CORONA : ਪੰਜਾਬ ਵਿੱਚ ਕੋਰੋਨਾ ਨਾਲ 5ਵੀਂ ਮੌਤ, 46 ਪਹੁੰਚਿਆ ਪੋਜ਼ੀਟਿਵ ਮਰੀਜ਼ਾਂ ਦਾ ਅੰਕੜਾ
X

CORONA : ਪੰਜਾਬ ਵਿੱਚ ਕੋਰੋਨਾ ਨਾਲ 5ਵੀਂ ਮੌਤ, 46 ਪਹੁੰਚਿਆ ਪੋਜ਼ੀਟਿਵ ਮਰੀਜ਼ਾਂ ਦਾ ਅੰਕੜਾ

ਹੁਸ਼ਿਆਰਪੁਰ ਦੇ 58 ਸਾਲ ਦੇ ਸ਼ਖ਼ਸ ਦਾ ਕੋਰੋਨਾ ਟੈਸਟ ਪੋਜ਼ੀਟਿਵ 

CORONA : ਪੰਜਾਬ ਵਿੱਚ ਕੋਰੋਨਾ ਨਾਲ 5ਵੀਂ ਮੌਤ, 46 ਪਹੁੰਚਿਆ ਪੋਜ਼ੀਟਿਵ ਮਰੀਜ਼ਾਂ ਦਾ ਅੰਕੜਾ

ਕੁਲਵੀਰ ਦੀਵਾਨ/ਚੰਡੀਗੜ੍ਹ : (COVID 19) ਪੂਰੇ ਦੇਸ਼ ਵਾਂਗ ਪੰਜਾਬ ਵਿੱਚ ਵੀ ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦਾ ਮੀਟਰ  ਪੂਰੀ ਰਫ਼ਤਾਰ ਨਾਲ ਚੱਲ ਰਿਹਾ ਹੈ, ਪੰਜਾਬ ਵਿੱਚ ਵੀਰਵਾਰ ਨੂੰ ਇੱਕ ਕੋਰ ਕੋਰੋਨਾ ਪੋਜ਼ੀਟਿਵ ਮਰੀਜ਼ ਸਾਹਮਣੇ ਆਇਆ ਹੈ, ਹੁਸ਼ਿਆਰਪੁਰ ਦੇ 58 ਸਾਲ ਦੇ ਸ਼ਖ਼ਸ ਦਾ ਕੋਰੋਨਾ ਟੈਸਟ ਪੋਜ਼ੀਟਿਵ ਆਇਆ ਹੈ, ਇਸ ਸ਼ਖ਼ਸ ਨੂੰ ਅੰਮ੍ਰਿਤਸਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਬਜ਼ੁਰਗ ਦਾ ਕੋਰੋਨਾ ਟੈਸਟ ਪੋਜ਼ੀਟਿਵ ਆਉਣ ਤੋਂ ਬਾਅਦ ਪੂਰੇ ਪਰਿਵਾਰ ਨੂੰ ਆਈਸੋਲੇਸ਼ਨ ਵਿੱਚ ਰੱਖ ਦਿੱਤਾ ਗਿਆ ਹੈ, ਹੁਣ ਪ੍ਰਸ਼ਾਸਨ ਉਨ੍ਹਾਂ ਸਾਰੇ ਲੋਕਾਂ ਦੀ ਪਛਾਣ ਕਰ ਰਿਹਾ ਹੈ ਜੋ ਪਿਛਲੇ ਦਿਨਾਂ ਵਿੱਚ ਇਸ ਬਜ਼ੁਰਗ ਦੇ ਸੰਪਰਕ ਵਿੱਚ ਆਏ ਸਨ, ਪੰਜਾਬ ਵਿੱਚ ਵੀਰਵਾਰ ਨੂੰ 58 ਸਾਲ ਦੇ ਬਜ਼ੁਰਗ ਦਾ ਨਵਾਂ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ ਵਧ ਕੇ 46 ਹੋ ਗਈ ਹੈ,ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਦੇ 4 ਮਾਮਲੇ ਸਾਹਮਣੇ ਆਏ ਸਨ 

ਇਹ ਵੀ ਜ਼ਰੂਰ ਪੜੋ 

Coronavirus Covid-19 :ਪਦਮ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਨਿਰਮਲ ਸਿੰਘ ਖ਼ਾਲਸਾ ਦਾ ਦੇਹਾਂਤ,ਦਿਲ ਦਾ ਪਿਆ ਦੌਰਾ

ਪੰਜਾਬ ਵਿੱਚ ਕੋਰੋਨਾ ਨਾਲ ਮੌਤਾਂ 

ਪੰਜਾਬ ਵਿੱਚ ਹੁਣ ਤੱਕ ਕੋਰੋਨਾ ਵਾਇਰਸ 5 ਮਰੀਜ਼ਾਂ ਦੀ ਇਲਾਜ ਦੇ ਦੌਰਾਨ ਮੌਤ ਹੋ ਗਈ ਹੈ, ਤਾਜਾ ਮਾਮਲਾ ਵੀਰਵਾਰ 2 ਅਪ੍ਰੈਲ ਦਾ ਹੈ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਨਿਰਮਲ ਸਿੰਘ ਦੀ ਸਵੇਰੇ ਸਾਢੇ ਚਾਰ ਵਜੇ ਮੌਤ ਹੋਈ ਗਈ ਹੈ,30 ਮਾਰਚ ਨੂੰ ਨਿਰਮਲ ਸਿੰਘ ਨੂੰ ਸਾਹ ਲੈਣ ਵਿੱਚ ਪਰੇਸ਼ਾਨੀ ਆ ਰਹੀ ਸੀ ਜਿਸ ਤੋਂ ਬਾਅਦ ਉਨ੍ਹਾਂ ਦਾ ਕੋਰੋਨਾ ਟੈਸਟ ਪੋਜ਼ੀਟਿਵ ਆਇਆ ਸੀ, ਪੰਜਾਬ ਵਿੱਚ ਸਭ ਤੋਂ ਪਹਿਲੀ ਮੌਤ ਨਵਾਂ ਸ਼ਹਿਰ ਦੇ ਬਲਦੇਵ ਸਿੰਘ ਦੀ ਹੋਈ ਸੀ ਜੋ ਕੀ ਜਰਮਨੀ ਤੋਂ ਪਰਤਿਆਂ ਸੀ, ਉਸ ਤੋਂ ਬਾਅਦ ਪੰਜਾਬ ਵਿੱਚ ਦੂਜੇ ਕੋਰੋਨਾ ਪੋਜ਼ੀਟਿਵ ਮਰੀਜ਼ ਦੀ ਮੌਤ ਇਸੇ ਬਲਦੇਵ ਸਿੰਘ ਦੇ ਸੰਪਰਕ ਵਿੱਚ ਆਉਣ ਵਾਲੇ ਕੋਰੋਨਾ ਮਰੀਜ਼ ਦੀ ਹੋਈ ਸੀ, ਕੋਰੋਨਾ ਪੋਜ਼ੀਟਿਵ ਮਰੀਜ਼ ਦੀ ਤੀਜੀ ਮੌਤ ਦਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਸੀ ਇੱਥੇ 42 ਸਾਲ ਦੀ ਕੋਰੋਨਾ ਪੋਜ਼ੀਟਿਵ ਮਹਿਲਾ ਨੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਮ ਤੋੜ ਦਿੱਤਾ ਸੀ ਜਦਕਿ ਕੋਰੋਨਾ ਪੋਜ਼ੀਟਿਵ ਚੌਥੀ ਮੌਤ ਦਾ ਮਾਮਲਾ ਮੁਹਾਲੀ ਦੇ ਨਜ਼ਦੀਕ ਇੱਕ ਪਿੰਡ ਤੋਂ ਸਾਹਮਣੇ ਆਇਆ ਸੀ ਇੱਥੇ ਇੱਕ ਕੋਰੋਨਾ ਪੋਜ਼ੀਟਿਵ ਬਜ਼ੁਰਗ ਦੀ ਮੌਤ ਹੋ ਗਈ ਸੀ, 29 ਮਾਰਚ ਤੱਕ ਪੰਜਾਬ ਵਿੱਚ ਕੋਰੋਨਾ ਨਾਲ ਸਿਰਫ਼ ਇੱਕ ਹੀ ਸ਼ਖ਼ਸ ਦੀ ਮੌਤ ਹੋਈ ਸੀ ਪਰ ਪਿਛਲੇ ਚਾਰ ਦਿਨਾਂ ਦੇ ਅੰਦਰ ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ  4 ਹੋਰ ਮੌਤਾਂ ਹੋ ਚੁੱਕਿਆ ਨੇ   

ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 

ਪੰਜਾਬ ਵਿੱਚ ਇਸ ਵੇਲੇ ਕੋਰੋਨਾ ਮਰੀਜ਼ਾਂ ਦੀ ਗਿਣਤੀ 46 ਹੋ ਗਈ ਹੈ,ਸਭ ਤੋਂ ਵੱਧ ਸ਼ਹੀਦ ਭਗਤ ਸਿੰਘ ਨਗਰ ਵਿੱਚ 19 ਮਰੀਜ਼ ਨੇ,ਦੂਜੇ ਨੰਬਰ ਮੁਹਾਲੀ ਜ਼ਿਲ੍ਹਾ ਹੈ ਇੱਥੇ 11 ਕੋਰੋਨਾ ਪੋਜ਼ੀਟਿਵ ਮਰੀਜ਼ ਨੇ,ਜਲੰਧਰ ਵਿੱਚ 5,ਲੁਧਿਆਣਾ ਵਿੱਚ 3,ਹੁਸ਼ਿਆਰਪੁਰ 3,ਅੰਮ੍ਰਿਤਸਰ 3, ਜਦਕਿ ਸੂਬੇ ਦੇ ਹੋਰ ਹਿੱਸਿਆਂ ਵਿੱਚੋਂ 7 ਕੋਰੋਨਾ ਮਰੀਜ਼ ਹੁਣ ਤੱਕ ਸਾਹਮਣੇ ਆ ਚੁੱਕੇ ਨੇ,  ਪੰਜਾਬ ਵਿੱਚ ਸਿਰਫ਼ ਇੱਕ ਹੀ ਕੋਰੋਨਾ ਮਰੀਜ਼ ਠੀਕ ਹੋ ਸਕਿਆ ਹੈ

 

 

Trending news