ਚੰਡੀਗੜ੍ਹ :  ਪੰਜਾਬ ਵਿਧਾਨਸਭਾ ਵਿੱਚ ਖੇਤੀਬਾਰੀ ਆਰਡੀਨੈਂਸ ਅਤੇ ਬਿਜਲੀ ਬਿੱਲ ਰੱਦ ਕਰਨ ਮੌਕੇ ਵਿਧਾਨਸਭਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸ ਦੇ ਉਨ੍ਹਾਂ ਕਈ ਸਿਆਸੀ ਘਟਨਾਵਾਂ ਦਾ ਉਦਾਰਣ ਦਿੰਦੇ ਹੋਏ ਆਪਣੀ ਸਰਕਾਰ ਦੀ ਪਿੱਠ ਥੱਪਥਪਾਈ ਅਤੇ ਵਿਰੋਧੀਆਂ ਨੂੰ ਘੇਰਿਆ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਵਿੱਚ ਨਾ ਆਉਣ ਬਾਰੇ  ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਮਤੇ ਨੂੰ ਲਿਆਉਣ ਵਾਲੀ ਪਾਰਟੀ ਅਜਿਹੇ ਜ਼ਰੂਰੀ ਮੌਕੇ ਜਾਣਬੁੱਝ ਕੇ ਵਿਧਾਨ ਸਭਾ ਵਿਚੋਂ ਗੈਰ-ਹਾਜ਼ਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਨ੍ਹਾਂ ਨੇ ਇਹ ਦਾਅਵਾ ਕੀਤਾ ਸੀ ਕਿ ਇਹ ਆਰਡੀਨੈਂਸ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣਗੇ, ਦੁਆਰਾ ਦਿੱਤੇ ਗਏ ਭਰੋਸੇ 'ਤੇ ਕੌਣ ਯਕੀਨ ਕਰੇਗਾ, ਜਦਕਿ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਦੇ ਬਿਆਨ ਤੇ ਪਵਟਵਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਪੁਲਿਸ ਦਾ ਪਹਿਰਾ ਲਗਾਕੇ ਉਨ੍ਹਾਂ ਨੂੰ ਜਾਣਬੁੱਝ ਕੇ ਵਿਧਾਨਸਭਾ ਵਿੱਚ ਆਉਣ ਤੋਂ ਰੋਕਿਆ ਗਿਆ 


COMMERCIAL BREAK
SCROLL TO CONTINUE READING

 ਆਪਣੀ ਦਲੀਲ ਨੂੰ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ ਪੰਜਾਬ ਤੇ ਕਿਸਾਨ ਵਿਰੋਧੀ ਹਨ ਅਤੇ ਇਨ੍ਹਾਂ ਦੇ ਲਾਗੂ ਹੋਣ ਨਾਲ ਸੂਬਾ ਅੱਸੀਵਿਆਂ ਦੇ ਕਾਲੇ ਦੌਰ ਵੱਲ ਮੁੜ ਧੱਕਿਆ ਜਾਵੇਗਾ ਕਿਉਂਕਿ ਇਹ ਇਕ ਸਰਹੱਦੀ ਸੂਬਾ ਹੈ ਜਿੱਥੇ ਪਾਕਿਸਤਾਨ ਦੇਸ਼ ਵਿੱਚ ਅਸ਼ਾਂਤੀ ਪੈਦਾ ਕਰਨ ਲਈ ਹਮੇਸ਼ਾ ਹੀ ਮਾਹੌਲ ਖਰਾਬ ਕਰਨ ਦੀ ਤਾਕ ਵਿੱਚ ਰਹਿੰਦਾ ਹੈ,ਸਮਰਥਨ ਮੁੱਲ ਨੂੰ ਐਮ.ਐਸ.ਪੀ. ਅਤੇ ਕੌਮੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਲਾਜ਼ਮੀ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਪੰਜਾਬ ਦੀ ਕਿਸਾਨੀ ਆਰਥਿਕ ਤੌਰ 'ਤੇ ਤਬਾਹ ਹੋ ਜਾਵੇਗੀ ਖਾਸ ਕਰਕੇ 70 ਫੀਸਦੀ ਉਹ ਕਿਸਾਨ ਜਿਨ੍ਹਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ।ਉਨ੍ਹਾਂ ਮੱਕੀ ਦੀ ਮਿਸਾਲ ਦਿੰਦੇ ਹੋਏ ਕਿਹਾ ਕਿ ਐਮ.ਐਸ.ਪੀ. ਲਾਗੂ ਹੋਣ ਦੇ ਬਾਵਜੂਦ ਇਹ ਬਹੁਤ ਘੱਟ ਕੀਮਤ ਭਾਵ ਪ੍ਰਤੀ ਕੁਇੰਟਲ 600 ਰੁਪਏ ਦੇ ਹਿਸਾਬ ਨਾਲ ਵਿਕੀ ਹੈ


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਕਿਹਾ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਦੇ ਕੀਮਤੀ ਸੋਮਿਆਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਹੋਈ ਹੈ। ਪਹਿਲੀ ਵਾਰ ਸਾਲ 2004 ਵਿੱਚ ਅਜਿਹੀ ਕੋਸ਼ਿਸ਼ ਹੋਈ ਸੀ ਪਰ ਉਸ ਸਮੇਂ ਉਨ੍ਹਾਂ ਨੇ ਵਿਧਾਨ ਸਭਾ ਨੇ ਨਹਿਰੀ ਪਾਣੀਆਂ ਦੀ ਵੰਡ ਵਾਲੇ ਇਕਰਾਰਨਾਮੇ ਨੂੰ ਰੱਦ ਕਰਕੇ ਸੂਬੇ ਅਤੇ ਇਸ ਦੇ ਖੇਤੀਬਾੜੀ ਪ੍ਰਧਾਨ ਅਰਥਚਾਰੇ ਨੂੰ ਵੱਡੇ ਸੰਕਟ ਤੋਂ ਬਚਾਅ ਲਿਆ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮਤਾ ਪੰਜਾਬ ਦਾ ਰੋਸ ਪ੍ਰਗਟਾਉਣ ਲਈ ਸੰਸਦ ਦੇ ਦੋਵਾਂ ਸਦਨਾਂ ਨੂੰ ਭੇਜਿਆ ਜਾਵੇਗਾ


 ਪੰਜਾਬ ਦੇ ਦੇਸ਼ ਦਾ ਅੰਨ ਭੰਡਾਰ ਹੋਣ ਦੇ ਅਕਸ ਨੂੰ ਉਭਾਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਆਬਾਦੀ ਦਾ ਦੋ ਫੀਸਦੀ ਹਿੱਸਾ ਹੋਣ ਦੇ ਬਾਵਜੂਦ ਪੂਰੇ ਦੇਸ਼ ਲਈ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਇਆ। ਸਮਾਂ ਬੀਤਣ ਦੇ ਨਾਲ ਸੂਬੇ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਘਟਦਾ ਚਲਾ ਗਿਆ ਪਰ ਸੂਬੇ ਦੇ ਕਿਸਾਨਾਂ ਨੇ ਫਿਰ ਵੀ ਦੇਸ਼ ਲਈ ਖੁਰਾਕ ਉਤਪਾਦਨ ਪੱਖੋਂ ਸਭ ਤੋਂ ਮੋਹਰੀ ਹੋਣ ਦਾ ਮਾਣ ਹਾਸਲ ਕੀਤਾ। ਪਰ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਫੜਣ ਦੀ ਥਾਂ ਸਗੋਂ ਕਿਸਾਨ ਵਿਰੋਧੀ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ