Punjab Weather: ਪੰਜਾਬ `ਚ ਅੱਜ ਮੌਸਮ ਰਹੇਗਾ ਸਾਫ, ਵੀਰਵਾਰ ਤੋਂ 2 ਦਿਨਾਂ ਲਈ ਫਿਰ ਜਾਰੀ ਯੈਲੋ ਅਲਰਟ
Punjab Weather Forecast: ਵੀਰਵਾਰ ਅਤੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਬਦਲਾਅ ਹੋਵੇਗਾ। ਇਸ ਦੌਰਾਨ ਬੱਦਲ ਛਾਏ ਰਹਿਣਗੇ।
Punjab Weather News: ਪੰਜਾਬ ਅਤੇ ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮ ਹੋ ਗਿਆ ਹੈ। ਅੱਜ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਅਨੁਸਾਰ ਕੱਲ੍ਹ ਵੀ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਪਰ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਬਦਲਾਅ ਹੋਵੇਗਾ। ਇਸ ਦੌਰਾਨ ਬੱਦਲ ਛਾਏ ਰਹਿਣਗੇ। ਗਰਜ ਅਤੇ ਬਿਜਲੀ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।
ਤਾਪਮਾਨ ਵਿੱਚ ਵਾਧਾ
ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਲਗਾਤਾਰ ਵਾਧਾ ਦੇਖਣ ਨੂੰ ਮਿਲੇਗਾ। ਜੇਕਰ ਕੱਲ੍ਹ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 33.3 ਡਿਗਰੀ ਸੈਲਸੀਅਸ ਰਿਹਾ। ਪਿਛਲੇ 24 ਘੰਟਿਆਂ ਦੌਰਾਨ 1.5 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਘੱਟੋ-ਘੱਟ ਤਾਪਮਾਨ 21.2 ਡਿਗਰੀ ਸੈਲਸੀਅਸ ਰਿਹਾ। ਦੋ ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ।
ਗਰਮੀ ਤੋਂ ਫਿਲਹਾਲ ਰਾਹਤ ਨਹੀਂ
ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੇਗੀ। ਗਰਮੀ ਦੇ ਲਗਾਤਾਰ ਵਧਣ ਕਾਰਨ ਲੋਕਾਂ ਨੂੰ ਇਸ ਦਾ ਸੇਕ ਝੱਲਣਾ ਪਵੇਗਾ। ਤਾਪਮਾਨ ਦੇ ਇਸ ਵਾਧੇ ਕਾਰਨ ਚਮੜੀ ਦੀਆਂ ਕੁਝ ਬੀਮਾਰੀਆਂ ਦਾ ਵੀ ਖਤਰਾ ਹੈ।