Punjab Weather Update: ਪੰਜਾਬ ਵਿੱਚ ਬੀਤੇ ਰਾਤ ਮੀਂਹ ਪੈਣ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪੰਜਾਬ-ਚੰਡੀਗੜ੍ਹ 'ਚ ਅੱਜ (ਸ਼ੁੱਕਰਵਾਰ) ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 


COMMERCIAL BREAK
SCROLL TO CONTINUE READING

ਅੱਜ ਦਾ ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ 'ਚ ਬੱਦਲ ਨਹੀਂ ਛਾਏ ਰਹੇ। ਰੂਪਨਗਰ ਵਿੱਚ 8.5 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 3.5 ਮਿਲੀਮੀਟਰ, ਲੁਧਿਆਣਾ ਦੇ ਸਮਰਾਲਾ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਬੱਦਲਵਾਈ ਹੋਣ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।


ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਅੱਜ ਮੀਂਹ ਦੇ ਆਸਾਰ, ਜਾਣੋ ਆਪਣੇ ਸ਼ਹਿਰ ਦਾ ਹਾਲ


ਪੰਜਾਬ ਦੇ ਜਲੰਧਰ ਦੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਮੌਸਮ ਕੇਂਦਰ ਮੁਤਾਬਕ ਜੇਕਰ ਅੱਜ ਮੀਂਹ ਨਹੀਂ ਪੈਂਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ।


ਚੰਡੀਗੜ੍ਹ ਵਿੱਚ ਵੀਰਵਾਰ ਸ਼ਾਮ ਨੂੰ ਤਾਪਮਾਨ 31.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੋਹਾਲੀ ਵਿੱਚ ਵੀਰਵਾਰ ਨੂੰ ਤਾਪਮਾਨ 30.8 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।


ਪਿਛਲੇ 7 ਦਿਨਾਂ 'ਚ ਪੰਜਾਬ 'ਚ 45 ਫੀਸਦੀ ਘੱਟ ਅਤੇ ਚੰਡੀਗੜ੍ਹ 'ਚ 27 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਪੰਜਾਬ 'ਚ 5 ਤੋਂ 11 ਸਤੰਬਰ ਤੱਕ ਆਮ ਤੌਰ 'ਤੇ 24.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾਂਦੀ ਹੈ, ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ ਪੰਜਾਬ 'ਚ ਸਿਰਫ 13.2 ਮਿਲੀਮੀਟਰ ਮੀਂਹ ਹੀ ਪਿਆ ਹੈ।