Punjab Weather Update: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਆ ਰਹੀ ਹੈ। ਦਰਅਸਲ, ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਅੱਜ ਪਠਾਨਕੋਟ, ਰੂਪਨਗਰ ਅਤੇ ਮੁਹਾਲੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਰਅਲ ਬੀਤੇ ਦਿਨੀ ਲਗਾਤਾਰ ਤਾਪਾਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਆਈਐਮਡੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਜ਼ਿਆਦਾਤਰ ਹਿੱਸੇ ਸੁੱਕੇ ਰਹਿਣ ਵਾਲੇ ਹਨ ਪਰ ਤਾਪਮਾਨ ਵਿੱਚ ਬਹੁਤਾ ਫਰਕ ਨਹੀਂ ਪਵੇਗਾ। ਪੰਜਾਬ ਵਿੱਚ ਅੱਜ ਸਵੇਰ ਤੋਂ ਬੱਦਲ ਛਾ ਗਏ ਹਨ ਅਤੇ ਮੌਸਮ ਸੁਹਾਵਨਾ ਹੋ  ਗਿਆ ਹੈ ਜਿਸ ਨਾਲ ਪੂਰੀ ਉਮੀਦ ਲੱਗ ਰਹੀ ਹੈ ਕਿ ਪੰਜਾਬ ਵਿੱਚ ਅੱਜ ਮੀਂਹ ਪਵੇਗਾ।


ਇਹਨਾਂ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਦੇ 6 ਜ਼ਿਲ੍ਹਿਆਂ (Punjab Weather Update) ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ। ਜਦਕਿ ਚੰਡੀਗੜ੍ਹ 'ਚ ਬਾਰਿਸ਼ ਲਈ ਯੈਲੋ ਅਲਰਟ ਹੈ। 


ਇਹ ਵੀ ਪੜ੍ਹੋ: Punjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
 


ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਜ਼ਿਆਦਾਤਰ  (Punjab Weather Update)  ਮੌਸਮ ਖੁਸ਼ਕ ਰਹੇਗਾ। ਹਾਲਾਂਕਿ ਤਾਪਮਾਨ ਇਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਤਾਪਮਾਨ 'ਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 1.8 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ ਹੈ।


ਇਹ ਵੀ ਪੜ੍ਹੋ: India vs China Hockey Final:  ਭਾਰਤੀ ਹਾਕੀ ਟੀਮ ਨੇ  5ਵੀਂ ਵਾਰ ਜਿੱਤੀ ਟਰਾਫੀ, CM ਭਗਵੰਤ ਮਾਨ ਨੇ ਟਵੀਟ ਕਰ ਦਿੱਤੀ ਵਧਾਈ 

ਤੁਹਾਨੂੰ ਦੱਸ ਦੇਈਏ ਕਿ ਹੁਣ ਪੰਜਾਬ ਅਤੇ ਚੰਡੀਗੜ੍ਹ 'ਚ ਨਾ ਦੇ ਬਰਾਬਰ ਹੀ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਸਤੰਬਰ ਮਹੀਨੇ ਵਿੱਚ ਦੋਵਾਂ ਥਾਵਾਂ ’ਤੇ ਔਸਤ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ 1 ਤੋਂ 15 ਸਤੰਬਰ ਦਰਮਿਆਨ 34.1 ਮਿਲੀਮੀਟਰ ਬਾਰਿਸ਼ ਹੋਈ ਹੈ ਜੋ ਕਿ ਆਮ ਨਾਲੋਂ 32 ਫੀਸਦੀ ਘੱਟ ਹੈ। ਇਸ ਸੀਜ਼ਨ ਵਿੱਚ 49.1 ਮਿਲੀਮੀਟਰ ਮੀਂਹ ਪਿਆ ਹੈ