Punjab Weather Update: ਪੰਜਾਬ ਵਿੱਚ ਬੀਤੇ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੇ ਨਾਲ ਹੀ ਅੱਜ ਮੌਸਮ ਵਿਭਗਾ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਮੀਂਹ ਦੇ ਆਸਾਰ ਹਨ ਜਿਸ ਨਾਲ ਗਰਮੀ ਤੋਂ ਰਾਹਤ ਦੀ ਉਮੀਦ ਹੈ। ਪੰਜਾਬ ਵਿਚ ਕਈ ਥਾਵਾਂ ਉੱਤੇ ਬੀਤੇ ਦਿਨੀ ਮੀਂਹ ਪਿਆ ਹੈ। ਇਸ ਦੇ ਨਾਲ ਪਰ ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ 'ਚ ਖੁਸ਼ਕ ਮੌਸਮ ਕਾਰਨ ਤਾਪਮਾਨ 'ਚ 2.5 ਡਿਗਰੀ ਦਾ ਵਾਧਾ ਹੋਇਆ ਹੈ। 


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਸੂਬੇ ਵਿੱਚ ਤਾਪਮਾਨ ਇੱਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 3.6 ਡਿਗਰੀ ਵਧਣ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਮੌਨਸੂਨ ਦੀ ਰਫ਼ਤਾਰ ਮੱਠੀ, ਮੌਸਮ ਰਹੇਗਾ ਸਾਫ, ਜਾਣੋ ਆਪਣੇ ਸ਼ਹਿਰ ਦਾ ਹਾਲ 


ਜਾਣੋ ਪੰਜਾਬ ਅਤੇ ਚੰਡੀਗੜ੍ਹ ਸ਼ਹਿਰ ਦਾ ਹਾਲ 


ਇਸ ਦੇ ਨਾਲ ਹੀ ਅੱਜ ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਮਾਨਸਾ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹਾ ਮੌਸਮ ਵੀਰਵਾਰ ਨੂੰ ਹੀ ਨਹੀਂ ਸ਼ੁੱਕਰਵਾਰ ਨੂੰ ਵੀ ਰਹਿਣ ਦੀ ਉਮੀਦ ਹੈ।


ਪੰਜਾਬ ਦੇ ਕਈ ਥਾਵਾਂ ਉੱਤੇ ਅੱਜ ਸਵੇਰ ਤੋਂ ਬੱਦਲ ਛਾਏ ਹੋਏ ਹਨ ਅਤੇ ਮੀਂਹ ਪਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪਿਛਲੇ 7 ਦਿਨਾਂ 'ਚ ਪੰਜਾਬ 'ਚ 45 ਫੀਸਦੀ ਘੱਟ ਅਤੇ ਚੰਡੀਗੜ੍ਹ 'ਚ 27 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਪੰਜਾਬ 'ਚ 5 ਤੋਂ 11 ਸਤੰਬਰ ਤੱਕ ਆਮ ਤੌਰ 'ਤੇ 24.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾਂਦੀ ਹੈ, ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ ਪੰਜਾਬ 'ਚ ਸਿਰਫ 13.2 ਮਿਲੀਮੀਟਰ ਮੀਂਹ ਹੀ ਪਿਆ ਹੈ।


ਇਹ ਵੀ ਪੜ੍ਹੋ:Punjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ


ਇਸ ਦੇ ਨਾਲ ਹੀ ਚੰਡੀਗੜ੍ਹ 'ਚ ਆਮ ਤੌਰ 'ਤੇ 71.5 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਕਿ ਹੁਣ ਤੱਕ ਸਿਰਫ 51.9 ਮਿਲੀਮੀਟਰ ਬਾਰਿਸ਼ ਹੀ ਹੋਈ ਹੈ। ਜਦੋਂ ਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਇਨ੍ਹਾਂ ਸੱਤ ਦਿਨਾਂ ਵਿੱਚ 75 ਫੀਸਦੀ ਵੱਧ ਬੱਦਲ ਛਾਏ ਹੋਏ ਹਨ।