ਚੰਡੀਗੜ੍ਹ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਵਿੱਚ ਚੋਣ ਜ਼ਾਬਤਾ ਲੱਗਾ ਹੋਇਆ ਹੈ। ਇਸ ਸਬੰਧੀ ਮੁੱਖ ਚੋਣ ਅਧਿਕਾਰੀ ਨੇ ਹੁਕਮ ਜਾਰੀ ਕੀਤੇ ਹਨ। ਮੁੱਖ ਚੋਣ ਅਧਿਕਾਰੀ ਸਿੱਬਨ ਸੀ ਨੇ ਆਮ ਆਦਮੀ ਕਲੀਨਿਕ 'ਚੋਂ ਸੀਐਮ ਭਗਵੰਤ ਮਾਨ ਦੀ ਤਸਵੀਰ ਹਟਾਉਣ ਜਾਂ ਇਸ ਨੂੰ ਚੰਗੀ ਤਰ੍ਹਾਂ ਢਕਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਕਾਰਵਾਈ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਕੀਤੀ ਗਈ ਸ਼ਿਕਾਇਤ ਮਗਰੋਂ ਕੀਤੀ ਗਈ ਹੈ। ਹਾਲਾਂਕਿ ਇਹ ਹੁਕਮ ਸਿਰਫ਼ ਜਲੰਧਰ ਲੋਕ ਸਭਾ ਹਲਕੇ ਵਿੱਚ ਹੀ ਲਾਗੂ ਹੋਣਗੇ।


COMMERCIAL BREAK
SCROLL TO CONTINUE READING

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਹ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ ਸੀ। ਸੀਈਓ ਸਿਬਨ ਸੀ ਨੇ ਕਿਹਾ ਕਿ ਚੋਣਾਂ ਦੌਰਾਨ ਕੋਈ ਕੰਮ ਨਹੀਂ ਕੀਤਾ ਜਾ ਸਕਦਾ ਜਿਸ ਨਾਲ ਵੋਟਰਾਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ। ਚੋਣ ਕਮਿਸ਼ਨ ਨੂੰ ਇਸ ਸਬੰਧੀ ਸ਼ਿਕਾਇਤ ਮਿਲੀ ਸੀ। ਇਸ ਮਗਰੋਂ ਜ਼ਿਲ੍ਹਾ ਚੋਣ ਅਫ਼ਸਰ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮੁਹੱਲਾ ਕਲੀਨਿਕ 'ਚ ਲਗਾਈਆਂ ਗਈਆਂ ਮੁੱਖ ਮੰਤਰੀ ਦੀਆਂ ਫੋਟੋਆਂ ਨੂੰ ਜਾਂ ਤਾਂ ਹਟਾ ਦਿੱਤਾ ਜਾਵੇ ਜਾਂ ਫਿਰ ਢੱਕ ਕੇ ਰੱਖਿਆ ਜਾਵੇ।


ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਕਰਨ 'ਚ ਜੁਟ ਗਈ ਹੈ ਤੇ ਡੀਜੀਪੀ ਗੌਰਵ ਯਾਦਵ ਨੇ ਸੁਰੱਖਿਆ ਮਾਮਲਿਆਂ ਨਾਲ ਜੁੜੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਸੁਰੱਖਿਆ ਦੇ ਪ੍ਰਬੰਧ ਹੁਣੇ ਤੋਂ ਮਜ਼ਬੂਤ ਕਰ ਦਿੱਤੇ ਜਾਣ। ਜਲੰਧਰ ਲੋਕ ਸਭਾ ਸੀਟ ਲਈ ਪੋਲਿੰਗ 10 ਮਈ ਨੂੰ ਹੋਣੀ ਹੈ ਤੇ 13 ਮਈ ਨੂੰ ਚੋਣ ਨਤੀਜੇ ਐਲਾਨੇ ਜਾਣਗੇ।


ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ 'ਚ BJP ਆਗੂ ਬਲਵਿੰਦਰ ਗਿੱਲ 'ਤੇ ਫਾਇਰਿੰਗ, ਜਬਾੜੇ 'ਚ ਲੱਗੀ ਗੋਲੀ


ਡੀਜੀਪੀ ਨੇ ਪੰਜਾਬ ਪੁਲਸ ਹੈੱਡਕੁਆਰਟਰ ਚੰਡੀਗੜ੍ਹ 'ਚ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਦਾ ਰੋਡਮੈਪ ਪਹਿਲਾਂ ਹੀ ਤਿਆਰ ਕਰ ਲਿਆ ਹੈ। ਜਲੰਧਰ ਕਮਿਸ਼ਨਰੇਟ ਤੇ ਦਿਹਾਤੀ ਪੁਲਿਸ ਨੂੰ ਪਹਿਲਾਂ ਹੀ ਆਪੋ-ਆਪਣੇ ਖੇਤਰਾਂ 'ਚ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਗੌਰਵ ਯਾਦਵ ਨੇ ਪੰਜਾਬ ਦੇ ਅੰਤਰਰਾਜੀ ਦਾਖਲਾ ਮਾਰਗਾਂ ਉਤੇ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਬਣਾ ਦਿੱਤਾ ਹੈ ਤੇ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਦਾ ਕੰਮ ਵੀ ਸ਼ੁਰੂ ਕਰਵਾ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ : Film Jodi's New Song: ਦਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਨਵੀਂ ਫ਼ਿਲਮ 'ਜੋੜੀ' ਦਾ ਪਹਿਲਾ ਗੀਤ ਹੋਇਆ ਰਿਲੀਜ਼! ਵੇਖੋ ਵੀਡੀਓ