Amit Shah in Chandigarh: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅੱਜ ਚੰਡੀਗੜ੍ਹ ਆ ਰਹੇ ਹਨ। ਅੱਜ ਪ੍ਰਸ਼ਾਸਨ ਵੱਲੋਂ ਕਈ ਸੜਕਾਂ ਨੂੰ ਬੰਦ ਰੱਖਿਆ ਜਾਵੇਗਾ। ਅਮਿਤ ਸ਼ਾਹ (Amit Shah) ਅੱਜ ਦੁਪਹਿਰੇ 2 ਵਜੇ ਦੇ ਕਰੀਬ ਚੰਡੀਗੜ੍ਹ ਪਹੁੰਚਣਗੇ ਅਤੇ 3 ਘੰਟੇ ਤੱਕ ਸ਼ਹਿਰ ਵਿੱਚ ਰੁਕਣਗੇ। ਇਸ ਦੌਰਾਨ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੇ ਰੂਟ ਦੌਰਾਨ ਚੰਡੀਗੜ੍ਹ ਦੇ ਕਈ ਰੂਟਾਂ 'ਤੇ ਆਵਾਜਾਈ ਵੀ ਡਾਇਵਰਟ ਕੀਤੀ ਜਾਵੇਗੀ।


COMMERCIAL BREAK
SCROLL TO CONTINUE READING

ਬੀਤੇ ਦਿਨੀ ਟ੍ਰੈਫਿਕ ਪੁਲਿਸ ਨੇ ਸ਼ਹਿਰ 'ਚ 21 ਅਤੇ 22 ਦਸੰਬਰ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ 22 ਦਸੰਬਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਕਾਰਨ ਸ਼ਹਿਰ ਦੀਆਂ ਕਈ ਸੜਕਾਂ ਬੰਦ ਰਹਿਣਗੀਆਂ। ਇਸ ਦੇ ਲਈ ਟਰੈਫਿਕ ਨੂੰ ਡਾਇਵਰਟ ਕੀਤਾ ਜਾਵੇਗਾ।


ਦੱਸ ਦਈਏ ਕਿ ਇਸ ਤੋਂ ਇਲਾਵਾ ਹੀਰਾ ਸਿੰਘ ਚੌਕ ਤੋਂ ਗਿਆਨ ਮਾਰਗ ਤੋਂ ਗੋਲਫ ਮੋਡ ਤੱਕ ਅਤੇ ਸੁਖਨਾ ਮਾਰਗ 'ਤੇ ਐੱਸਜੀਜੀਐੱਸ ਲਾਈਟ ਪੁਆਇੰਟ ਤੋਂ ਸੰਤ ਕਬੀਰ ਲਾਈਟ ਪੁਆਇੰਟ ਤੱਕ ਜਾਣ ਵਾਲੀਆਂ ਸੜਕਾਂ ਬੰਦ ਰਹਿਣਗੀਆਂ। ਲੋਕਾਂ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਹੋਰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।


ਇਹ ਵੀ ਪੜ੍ਹੋ: Amit Shah Chandigarh Visit: ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦੌਰਾ, ਚੰਡੀਗੜ੍ਹ ਵਿੱਚ ਇਹ ਸੜਕਾਂ ਰਹਿਣਗੀਆਂ ਬੰਦ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah Chandigarh Visit) 22 ਦਸੰਬਰ ਨੂੰ ਚੰਡੀਗੜ੍ਹ ਆ ਰਹੇ ਹਨ। ਇੱਥੇ ਉਹ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਮੇਅਰ ਚੋਣਾਂ ਦੇ ਨਾਲ-ਨਾਲ ਲੋਕ ਸਭਾ ਚੋਣਾਂ ਵੀ ਨੇੜੇ ਹਨ, ਜਿਸ ਕਾਰਨ ਸ਼ਾਹ ਕੋਈ ਵੱਡਾ ਐਲਾਨ ਕਰ ਸਕਦੇ ਹਨ। ਫਿਲਹਾਲ ਗ੍ਰਹਿ ਮੰਤਰੀ ਸ਼ਾਹ ਸੈਕਟਰ-26 ਸਥਿਤ ਚੰਡੀਗੜ੍ਹ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਤੋਂ 375 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ 44 ਏ.ਐਸ.ਆਈਜ਼ ਅਤੇ 700 ਨਵ-ਨਿਯੁਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।


ਇਸ ਤੋਂ ਪਹਿਲਾਂ ਸ਼ਾਹ ਨੇ ਪਿਛਲੇ ਸਾਲ ਚੰਡੀਗੜ੍ਹ ਦੌਰੇ ਦੌਰਾਨ ਹਜ਼ਾਰਾਂ ਪ੍ਰਸ਼ਾਸਨਿਕ ਮੁਲਾਜ਼ਮਾਂ 'ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਦੀ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਇਨ੍ਹਾਂ ਨਿਯਮਾਂ ਨਾਲ ਕਰਮਚਾਰੀਆਂ ਨੂੰ ਕਾਫੀ ਫਾਇਦਾ ਹੋਵੇਗਾ। ਸੇਵਾਮੁਕਤੀ ਦੀ ਉਮਰ 58 ਤੋਂ ਵਧਾ ਕੇ 60 ਸਾਲ ਕੀਤੀ ਜਾਵੇਗੀ।


ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਪ੍ਰਸ਼ਾਸਨ ਨੇ ਮਾਰਚ ਮਹੀਨੇ ਵਿੱਚ ਮੁਲਾਜ਼ਮਾਂ ’ਤੇ ਇਸ ਨਿਯਮ ਨੂੰ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਵੀ ਅਮਿਤ ਸ਼ਾਹ ਚੰਡੀਗੜ੍ਹ ਵਿੱਚ (Amit Shah Chandigarh Visit)  ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਆਏ ਸੀ। ਪਿਛਲੇ ਦੋ ਸਾਲਾਂ 'ਚ ਉਨ੍ਹਾਂ ਦੀ ਸ਼ਹਿਰ ਦੀ ਇਹ ਤੀਜੀ ਫੇਰੀ ਹੈ, ਜਿਸ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਸ਼ਹਿਰ ਨੂੰ ਕੋਈ ਵੱਡਾ ਤੋਹਫਾ ਦੇ ਸਕਦੇ ਹਨ।


ਇਹ ਵੀ ਪੜ੍ਹੋ: Faridkot News: ਨਸ਼ਾ ਤਸਕਰ ਦੀ ਆਡੀਓ ਹੋਈ ਵਾਇਰਲ, ਪੁਲਿਸ ਨੇ ਲਿਆ ਵੱਡਾ ਐਕਸ਼ਨ