Sushil Kumar Rinku News: ਜਲੰਧਰ ਜ਼ਿਮਨੀ ਚੋਣਾਂ ਨੇੜੇ ਆਉਂਦੇ ਹੀ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਦਰਮਿਆਨ ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦਾ ਹਵਾਲਾ ਦੇ ਕੇ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਸ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਇੰਚਾਰਜ ਹਰੀਸ਼ ਚੌਧਰੀ ਵੱਲੋਂ ਦਿੱਤੀ ਗਈ ਹੈ। ਪਾਰਟੀ ਵੱਲੋਂ ਇਹ ਐਕਸ਼ਨ ਰਿੰਕੂ ਵੱਲੋਂ ਪਾਰਟੀ ਵਿਰੋਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਬਾਅਦ ਲਿਆ ਗਿਆ। ਇਸ ਸਬੰਧੀ ਹਰੀਸ਼ ਚੌਧਰੀ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਕਾਬਿਲੇਗੌਰ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਹੀ ਸ਼ਹਿਰ ਪਟਿਆਲਾ ਪੁੱਜੇ ਹਨ। ਦੱਸਣਯੋਗ ਹੈ ਕਿ ਅੱਜ ਸਵੇਰ ਤੋਂ ਹੀ ਚਰਚਾਵਾਂ ਦਾ ਦੌਰ ਗਰਮ ਹੈ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਦਾ ਪੱਲਾ ਫੜ ਸਕਦੇ ਹਨ। ਵੱਡੀ ਚਰਚਾ ਹੈ ਕਿ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਪਾਰਟੀ ਆਪਣਾ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਨੂੰ ਫਗਵਾੜਾ ਆ ਰਹੇ ਹਨ, ਜਿੱਥੇ ਉਨ੍ਹਾਂ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਦੌਰ ਸਰਗਰਮ ਹੈ।


ਇਹ ਵੀ ਪੜ੍ਹੋ : Punjab Corona Update: ਪੰਜਾਬ 'ਚ ਕੋਰੋਨਾ ਦਾ ਕਹਿਰ; 73 ਨਵੇਂ ਮਾਮਲੇ ਆਏ ਸਾਹਮਣੇ, ਜਾਣੋ ਆਪਣੇ ਸ਼ਹਿਰ ਦੇ ਅੰਕੜੇ


ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਤੋਂ ਪਾਰਟੀ ਦਾ ਇੱਕ ਖੇਮਾ ਵੀ ਕਾਫ਼ੀ ਨਾਰਾਜ਼ ਹੈ। ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ਉੁਪਰ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜੇ ਐਲਾਨੇ ਜਾਣਗੇ। ਕਾਬਿਲੇਗੌਰ ਹੈ ਕਿ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਅਕਾਲੀ ਦਲ ਤੇ ਭਾਜਪਾ ਵੱਲੋਂ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ। ਸੁਸ਼ੀਲ ਕੁਮਾਰ ਰਿੰਕੂ ਦੇ ਇਸ ਕਦਮ ਕਾਰਨ ਕਾਂਗਰਸੀ ਆਗੂ ਕਾਫੀ ਨਾਰਾਜ਼ ਹਨ।


ਇਹ ਵੀ ਪੜ੍ਹੋ : PSEB 5th Class Result 2023 News: ਅੱਜ ਨਹੀਂ ਆਵੇਗਾ ਪੰਜਵੀਂ ਜਮਾਤ ਦਾ ਨਤੀਜਾ, ਜਾਣੋ ਕਿਸ ਦਿਨ ਆਏਗਾ ਰਿਜਲਟ