ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨੇ ਸਰਕਾਰ ਵਲੋਂ ਐਲਾਨੀ 5 ਲੱਖ ਰੁਪਏ ਦੀ ਰਾਸ਼ੀ ਲੈਣ ਤੋਂ ਕੀਤਾ ਇਨਕਾਰ, ਜਾਣੋ ਕਿਉਂ
Advertisement
Article Detail0/zeephh/zeephh773503

ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨੇ ਸਰਕਾਰ ਵਲੋਂ ਐਲਾਨੀ 5 ਲੱਖ ਰੁਪਏ ਦੀ ਰਾਸ਼ੀ ਲੈਣ ਤੋਂ ਕੀਤਾ ਇਨਕਾਰ, ਜਾਣੋ ਕਿਉਂ

ਕਿਹਾ ਦੇਸ਼ ਦੀ ਆਖੰਡਤਾ ਲਈ ਜਾਨ ਦੇਣ ਵਾਲੇ ਨੂੰ 5 ਲੱਖ ਅਤੇ ਸ਼ਰਾਬ ਪੀਣ ਨਾਲ ਮਰਣ ਵਾਲੇ ਪਰਿਵਾਰਾਂ ਨੂੰ ਵੀ 5 ਲੱਖ 

 

ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨੇ ਸਰਕਾਰ ਵਲੋਂ ਐਲਾਨੀ 5 ਲੱਖ ਰੁਪਏ ਦੀ ਰਾਸ਼ੀ ਲੈਣ ਤੋਂ ਕੀਤਾ ਇਨਕਾਰ, ਜਾਣੋ ਕਿਉਂ

ਮਨੀਸ਼ ਸ਼ਰਮਾ/ ਤਰਨਤਾਰਨ: ਪਿਛਲੇ ਦੀ ਦਿਨੀਂ ਸ਼ੋਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦਾ 2 ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਸੋਮਵਾਰ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਕਸਬਾ ਭਿੱਖੀਵਿੰਡ ਵਿਖੇ ਪਾਏ ਗਏ। ਇਸ ਉਪਰੰਤ ਅੰਤਿਮ ਅਰਦਾਸ ਸਮੇਂ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ।

ਇਸ ਦੌਰਾਨ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰਿਕ ਮੇਮਬਰਾਂ ਨੇ ਸਰਕਾਰ ਵਲੋਂ ਐਲਾਨੀ 5 ਲੱਖ ਰੁਪਏ ਦੀ ਰਾਸ਼ੀ ਲੈਣ ਤੋਂ ਕੀਤਾ ਇਨਕਾਰ ਕਰ ਦਿੱਤਾ। ਹਾਲਾਂਕਿ ਅਜੇ  ਤਕ ਸਰਕਾਰ ਵਲੋਂ ਐਲਾਨੀ ਇਹ ਰਾਸ਼ੀ ਉਹਨਾਂ ਦੇ ਪਰਿਵਾਰ ਨੂੰ ਨਹੀਂ ਦਿੱਤੀ ਗਈ, ਪਰ ਪਰਿਵਾਰ ਦਾ ਕਹਿਣਾ ਹੈ ਕਿ ਜੇ ਉਹਨਾਂ ਨੂੰ ਪ੍ਰਸ਼ਾਸਨ ਵੱਲੋਂ ਅੱਜ ਪੰਜ ਲੱਖ ਰੁਪਏ ਦਾ ਚੈੱਕ ਦਿੱਤਾ ਵੀ ਜਾਂਦਾ ਤੇ ਉਹ ਲੈਣ ਤੋਂ ਇਨਕਾਰ ਕਰ ਦਿੰਦੇ ਕਿਉਂਕਿ ਕਾਮਰੇਡ ਬਲਵਿੰਦਰ ਸਿੰਘ ਦੇਸ਼ ਦੀ ਅਖੰਡਤਾ ਲਈ ਸ਼ਹੀਦ ਹੋਏ ਸਨ ਜਦ ਕਿ ਪਿਛਲੇ ਕੁਝ ਦਿਨ ਸ਼ਰਾਬ ਪੀਣ ਨਾਲ ਹੋਈ ਮੌਤਾਂ ਦੇ ਪਰਿਵਾਰ ਵਾਲਿਆਂ ਨੂੰ ਵੀ ਪੰਜ ਲੱਖ ਰੁਪਏ ਦਿੱਤੇ ਗਏ ਸੀ। ਪਰ ਦੇਸ਼ ਵਾਸਤੇ ਕੁਰਬਾਨੀ ਦੇਣ ਵਾਲੇ ਨੂੰ ਵੀ ਉਸੇ ਤਰਾਂ ਦਾ ਐਲਾਨ ਕੀਤਾ ਗਿਆ ਜੋ ਗਲਤ ਹੈ। 

ਇਸ ਮੌਕੇ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਮੈਂਬਰਾਂ ਨੇ ਕਿਹਾ ਕਿ ਅਜੇ ਤੱਕ ਪੁਲਿਸ ਦੇ ਹੱਥ ਖਾਲੀ ਹਨ। ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀ ਪੁਲਿਸ ਦੀ ਗ੍ਰਿਫਤ 'ਚੋਂ ਬਾਹਰ ਹਨ। 

Watch Live TV-

Trending news