CM Bhagwant Mann News: ਪੰਜਾਬ ਵਿੱਚ ਪੈ ਰਹੇ ਬੇਮੌਸਮੇ ਮੀਂਹ, ਗੜੇਮਾਰੀ ਤੇ ਤੇਜ਼ ਹਵਾਵਾਂ ਨਾਲ ਕਣਕ ਤੇ ਹੋਰ ਫ਼ਸਲਾਂ ਦੇ ਹੋਏ ਨੁਕਸਾਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਸੋਸ਼ਲ ਮੀਡੀਆ ਉਪਰ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਜਿਥੇ ਵੀ ਬੇਮੌਸਮੇ ਮੀਂਹ, ਗੜੇਮਾਰੀ ਤੇ ਤੇਜ਼ ਹਵਾਵਾਂ ਨਾਲ ਫ਼ਸਲਾਂ, ਬਾਗਾਂ ਤੇ ਘਰਾਂ ਦਾ ਨੁਕਸਾਨ ਹੋਇਆ ਹੈ, ਉਥੇ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ ਵਿਸ਼ੇਸ਼ ਤੌਰ ਉਤੇ ਗਿਰਦਾਵਰੀ ਕਰਕੇ ਰਿਪੋਰਟ ਦੇਣ ਲਈ ਨਿਰਦੇਸ਼ ਦੇ ਦਿੱਤੇ ਹਨ।


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਮੇਰੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਤੇ ਹੌਸਲਾ ਤੇ ਯਕੀਨ ਰੱਖੋ ਸਰਕਾਰ ਤੁਹਾਡੇ ਨਾਲ ਹੈ। ਕਾਬਿਲੇਗੌਰ ਹੈ ਕਿ ਬੇਮੌਸਮੇ ਮੀਂਹ ਤੇ ਗੜੇਮਾਰੀ ਨੇ ਵੱਡੀ ਪੱਧਰ ਉੁਪਰ ਤਬਾਹੀ ਮਚਾਉਂਦਿਆਂ ਲਗਭਗ ਪੱਕ ਚੁੱਕੀਆਂ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਫਾਜ਼ਿਲਕਾ ਵਿੱਚ ਆਏ ਚੱਕਰਵਾਤੀ ਤੂਫ਼ਾਨ ਕਾਰਨ ਲਗਭਗ 50 ਘਰਾਂ ਦੀਆਂ ਛੱਤਾਂ ਉੱਡ ਗਈਆਂ ਹਨ। ਇਸ ਤੋਂ ਇਲਾਵਾ ਅਬੋਹਰ ਵਿੱਚ ਕਿੰਨੂਆਂ ਦੇ ਬਾਗ ਦਾ ਵੀ ਕਾਫੀ ਨੁਕਸਾਨ ਹੋਇਆ ਹੈ।
ਕਾਬਿਲੇਗੌਰ ਹੈ ਕਿ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਝੱਖੜ ਕਾਰਨ 50 ਘਰਾਂ ਦਾ ਨੁਕਸਾਨ ਹੋਇਆ ਹੈ। ਜ਼ਿਆਦਾਤਰ ਘਰਾਂ ਦੀਆਂ ਛੱਤਾਂ ਉੱਖੜ ਗਈਆਂ ਹਨ। ਦਰੱਖਤ ਡਿੱਗਣ ਕਾਰਨ ਮਕਾਨਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ। ਇਸ ਦੇ ਨਾਲ ਹੀ ਕਈ ਲੋਕ ਮਲਬੇ ਹੇਠ ਦੱਬ ਗਏ। ਜਿਨ੍ਹਾਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢ ਕੇ ਹਸਪਤਾਲ ਦਾਖ਼ਲ ਕਰਵਾਇਆ ਗਿਆ।


ਇਹ ਵੀ ਪੜ੍ਹੋ : Punjab Weather update: ਖੂਈਆਂ ਸਰਵਰ ਇਲਾਕੇ 'ਚ ਤੂਫਾਨ ਕਾਰਨ ਘਰਾਂ ਦੀ ਉੱਡੀਆਂ ਛੱਤਾਂ, ਹੋਰ ਵੀ ਭਾਰੀ ਨੁਕਸਾਨ
ਲਾਭ ਸਿੰਘ ਮਿਸਤਰੀ ਦੇ ਪਾਲਤੂ ਜਾਨਵਰ ਵੀ ਮਲਬੇ ਹੇਠ ਦੱਬ ਕੇ ਜ਼ਖਮੀ ਹੋ ਗਏ। ਵੱਡੀ ਗਿਣਤੀ 'ਚ ਦਰੱਖਤ ਡਿੱਗਣ ਕਾਰਨ ਸੜਕਾਂ 'ਤੇ ਆਵਾਜਾਈ ਠੱਪ ਹੋ ਗਈ। ਇਸ ਦਾ ਪਤਾ ਲੱਗਦੇ ਹੀ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨ ਪਿੰਡ ਪਹੁੰਚ ਗਏ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜਵਾਨਾਂ ਨੇ ਡਿੱਗੇ ਦਰੱਖਤਾਂ ਨੂੰ ਕੱਟ ਕੇ ਸੜਕ ਨੂੰ ਬਹਾਲ ਕਰਵਾਇਆ। ਇਸੇ ਤਰ੍ਹਾਂ ਕਿੰਨੂ ਦੇ ਬਾਗਾਂ ਦਾ ਵੀ ਬੁਰੀ ਤਰ੍ਹਾਂ ਨੁਕਸਾਨ ਹੋਇਆ ਹੈ। ਸ਼ੁੱਕਰਵਾਰ ਨੂੰ ਦੁਪਹਿਰੇ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪਿਆ ਜਿਸ ਕਾਰਨ ਕਿਸਾਨਾਂ ਦੀ ਫ਼ਸਲ ਬੁਰੀ ਤਰ੍ਹਾਂ ਵਿਛ ਗਈ ਹੈ। ਇਸ ਦਰਮਿਆਨ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਵੱਡਾ ਭਰੋਸਾ ਦਿੱਤਾ ਹੈ।


ਇਹ ਵੀ ਪੜ੍ਹੋ : Amritpal Singh News: ਡਰਾਈਵਰ ਦਾ ਵੱਡਾ ਖੁਲਾਸਾ- 100 ਰੁਪਏ 'ਚ ਅੰਮ੍ਰਿਤਪਾਲ ਨੇ ਭੱਜਣਾ ਦਾ ਲਾਇਆ 'ਜੁਗਾੜ'! ਫੋਟੋ ਹੋਈ ਵਾਇਰਲ