CM Mann distribute cheque: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਬੋਹਰ ਦੀ ਨਵੀਂ ਦਾਣਾ ਮੰਡੀ ਵਿੱਚ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੇ ਚੈਕ ਵੰਡੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਖੇਤੀ ਸੈਕਟਰ ਲਈ ਬਹੁਤ ਇਤਿਹਾਸਕ ਦਿਨ ਹੈ। ਬਰਸਾਤ ਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ 20 ਦਿਨਾਂ ਦੇ ਅੰਦਰ ਅੱਜ ਤੋਂ ਮਿਲਣੇ ਸ਼ੁਰੂ ਹੋ ਗਏ ਹਨ।  ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਘਾਟਾ ਨਹੀਂ ਪੈਣ ਦਿੱਤਾ ਜਾਵੇਗਾ।


COMMERCIAL BREAK
SCROLL TO CONTINUE READING

ਪਿਛਲੇ ਦਿਨੀਂ ਬੇਮੌਸਮੀ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੀ ਪੂਰਤੀ ਵਜੋਂ ਸੀਐਮ ਨੇ ਵੀਰਵਾਰ ਨੂੰ ਅਬੋਹਰ ਵਿਖੇ ਪੀੜਤ ਕਿਸਾਨਾਂ ਨੂੰ ਚੈੱਕ ਵੰਡ ਕੇ ਮੁਆਵਜ਼ਾ ਦੇਣ ਦੀ ਸ਼ੁਰੂਆਤ ਕੀਤੀ। ਕਿਸਾਨਾਂ ਦੀ ਫਸਲ ਖੇਤਾਂ 'ਚ ਹੈ ਤੇ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ 'ਚ ਹੈ।
ਮਾਨ ਨੇ ਬਰਬਾਦ ਹੋਈ ਫ਼ਸਲ ਬਾਰੇ ਕੇਂਦਰ ਵੱਲੋਂ ਲਾਏ ਗਏ ਕੱਟ ਸਬੰਧੀ ਫ਼ੈਸਲਾ ਲੈਂਦਿਆਂ ਕਿਹਾ ਕਿ ਇਸ ਦਾ ਖ਼ਰਚਾ ਪੰਜਾਬ ਸਰਕਾਰ ਚੁੱਕੇਗੀ। ਸਰਕਾਰ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦੇਵੇਗੀ। ਕਾਬਿਲੇਗੌਰ ਹੈ ਕਿ ਕੇਂਦਰ ਸਰਕਾਰ ਨੇ ਮੀਂਹ ਤੇ ਗੜ੍ਹੇਮਾਰੀ ਨਾਲ ਕਣਕ ਦੇ ਹੋਏ ਨੁਕਸਾਨ ਸਬੰਧੀ 18 ਫ਼ੀਸਦੀ ਤੋਂ 80 ਫ਼ੀਸਦੀ ਤੱਕ ਬਦਰੰਗ ਕਣਕ ਖ਼ਰੀਦਣ ਦਾ ਫ਼ੈਸਲਾ ਕੀਤਾ ਹੈ ਪਰ ਨਾਲ ਹੀ ਸਰਕਾਰ ਨੇ 5.31 ਰੁਪਏ ਤੋਂ ਲੈ ਕੇ 31.87 ਰੁਪਏ ਤਕ ਪ੍ਰਤੀ ਕੁਇੰਟਲ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ।


ਇਹ ਵੀ ਪੜ੍ਹੋ : Amritpal Singh latest news: 'ਭਗੌੜੇ' ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈ ਅਲਰਟ 'ਤੇ ਪੰਜਾਬ ਪੁਲਿਸ, ਪੂਰੇ ਪੰਜਾਬ ਵਿੱਚ ਦੇਰ ਰਾਤ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ


ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗਿਰਦਾਵਰੀ ਨਾ ਹੋਣ ਸਬੰਧੀ ਮਿਲੀਆਂ ਸ਼ਿਕਾਇਤਾਂ ਦਾ ਨਿਬੇੜਾ ਕਰਨ ਲਈ ਮੰਗਲਵਾਰ ਨੂੰ ਕਰੀਬ 9 ਡਿਪਟੀ ਕਮਿਸ਼ਨਰਾਂ ਨਾਲ ਚਰਚਾ ਕੀਤੀ ਤੇ ਸ਼ਿਕਾਇਤਾਂ ਦੇ ਨਿਬੇੜੇ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ 99 ਫ਼ੀਸਦੀ ਗਿਰਦਾਵਰੀ ਮੁਕੰਮਲ ਹੋ ਗਈ ਹੈ ਤੇ ਮੁਆਵਜ਼ਾ ਵੰਡਣ ਦੀ ਸ਼ੁਰੂਆਤ 13 ਅਪ੍ਰੈਲ ਨੂੰ ਅਬੋਹਰ ਤੋਂ ਕੀਤੀ ਜਾ ਰਹੀ ਹੈ। ਪਿਛਲੇ ਦਿਨ ਉਨ੍ਹਾਂ ਗਿਰਦਾਵਰੀ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵ੍ਹਟਸਐਪ ਨੰਬਰ ਜਾਰੀ ਕੀਤਾ ਸੀ ਜਿਸ ’ਤੇ ਉਕਤ ਜ਼ਿਲ੍ਹਿਆਂ 'ਚੋਂ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ। ਇਨ੍ਹਾਂ ਦੇ ਨਿਬੇੜੇ ਲਈ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਬਾਕੀ ਰਹਿੰਦੀ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਤੇ ਜਲਦ ਹੀ ਗਿਰਦਾਵਰੀ ਹੋ ਜਾਵੇਗੀ।


ਇਹ ਵੀ ਪੜ੍ਹੋ : Jalandhar Lok Sabha bypoll election 2023: ਭਾਜਪਾ ਨੇ ਜਲੰਧਰ ਜਿਮਨੀ ਚੋਣਾਂ ਲਈ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ