Mohali News: ਵਿਜੀਲੈਂਸ ਬਿਊਰੋ ਨੇ ਮੁਹਾਲੀ ਵਿੱਚ ਜਾਅਲੀ ਡਿਗਰੀ ਦੇ ਆਧਾਰ ਉਤੇ ਨੌਕਰੀ ਹਾਸਲ ਕਰਨ ਵਾਲੀ ਪ੍ਰਿੰਸੀਪਲ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
Trending Photos
Mohali News: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਵੱਲੋਂ ਜਾਰੀ ਐਮ.ਕਾਮ ਦੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਹਾਸਲ ਕੀਤੀ ਸੀ। ਡਿਗਰੀ ਦੀ ਤਸਦੀਕ ਨਾ ਹੋਣ ਉਪਰੰਤ ਉਸ ਖ਼ਿਲਾਫ਼ ਵਿਜੀਲੈਂਸ ਇਨਕੁਆਰੀ ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲਕਾਂਡ 'ਚ NIA ਦਾ ਵੱਡਾ ਖੁਲਾਸਾ, ਪਾਕਿਸਤਾਨ ਨਾਲ ਜੁੜੇ ਤਾਰ
ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਵਿਜਲੈਂਸ ਬਿਊਰੋ ਨੇ ਪਾਇਆ ਕਿ ਉਕਤ ਪ੍ਰਿੰਸੀਪਲ ਵੱਲੋਂ ਸਰਕਾਰੀ ਨੌਕਰੀ ਲੈਣ ਲਈ ਵਰਤੀ ਗਈ ਡਿਗਰੀ ਫ਼ਰਜ਼ੀ ਹੈ। ਸਰਕਾਰੀ ਨੌਕਰੀ ਅਤੇ ਤਰੱਕੀ ਲਈ ਜਾਅਲੀ ਡਿਗਰੀ ਸਰਟੀਫਿਕੇਟ ਦਾ ਸਹਾਰਾ ਲੈਣ ਦੇ ਦੋਸ਼ ਹੇਠ ਮੁਲਜ਼ਮ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਵਿਜੀਲੈਂਸ ਵੱਲੋਂ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਪੜਤਾਲ ਮਗਰੋਂ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਕਾਬਿਲੇਗੌਰ ਹੈ ਕਿ ਮਈ ਮਹੀਨੇ ਵਿੱਚ ਵਿਜੀਲੈਂਸ ਨੇ ਪੰਜਾਬ ਸਿੱਖਿਆ ਵਿਭਾਗ ਦੇ 5 ਮੁਲਾਜ਼ਮਾਂ ਨੂੰ 2007 ਵਿਚ ਈਟੀਟੀ/ਜੇਬੀ. ਟੀ./ਟੀਚਿੰਗ ਫੈਲੋਜ ਦੀਆਂ ਲਗਭਗ 9998 ਅਸਾਮੀਆਂ ਦੀ ਰਾਜ ਪੱਧਰ ’ਤੇ ਭਰਤੀ ਸਬੰਧੀ ਸਰਕਾਰੀ ਰਿਕਾਰਡ 'ਚ ਗੜਬੜੀ ਕਰਨ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕੀਤਾ ਸੀ। ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਵਿਜੀਲੈਂਸ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ, ਉਡਣ ਦਸਤਾ-1, ਪੰਜਾਬ, ਵਿਚ 8 ਮਈ 2023 ਨੂੰ ਸ਼ਿਕਾਇਤ ਦਰਜ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਬਾਰੀਕੀ ਨਾਲ ਘੋਖ ਕਰਦੇ ਹੋਏ ਪੰਜਾਬ ਦੇ ਸਿੱਖਿਆ ਵਿਭਾਗ ਦੇ 5 ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ ਅਗਲੀ ਕਾਰਵਾਈ ਆਰੰਭ ਦਿੱਤੀ ਸੀ।
ਇਹ ਵੀ ਪੜ੍ਹੋ : Punjab News: ਅੱਜ ਤੋਂ ਮੁੜ ਬਦਲਿਆ ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ
ਮੋਹਾਲੀ ਤੋਂ ਮਨੀਸ਼ ਸ਼ੰਕਰ ਦੀ ਰਿਪੋਰਟ