Rajpura News: ਹਲਕਾ ਘਨੌਰ ਅਧੀਨ ਆਉਂਦੇ ਇੱਕ ਪਿੰਡ ਦੀ ਨਾਬਾਲਿਗ ਲੜਕੀ ਸ਼ਾਮ ਕਰੀਬ ਸੱਤ ਵਜੇ ਘਰ ਤੋਂ ਸਬਜ਼ੀ ਖ਼ਰੀਦਣ ਲਈ ਨਿਕਲੀ ਸੀ ਪਰ ਜਦ ਉਹ ਕਰੀਬ ਇੱਕ ਘੰਟੇ ਤੱਕ ਘਰ ਨਹੀਂ ਪੁੱਜੀ ਤਾਂ ਪਰਿਵਾਰ ਦੇ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਰਾਤ 9 ਵਜੇ ਕਰੀਬ ਬੱਚੀ ਦੇ ਵਿੱਚ ਰਹਿਣ ਵਾਲੇ ਕਿਰਾਏਦਾਰਾਂ ਦੇ ਕਮਰੇ ਵਿਚ ਬੇਹੋਸ਼ੀ ਦੀ ਹਾਲਤ ਵਿੱਚ ਹੱਥ-ਪੈਰ ਬੰਨ੍ਹੇ ਹੋਏ ਮਿਲੇ।


COMMERCIAL BREAK
SCROLL TO CONTINUE READING

ਇਸ ਤੋਂ ਬਾਅਦ ਪਰਿਵਾਰ ਨੇ ਬੱਚੀ ਨੂੰ ਬੇਹੋਸ਼ ਦੀ ਹਾਲਤ ਵਿੱਚ ਸਰਕਾਰੀ ਹਸਤਤਾਲ ਵਿੱਚ ਦਾਖ਼ਲ ਕਰਵਾਇਆ। ਲੜਕੀ ਦੇ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਉਹ ਕਿਸੇ ਕੰਮ ਤੋਂ ਘਰ ਤੋਂ ਬਾਹਰ ਗਏ ਹੋਏ ਸਨ ਤੇ ਸ਼ਾਮ ਨੂੰ ਜਦ ਲੜਕੀ ਘਰ ਨਹੀਂ ਆਈ ਤਾਂ ਗੁਆਂਢੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਲੜਕੀ ਇੱਕ ਘੰਟੇ ਤੋਂ ਲਾਪਤਾ ਹੈ।


ਇਸ ਤੋਂ ਬਾਅਦ ਉਨ੍ਹਾਂ ਨੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਜਦ ਉਨ੍ਹਾਂ ਨੇ ਸ਼ੱਕ ਦੇ ਆਧਾਰ ਉਤੇ ਪਿੰਡ ਵਿੱਚ ਕਿਰਾਏ ਉਤੇ ਰਹਿਣ ਵਾਲੇ ਦੋ ਨੌਜਵਾਨਾਂ ਦੇ ਕਮਰੇ ਨੂੰ ਦੇਖਿਆ ਤਾਂ ਉਨ੍ਹਾਂ ਨੇ ਉਸ ਕਮਰੇ ਵਿੱਚ ਆਪਣੀ ਬੇਟੀ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਾਇਆ ਅਤੇ ਹੱਥ-ਪੈਰ ਬੰਨ੍ਹੇ ਹੋਏ ਸਨ। ਉਨ੍ਹਾਂ ਨੇ ਦੱਸਿਆ ਕਿ ਰਾਤ ਨੂੰ ਹੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਜਿਸ ਵਿੱਚ ਲੜਕੀ ਨੂੰ ਰੱਖਿਆ ਗਿਆ ਸੀ, ਉਸ ਕਮਰੇ ਦੇ ਬਾਹਰ ਜਿੰਦਰਾ ਲੱਗਾ ਹਇਆ ਸੀ। ਪਿੰਡ ਵਾਸੀਆਂ ਨੇ ਕਮਰੇ ਦਾ ਤਾਲਾ ਤੋੜ ਕੇ ਲੜਕੀ ਨੂੰ ਬਾਹਰ ਕੱਢ ਲਿਆ ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।


ਇਹ ਵੀ ਪੜ੍ਹੋ : Punjab News: ਗੁਰਦਾਸਪੁਰ 'ਚ 12 ਸਾਲਾ ਬੱਚੀ ਨਾਲ ਜਬਰ- ਜਨਾਹ, ਸਕੂਲ ਅਧਿਆਪਕ ਗ੍ਰਿਫ਼ਤਾਰ


ਜਦ ਸ਼ੰਭੂ ਥਾਣੇ ਦੇ ਐਸਾਈ ਗੁਰਵਿੰਦਰ ਸਿੰਘ ਨੇ ਕਿਹਾ ਕਿ ਲੜਕੀ ਦੇ ਬਿਆਨ ਉਤੇ ਮਹਿਲਾ ਇੰਸਪੈਕਟਰ ਮਨਪ੍ਰੀਤ ਕੌਰ ਵੱਲੋਂ ਦਰਜ ਕੀਤੇ ਜਾ ਰਹੇ ਹਨ ਤੇ ਲੜਕੀ ਵੱਲੋਂ ਦਰਜ ਕੀਤੇ ਗਏ ਬਿਆਨ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਜਦ ਸ਼ੰਭੂ ਥਾਣੇ ਦੇ ਐਸਐਚਓ ਇੰਸਪੈਕਟਰ ਰਾਹੁਲ ਕੌਸ਼ਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਨਾਬਾਲਿਗ ਲੜਕੀ ਦੇ ਬਿਆਨ ਦੇ ਆਧਾਰ ਉਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਰਾਊਂਡਅੱਪ ਵੀ ਕੀਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Punjab Accident News: ਪਾਤੜਾਂ 'ਚ ਅਵਾਰਾ ਪਸ਼ੂ ਦੀ ਮੋਟਰਸਾਈਕਲ ਚਾਲਕ ਨਾਲ ਹੋਈ ਟੱਕਰ, ਵਿਆਕਤੀ ਦੀ ਮੌਕੇ ਉੱਤੇ ਮੌਤ