Chandigarh Mayor Election News: ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ ਦੇ ਅਹੁਦੇ ਦੀ ਜੰਗ ਹਾਈ ਕੋਰਟ ਵਿੱਚ ਪੁੱਜ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਮੇਅਰ ਦੀ ਚੋਣ 'ਤੇ ਸੁਣਵਾਈ ਹੋਈ। ਚੰਡੀਗੜ੍ਹ ਮਿਊਂਸਪਲ ਮੇਅਰ ਚੋਣ ਨੂੰ ਲੈ ਕੇ ਪਟੀਸ਼ਨ ਉਤੇ ਪਾਈ ਪਟੀਸ਼ਨ ਉਤੇ ਸੁਣਵਾਈ ਹੋਈ। ਪ੍ਰਸ਼ਾਸਨ ਵੱਲੋਂ ਅਯੁੱਧਿਆ ਅਤੇ 26 ਜਨਵਰੀ ਦੇ ਰੁਝੇਵਿਆਂ ਕਾਰਨ ਚੋਣ ਦੇਰੀ ਨਾਲ ਕਰਵਾਉਣ ਦਾ ਹਵਾਲਾ ਦਿੱਤਾ ਹੈ। ਸੁਣਵਾਈ ਦੌਰਾਨ ਹਾਈ ਕੋਰਟ ਨੇ ਕਿਹਾ ਕਿ 18 ਦਿਨਾਂ ਲਈ ਚੋਣ ਨੂੰ ਮੁਲਤਵੀ ਨਹੀਂ ਕੀਤਾ ਜਾ ਸਕਦਾ ਹੈ। 23 ਜਨਵਰੀ ਨੂੰ ਚੋਣ ਦੀ ਤਾਰੀਕ ਦੱਸੀ ਜਾਵੇ। ਅਦਾਲਤ ਨੇ ਸਖ਼ਤੀ ਦਿਖਾਉਂਦੇ ਹੋਏ ਕਿਹਾ ਕਿ ਸਖ਼ਤ ਆਦੇਸ਼ ਪਾਸ ਕਰਨ ਲਈ ਮਜਬੂਰ ਨਾ ਕੀਤਾ ਜਾਵੇ। ਆਪਣੇ ਪੱਧਰ ਉਤੇ ਹੀ ਸਮੱਸਿਆ ਦਾ ਹੱਲ ਕਰ ਲਿਆ ਜਾਵੇ ਤਾਂ ਬਿਹਤਰ ਹੋਵੇਗਾ। ਅਦਾਲਤ ਨੇ ਕਿਹਾ ਕਿ 6 ਫਰਵਰੀ ਨੂੰ ਚੋਣ ਕਰਵਾਉਣਾ ਸਮਝ ਤੋਂ ਪਰੇ ਹੈ, ਇੰਨੀ ਲੰਬੀ ਤਾਰੀਕ ਸਹੀ ਨਹੀਂ ਹੈ। ਇਹ ਆਦੇਸ਼ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੀ ਸਵਾਲਾਂ ਦੇ ਘੇਰੇ ਵਿੱਚ ਖੜ੍ਹੀ ਕਰਦੀ ਹੈ। ਇਹ ਮਾਮਲਾ ਮੁੱਖ ਸਮੱਸਿਆ ਦੇ ਨਾਲ 23 ਜਨਵਰੀ ਨੂੰ ਸੁਣਿਆ ਜਾਵੇਗਾ।


COMMERCIAL BREAK
SCROLL TO CONTINUE READING

ਇਸ ਸਬੰਧੀ ਆਮ ਆਦਮੀ ਪਾਰਟੀ ਦੇ ਮੇਅਰ ਅਹੁਦੇ ਦੇ ਉਮੀਦਵਾਰ ਕੁਲਦੀਪ ਟੀਟਾ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਉਨ੍ਹਾਂ ਅਦਾਲਤ ਤੋਂ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।


ਅੱਜ ਅਦਾਲਤ ਇਸ ਮਾਮਲੇ ਵਿੱਚ ਫੈਸਲਾ ਕਰੇਗੀ ਕਿ ਚੋਣਾਂ 6 ਫਰਵਰੀ ਨੂੰ ਕਰਵਾਈਆਂ ਜਾਣਗੀਆਂ ਜਾਂ ਉਸ ਤੋਂ ਪਹਿਲਾਂ। ਚੰਡੀਗੜ੍ਹ ਪ੍ਰਸ਼ਾਸਨ ਦੇ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ।



ਇਸ ਤੋਂ ਪਹਿਲਾਂ ਕੁਲਦੀਪ ਟੀਟਾ ਵੱਲੋਂ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਨੇ ਨਗਰ ਨਿਗਮ ਚੋਣਾਂ ਰੱਦ ਕਰਨ ਦਾ ਵਿਰੋਧ ਕੀਤਾ ਸੀ। ਇਸ 'ਤੇ ਸੁਣਵਾਈ ਦੌਰਾਨ ਹਾਈ ਕੋਰਟ ਦੇ ਡਬਲ ਬੈਂਚ ਨੇ ਅਗਲੀ ਸਮਾਂ ਸੀਮਾ 23 ਜਨਵਰੀ ਤੈਅ ਕੀਤੀ ਹੈ।


ਇਸ ਸਬੰਧੀ ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੋਟੀਫਿਕੇਸ਼ਨ ਖਿਲਾਫ ਵਿਰੋਧੀ ਧਿਰ ਅਦਾਲਤ ਵਿੱਚ ਪਹੁੰਚ ਗਈ ਹੈ।


ਇਹ ਵੀ ਪੜ੍ਹੋ : Agniveer Martyr: ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਅਗਨੀਵੀਰ ਅਜੈ ਸਿੰਘ ਦਾ ਅੱਜ ਹੋਵੇਗਾ ਅੰਤਿਮ ਸਸਕਾਰ


ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਇਸ ਤੋਂ ਪਹਿਲਾਂ 18 ਜਨਵਰੀ ਨੂੰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਚੋਣ ਅਧਿਕਾਰੀ ਦੇ ਬਿਮਾਰ ਪੈ ਜਾਣ ਤੋਂ ਬਾਅਦ ਇਹ ਚੋਣ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕੌਂਸਲਰਾਂ ਨੇ ਭਾਰੀ ਹੰਗਾਮਾ ਕੀਤਾ ਸੀ। ਹੁਣ ਮੁੜ ਡਿਪਟੀ ਕਮਿਸ਼ਨਰ ਨੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਪਰ ਵਿਰੋਧੀ ਧਿਰ ਦਾ ਇਤਰਾਜ਼ ਹੈ ਕਿ ਅਜਿਹਾ ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ : Punjab Crime News: ਪੰਜਾਬ 'ਚ ਅੱਧੀ ਰਾਤ ਪੁਲਿਸ ਐਨਕਾਊਂਟਰ; ਲੁਟੇਰੇ ਨੂੰ ਲੱਗੀ ਗੋਲੀ, ਗੰਭੀਰ ਜ਼ਖਮੀ