Chandigarh News: ਸੈਕਟਰ 17 ਦੇ ਬੱਸ ਸਟੈਂਡ ਦੇ ਪਿੱਛੇ ਇਕ ਪ੍ਰਾਈਵੇਟ ਕੰਪਨੀ ਦੇ ਟਾਵਰ 'ਤੇ ਚੜ੍ਹੇ ਨੌਜਵਾਨ ਵਿਕਰਮ ਢਿੱਲੋਂ ਨੂੰ ਪੁਲਿਸ ਨੇ ਹੇਠਾਂ ਉਤਾਰ ਲਿਆ ਗਿਆ ਹੈ। ਉਹ ਕਰੀਬ 5 ਘੰਟੇ 50 ਫੁੱਟ ਉੱਚੇ ਟਾਵਰ 'ਤੇ ਬੈਠਾ ਰਿਹਾ। ਪਹਿਲਾਂ ਉਸਨੇ ਪੁਲਿਸ ਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਉਸਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਛਾਲ ਮਾਰ ਦੇਵੇਗਾ। ਹਾਲਾਂਕਿ, ਹੁਣ ਉਹ ਮੰਨ ਗਿਆ ਅਤੇ ਪੁਲਿਸ ਨੇ ਹਾਈਡ੍ਰੌਲਿਕ ਮਸ਼ੀਨ ਦੀ ਵਰਤੋਂ ਕਰਕੇ ਉਸਨੂੰ ਹੇਠਾਂ ਉਤਾਰਿਆ। ਜਿਸ ਤੋਂ ਬਾਅਦ ਪੁਲਿਸ ਉਸ ਨੂੰ ਆਪਣੇ ਨਾਲ ਲੈ ਗਈ।


COMMERCIAL BREAK
SCROLL TO CONTINUE READING

ਪੁਲਿਸ ਅਨੁਸਾਰ ਵਿਕਰਮ ਢਿੱਲੋਂ ਨਾਮ ਦਾ ਇਹ ਨੌਜਵਾਨ ਹਰਿਆਣਾ ਦੇ ਜੀਂਦ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਸ ਦਾ ਮਾਨਸਾ 'ਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਨੌਜਵਾਨ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਾ ਚਾਹੁੰਦਾ ਹੈ।


ਚੰਡੀਗੜ੍ਹ ਦੇ ਡੀਐਸਪੀ ਗੁਰਮੁੱਖ ਸਿੰਘ ਅਤੇ ਚਰਨਜੀਤ ਸਿੰਘ ਵਿਰਕ ਨੇ ਵਿਕਰਮ ਢਿੱਲੋਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨਵਰਾਜ ਬਰਾੜ ਨਾਲ ਗੱਲ ਕੀਤੀ ਗਈ। ਉਨ੍ਹਾਂ ਕਾਰਵਾਈ ਦਾ ਭਰੋਸਾ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਉਸ ਨੂੰ ਆਪਣੇ ਨਾਲ ਲੈ ਗਈ।


ਇਹ ਵੀ ਦੇਖੋ: Chandigarh News: ਚੰਡੀਗੜ੍ਹ 'ਚ ਨੌਜਵਾਨ ਨੇ ਟਾਵਰ 'ਤੇ ਚੜ੍ਹ ਕਰ ਰਿਹਾ ਇਨਸਾਫ ਦੀ ਮੰਗ


ਦੱਸਦਈਏ ਕਿ ਸਵੇਰ 9 ਵਜੇ ਦੇ ਕਰੀਬ ਇੱਕ ਨੌਜਵਾਨ ਟਾਵਰ 'ਤੇ ਚੜ੍ਹ ਗਿਆ। ਜੋ ਕਿ ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਹੈ। ਨੌਜਵਾਨ ਵਿਕਰਮ ਢਿੱਲੋਂ ਨੇ ਦੱਸਿਆ ਕਿ ਉਸ ਦਾ ਜਮੀਨ ਨੂੰ ਲੈ ਕੇ ਰੋਲਾ ਚੱਲ ਰਿਹਾ ਹੈ। ਉਹ ਇਨਸਾਫ ਦੀ ਭਾਲ ਵਿਚ ਪਿਛਲੇ ਕਈ ਸਾਲਾਂ ਤੋਂ ਕਈ ਥਾਵਾਂ 'ਤੇ ਜਾ ਚੁੱਕਾ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਸੀ ਪਰ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ। ਉਸ ਨੇ ਇਸ ਸਬੰਧੀ ਸਰਦੂਲਗੜ੍ਹ ਥਾਣੇ ਵਿੱਚ ਸ਼ਿਕਾਇਤ ਦਿੱਤੀ ਸੀ। ਉੱਥੇ ਵੀ ਉਸ ਨੂੰ ਇਨਸਾਫ਼ ਨਹੀਂ ਮਿਲਿਆ। ਇਨਸਾਫ ਨਾ ਮਿਲਣ ਕਾਰਨ ਉਸ ਇਹ ਫੈਸਲਾ ਲਿਆ ਹੈ।


ਵਿਕਰਮ ਢਿੱਲੋਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਟਾਣਾ ਕਲਾਂ ਵਿੱਚ ਦੋ ਏਕੜ ਜ਼ਮੀਨ ਖਰੀਦੀ ਸੀ। ਇਸ ਦੀ ਉਸ ਨੂੰ ਅਜੇ ਤੱਕ ਮਲਕੀਅਤ ਨਹੀਂ ਦਿੱਤੀ ਗਈ ਜਿਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਉੱਚ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਪਰ ਉਸ ਨੂੰ ਇਨਸਾਫ ਨਹੀਂ ਮਿਲਿਆ। ਇਸ ਕਾਰਨ ਉਹ ਦੁਖੀ ਹੋ ਕੇ ਮੋਬਾਈਲ ਟਾਵਰ ਉਤੇ ਇਨਸਾਫ ਦੇ ਲਈ ਚੜ੍ਹ ਗਿਆ ਹੈ। ਉਧਰ ਸਰਦੂਲਗੜ੍ਹ ਪੁਲਿਸ ਦਾ ਇਸ ਸਬੰਧੀ ਬਿਆਨ ਸਾਹਮਣੇ ਆਇਆ ਹੈ। ਡੀਐਸਪੀ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਕੋਈ ਵੀ ਸ਼ਿਕਾਇਤ ਨਹੀਂ ਆਈ ਅਤੇ ਨਾ ਹੀ ਕੋਈ ਪੈਂਡਿੰਗ ਸ਼ਿਕਾਇਤ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਕੋਲ ਕਿਸੇ ਦੀ ਕੋਈ ਸ਼ਿਕਾਇਤ ਆਵੇਗੀ ਤਾਂ ਉਸ ਉਤੇ ਕਾਰਵਾਈ ਕੀਤੀ ਜਾਵੇਗੀ।