Sarbat Khalsa News: 'ਸਰਬੱਤ ਖ਼ਾਲਸਾ' ਨੂੰ ਲੈ ਕੇ ਸਸ਼ੋਪੰਜ ਬਰਕਰਾਰ, ਜਥੇਦਾਰ ਨੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸੱਦਿਆ
Advertisement
Article Detail0/zeephh/zeephh1641465

Sarbat Khalsa News: 'ਸਰਬੱਤ ਖ਼ਾਲਸਾ' ਨੂੰ ਲੈ ਕੇ ਸਸ਼ੋਪੰਜ ਬਰਕਰਾਰ, ਜਥੇਦਾਰ ਨੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸੱਦਿਆ

Sarbat Khalsa News: ਅੰਮ੍ਰਿਤਪਾਲ ਸਿੰਘ ਵੱਲੋਂ ਮੌਜੂਦਾ ਹਾਲਾਤ ਉਤੇ ਵਿਚਾਰ-ਚਰਚਾ ਕਰਨ ਲਈ ਸਰਬੱਤ ਖ਼ਾਲਸਾ ਬੁਲਾਉਣ ਦੀ ਅਪੀਲ ਨੂੰ ਲੈ ਕੇ ਅਜੇ ਤੱਕ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ।

Sarbat Khalsa News: 'ਸਰਬੱਤ ਖ਼ਾਲਸਾ' ਨੂੰ ਲੈ ਕੇ ਸਸ਼ੋਪੰਜ ਬਰਕਰਾਰ, ਜਥੇਦਾਰ ਨੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸੱਦਿਆ

Sarbat Khalsa News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਵੱਲੋਂ ਵੀਡੀਓ ਜਾਰੀ ਕਰਕੇ ਮੌਜੂਦਾ ਹਾਲਾਤ ਉਪਰ ਵਿਚਾਰ-ਚਰਚਾ ਕਰਨ ਲਈ ਸਰਬੱਤ ਦਾ ਖ਼ਾਲਸਾ ਬੁਲਾਉਣ ਦੀ ਅਪੀਲ ਕੀਤੀ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਬੱਤ ਖ਼ਾਲਸਾ ਬੁਲਾਉਣ ਦਾ ਅਜੇ ਤੱਕ ਕੋਈ ਸੰਕੇਤ ਨਹੀਂ ਦਿੱਤਾ ਹੈ। ਇਸ ਲਈ ਹੁਣ ਤੱਕ ਸਰਬੱਤ ਖ਼ਾਲਸਾ ਬੁਲਾਉਣ ਨੂੰ ਲੈ ਕੇ ਭੰਬਲਭੂਸਾ ਬਰਕਰਾਰ ਹੈ। ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਬੱਤ ਖਾਲਸਾ ਬੁਲਾਉਣ ਦਾ ਅਧਿਕਾਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਹੈ। ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਬਾਰੇ ਅਜੇ ਤੱਕ ਕੁਝ ਸਪੱਸ਼ਟ ਨਹੀਂ ਦਿੱਤਾ ਹੈ।

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 13 ਅਪ੍ਰੈਲ ਤੱਕ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ। ਜਥੇਦਾਰ ਵੱਲੋਂ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਐਲਾਨ ਕੀਤੇ ਜਾਣ ਪਿੱਛੋਂ ਇਸ ਮੌਕੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਲਗਪਗ ਖ਼ਤਮ ਹੋ ਗਈ ਹੈ।

ਇਹ ਵੀ ਪੜ੍ਹੋ : Punjab Corona News: ਪੰਜਾਬ 'ਚ ਮੁੜ ਵਧੇ ਕੋਰੋਨਾ ਦੇ ਆਂਕੜੇ, ਇੱਕ ਦਿਨ 'ਚ 100 ਕੇਸ ਆਏ ਸਾਹਮਣੇ
ਅੰਮ੍ਰਿਤਪਾਲ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਸੀ ਕਿ ਮੌਜੂਦਾ ਹਾਲਾਤ ਨੂੰ ਵਿਚਾਰਨ ਲਈ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਿਆ ਜਾਵੇ। ਅੰਮ੍ਰਿਤਪਾਲ ਸਿੰਘ ਇਸ ਸਮੇਂ ਪੁਲਿਸ ਦੀ ਗ੍ਰਿਫਤਾਰੀ ਤੋਂ ਬਚਣ ਲਈ ਫ਼ਰਾਰ ਚੱਲ ਰਿਹਾ ਹੈ। ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ 12 ਤੋਂ 15 ਅਪ੍ਰੈਲ ਤੱਕ ਗੁਰਮਤਿ ਸਮਾਗਮ ਉਲੀਕੇ ਹਨ। ਉਨ੍ਹਾਂ ਸੰਗਤ ਨੂੰ ਸਮਾਗਮਾਂ 'ਚ ਵੱਡੇ ਪੱਧਰ ਉਪਰ ਹਾਜ਼ਰੀ ਲਗਵਾਉਣ ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੌਜੂਦਾ ਹਾਲਾਤ ਉਤੇ ਵਿਚਾਰ ਚਰਚਾ ਕਰਨ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 7 ਅਪ੍ਰੈਲ ਨੂੰ ਤਖ਼ਤ ਦਮਦਮਾ ਸਾਹਿਬ ਵਿਖੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਪੱਤਰਕਾਰ ਭਾਈਚਾਰੇ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।

ਇਹ ਵੀ ਪੜ੍ਹੋ : Punjabi commentary in IPL 2023: ਆਈਪੀਐਲ 'ਚ ਪੰਜਾਬੀ ਕੁਮੈਂਟਰੀ ਨੇ ਵਧਾਇਆ ਲੋਕਾਂ ਦਾ ਉਤਸ਼ਾਹ; ਵੇਖੋ ਰਿਐਕਸ਼ਨ

Trending news