Charter Plane Crashed News: ਮੱਧ ਪ੍ਰਦੇਸ਼ ਦੇ ਬਾਲਾਘਾਟ 'ਚ ਚਾਰਟਰ ਜਹਾਜ਼ ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਮੌਤ
Advertisement

Charter Plane Crashed News: ਮੱਧ ਪ੍ਰਦੇਸ਼ ਦੇ ਬਾਲਾਘਾਟ 'ਚ ਚਾਰਟਰ ਜਹਾਜ਼ ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਮੌਤ

Charter Plane Crashed News: ਮੱਧ ਪ੍ਰਦੇਸ਼ ਦੇ ਬਾਲਾਘਾਟ ਵਿੱਚ ਸ਼ਨਿੱਚਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਕ ਚਾਰਟਰ ਜਹਾਜ਼ ਹਾਦਸਾਗ੍ਰਸਤ ਹੋ ਗਿਆ।

 Charter Plane Crashed News: ਮੱਧ ਪ੍ਰਦੇਸ਼ ਦੇ ਬਾਲਾਘਾਟ 'ਚ ਚਾਰਟਰ ਜਹਾਜ਼ ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਮੌਤ

Charter Plane Crashed News: ਮੱਧ ਪ੍ਰਦੇਸ਼ ਦੇ ਬਾਲਾਘਾਟ ਵਿੱਚ ਸ਼ਨਿੱਚਰਵਾਰ ਦੁਪਹਿਰ ਨੂੰ ਇੱਕ ਚਾਰਟਰ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ ਇੱਕ ਪਾਇਲਟ ਤੇ ਇੱਕ ਟਰੇਨੀ ਪਾਇਲਟ ਸਵਾਰ ਸਨ। ਇਸ ਹਾਦਸੇ ਵਿੱਚ ਦੋਵਾਂ ਦੀ ਮੌਤ ਹੋ ਗਈ। ਇੱਕ ਪਾਇਲ ਦੀ ਲਾਸ਼ ਦੋ ਚੱਟਾਨਾਂ ਵਿਚਾਲੇ ਅੱਗ ਦੀ ਲਪੇਟ ਵਿੱਚ ਆਈ ਹੋਈ ਸੀ।

ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ। ਇਹ ਹਾਦਸਾ ਬਾਲਾਘਾਟ ਜ਼ਿਲ੍ਹੇ ਦੇ ਲਾਂਜੀ ਤੇ ਕਿਰਨਾਪੁਰ ਦੇ ਵਿਚਕਾਰ ਭਾਕੁਟੋਲਾ-ਕੋਸਮਾਰਾ ਪਹਾੜੀ ਉੁਪਰ ਵਾਪਰਿਆ। ਏਟੀਸੀ ਗੋਂਡੀਆ ਦੇ ਏਜੀਐਮ ਕਮਲੇਸ਼ ਮੇਸ਼ਰਾਮ ਨੇ ਦੱਸਿਆ ਕਿ ਇਸ ਘਟਨਾ ਵਿੱਚ ਟਰੇਨੀ ਪਾਇਲਟ ਰੁਕਸ਼ਾਂਕਾ ਵਰਸੁਕਾ ਤੇ ਟ੍ਰੇਨੀ ਪਾਇਲਟ ਮੋਹਿਤ ਦੀ ਮੌਤ ਹੋ ਗਈ ਹੈ। ਬਾਲਾਘਾਟ ਦੇ ਐਸਪੀ ਸਮੀਰ ਸੌਰਭ ਨੇ ਦੱਸਿਆ ਕਿ ਇਹ ਜਹਾਜ਼ ਇੱਕ ਟ੍ਰੇਨੀ ਜਹਾਜ਼ ਸੀ, ਜਿਸ ਨੇ ਮਹਾਰਾਸ਼ਟਰ ਦੇ ਗੋਂਡੀਆ ਜ਼ਿਲ੍ਹੇ ਦੇ ਬਿਰਸੀ ਹਵਾਈ ਪੱਟੀ ਤੋਂ ਉਡਾਣ ਭਰੀ ਸੀ। ਘਟਨਾ ਸਥਾਨ ਬਾਲਾਘਾਟ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 40 ਕਿਲੋਮੀਟਰ ਦੂਰ ਹੈ।

ਇਹ ਵੀ ਪੜ੍ਹੋ : Amritpal Singh news: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ; ਕਈ ਥਾਵਾਂ ‘ਤੇ ਇੰਟਰਨੈਟ ਸੇਵਾਵਾਂ ਠੱਪ!

ਘਟਨਾ ਬਾਅਦ ਦੁਪਹਿਰ 3.20 ਵਜੇ ਦੇ ਕਰੀਬ ਵਾਪਰੀ। ਹਾਦਸੇ ਤੋਂ ਕਰੀਬ 15 ਮਿੰਟ ਪਹਿਲਾਂ ਜਹਾਜ਼ ਨੇ ਬਿਰਸੀ ਹਵਾਈ ਪੱਟੀ ਤੋਂ ਉਡਾਣ ਭਰੀ ਸੀ। ਫਿਲਹਾਲ ਬਚਾਅ ਦਲ ਉੱਥੇ ਪੁੱਜ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਬਾਲਾਘਾਟ ਜ਼ਿਲ੍ਹੇ ਵਿੱਚ ਜਿੱਥੇ ਜਹਾਜ਼ ਡਿੱਗਿਆ, ਉੱਥੇ ਦੋਵੇਂ ਪਾਸੇ ਪਹਾੜ ਹਨ। ਜਹਾਜ਼ ਦਾ ਮਲਬਾ ਪਹਾੜਾਂ ਦੇ ਵਿਚਕਾਰ 100 ਫੁੱਟ ਡੂੰਘੀ ਖੱਡ 'ਚੋਂ ਬਰਾਮਦ ਹੋਇਆ ਹੈ। ਸੰਘਣੇ ਜੰਗਲ ਤੇ ਪਹਾੜੀ ਖੇਤਰ ਕਾਰਨ ਬਚਾਅ ਟੀਮ ਅਤੇ ਅਧਿਕਾਰੀਆਂ ਨੂੰ ਮੌਕੇ 'ਤੇ ਪਹੁੰਚਣ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਫੌਜ ਦਾ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ ਵਿੱਚ ਵੀ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : Amritpal Singh arrest news: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ; ਪਿੱਛਾ ਕਰਨ ਮਗਰੋਂ ਹਿਰਾਸਤ 'ਚ ਲਿਆ

 

Trending news