰੋਨ ਰਾਹੀਂ ਹੈਰੋਇਨ ਦੀ ਖੇਪ ਪਹੁੰਚਾਉਂਦੇ ਹਨ। ਪੁਲਿਸ ਜਾਂਚ ਵਿੱਚ ਪਤਾ ਚੱਲਿਆ ਹੈ ਕਿ ਰਣਜੀਤ ਦਾ ਭਰਾ ਗੁਰਪ੍ਰੀਤ ਵਿਰੁੱਧ ਵੀ ਪਹਿਲਾਂ ਨਸ਼ਾ ਸਮੱਗਲਿੰਗ ਦੇ ਮਾਮਲੇ ਵਿੱਚ ਤਿੰਨ ਕੇਸ ਦਰਜ ਹਨ, ਜਦੋਂਕਿ ਉਸ ਦਾ ਪਿਤਾ ਇੰਦਰਜੀਤ ਸਿੰਘ ਵੀ ਇੱਕ ਕੇਸ ਵਿੱਚ ਗ੍ਰਿਫ਼ਤਾਰ ਹੋ ਚੁੱਕਾ ਹੈ।

ਚੰਡੀਗੜ੍ਹ ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਬਾਰੀਕੀ ਨਾਲ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਕਾਬਿਲੇਗੌਰ ਹੈ ਕਿ ਚੰਡੀਗੜ੍ਹ ਪੁਲਿਸ ਨੇ ਪਿਛਲੇ ਦਿਨੀਂ ਮਨੀਮਾਜਰਾ 'ਚੋਂ ਹਰਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਨੂੰ 53.60 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ : Sultanpur Lodhi News: ਖ਼ੌਫਨਾਕ ਘਟਨਾ; ਅਧਿਆਪਕ ਨੇ ਨੌਜਵਾਨ ਨੂੰ ਕਾਰ ਦੇ ਬੋਨਟ 'ਤੇ ਲਟਕਾ ਕੇ 10 ਕਿਲੋਮੀਟਰ ਘੜੀਸਿਆ

ਪੁਲਿਸ ਦੀ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਵੱਖਰੇ ਮਾਮਲੇ 'ਚ ਕਾਰਵਾਈ ਕਰਦਿਆਂ 45.17 ਗ੍ਰਾਮ ਹੈਰੋਇਨ ਸਣੇ ਦੋ ਹੋਰ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਸੁਰੇਸ਼ ਕੁਮਾਰ ਤੇ ਕਰਨਵੀਰ ਸਿੰਘ ਵਾਸੀ ਮੁਹਾਲੀ ਵਜੋਂ ਹੋਈ ਹੈ। ਪੁਲਿਸ ਨੇ ਸੈਕਟਰ-41/42 ਚੌਕ ’ਚ ਨਾਕੇ ਦੌਰਾਨ ਕਾਰ ਸਵਾਰ ਦੋਵਾਂ ਮੁਲਜ਼ਮਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ 45.17 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ : Punjab News: ਸੜਕ ਸੁਰੱਖਿਆ ਫੋਰਸ ਲਈ ਜਵਾਨਾਂ ਦੀ ਸਿਖਲਾਈ ਸ਼ੁਰੂ; ਕਪੂਰਥਲਾ 'ਚ 1500 ਜਵਾਨ ਲੈ ਰਹੇ ਟ੍ਰੇਨਿੰਗ

Trending news