Lasara Petrol Pump Building Collapse: ਪੈਟਰੋਲ ਪੰਪ ਦੀ ਕੰਧ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਤੇ ਦੋ ਗੰਭੀਰ ਜ਼ਖ਼ਮੀ
Lasara Petrol Pump Building Collapse: ਫਿਲੌਰ ਤੋਂ ਨਵਾਂਸ਼ਹਿਰ ਰੋਡ ਉਤੇ ਸਥਿਤ ਲਸਾੜਾ ਪੈਟਰੋਲ ਪੰਪ ਦੀ ਕੰਧ ਡਿੱਗਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ।
Lasara Petrol Pump Building Collapse: ਫਿਲੌਰ ਤੋਂ ਨਵਾਂਸ਼ਹਿਰ ਰੋਡ ਉਤੇ ਸਥਿਤ ਲਸਾੜਾ ਪੈਟਰੋਲ ਪੰਪ ਉਤੇ ਪੁਰਾਣੀ ਇਮਾਰਤ ਤੋੜਦੇ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ। ਇਸ ਵਿੱਚ ਦੋ ਮਜ਼ਦੂਰਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ ਤੇ ਉਥੇ ਹੀ ਦੋ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।
ਜਲੰਧਰ ਦੇ ਕਸਬਾ ਫਲੌਰ ਤੋਂ ਨਵਾਂਸ਼ਹਿਰ ਨੂੰ ਜਾਂਦੀ ਹੋਈ ਸੜਕ ਦੇ ਉਪਰ ਇੰਡੀਅਨ ਆਇਲ ਦੇ ਪੈਟਰੋਲ ਪੰਪ ਦੀ ਇਮਾਰਤ ਨੂੰ ਤੋੜਦੇ ਸਮੇਂ ਅੱਜ ਦੁਪਹਿਰ ਵੱਡਾ ਹਾਦਸਾ ਵਾਪਰ ਗਿਆ। ਇਸ ਵਿੱਚ ਦੋ ਮਜ਼ਦੂਰਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ ਤੇ ਦੋ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਥੇ ਕੰਮ ਕਰ ਰਹੇ ਪੈਟਰੋਲ ਦੇ ਮੁਲਾਜ਼ਮ ਨੇ ਦੱਸਿਆ ਕਿ ਅੱਜ ਸਵੇਰੇ ਪੈਟਰੋਲ ਪੰਪ ਦੀ ਮੁਰੰਮਤ ਲਈ ਉਸ ਦੀ ਇੱਕ ਕੰਧ ਨੂੰ ਤੋੜਨ ਲਈ ਮਜ਼ਦੂਰ ਆਪਣਾ ਕੰਮ ਕਰ ਰਹੇ ਸਨ ਪਰ ਅਚਾਨਕ ਹੀ ਉਹ ਕੰਧ ਡਿੱਗ ਗਈ।
ਇਹ ਵੀ ਪੜ੍ਹੋ : Himachal Pradesh Weather News: ਹਿਮਾਚਲ 'ਚ 2 ਗਰਭਵਤੀ ਔਰਤਾਂ ਨੂੰ ਕੀਤਾ ਗਿਆ ਏਅਰਲਿਫਟ, ਮੰਡੀ ਦੇ ਹਸਪਤਾਲ ਪਹੁੰਚਾਇਆ
ਇਸ ਦੌਰਾਨ ਕੰਮ ਕਰ ਰਹੇ ਮਜ਼ਦੂਰ ਮਲਬੇ ਦੇ ਥੱਲੇ ਆ ਗਏ। ਤੁਰੰਤ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਤੇ ਪੁਲਿਸ ਨੇ ਮਲਬੇ ਦੇ ਥੱਲੇ ਤੋਂ ਮਜ਼ਦੂਰਾਂ ਨੂੰ ਕੱਢਿਆ ਪਰ ਦੋ ਮਜ਼ਦੂਰਾਂ ਦੇ ਉਦੋਂ ਤੱਕ ਮੌਤ ਹੋ ਚੁੱਕੀ ਸੀ ਅਤੇ ਦੋ ਗੰਭੀਰ ਰੂਪ ਨਾਲ ਜ਼ਖ਼ਮ ਹੋ ਗਏ ਸਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਿਸ ਮੁਤਾਬਕ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਜੋ ਵੀ ਕਾਨੂੰਨੀ ਕਾਰਵਾਈ ਹੋਵੇਗੀ ਉਸ ਤਹਿਤ ਅਗਲੀ ਕਾਰਵਾਈ ਕੀਤੀ ਜਾਵੇਗੀ।
ਰੌਲਾ ਪੈਣ 'ਤੇ ਸਥਾਨਕ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਸਥਾਨਕ ਲੋਕਾਂ ਦੀ ਮਦਦ ਨਾਲ ਦੋ ਮਜ਼ਦੂਰਾਂ ਨੂੰ ਜ਼ਿੰਦਾ ਬਾਹਰ ਕੱਢ ਲਿਆ ਗਿਆ ਪਰ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਚੌਕੀ ਇੰਚਾਰਜ ਸਾਥੀ ਮੁਲਾਜ਼ਮਾਂ ਨਾਲ ਮੌਕੇ 'ਤੇ ਪੁੱਜੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਦੋਵਾਂ ਜ਼ਖ਼ਮੀਆਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : Ladakh Accident News: ਲੱਦਾਖ 'ਚ ਸ਼ਹੀਦ ਹੋਏ ਜਵਾਨਾਂ ਦੇ ਘਰ ਜਾਣਗੇ CM ਭਗਵੰਤ ਮਾਨ, ਪਰਿਵਾਰਾਂ ਨੂੰ ਦੇਣਗੇ 1 ਕਰੋੜ ਦੀ ਮਦਦ ਰਾਸ਼ੀ