ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 27 ਮੈਂਬਰ ਕਾਬੂ

ਬਰਨਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਪੁਲਿਸ ਨੂੰ ਵੱਖ-ਵੱਖ ਮਾਮਲਿਆਂ ਤੇ ਲੋੜੀਂਦੇ ਚਾਰ ਮਹਿਲਾਵਾਂ ਸਮੇਤ 27 ਵਿਅਕਤੀਆਂ ਨੂੰ ਕਾਬੂ ਕੀਤਾ ਹੈ। 

ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 27 ਮੈਂਬਰ ਕਾਬੂ

ਦਵਿੰਦਰ ਸ਼ਰਮਾ/ਬਰਨਾਲਾ: ਸਥਾਨਿਕ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਪੁਲਿਸ ਨੂੰ ਵੱਖ-ਵੱਖ ਮਾਮਲਿਆਂ ਤੇ ਲੋੜੀਂਦੇ ਚਾਰ ਮਹਿਲਾਵਾਂ ਸਮੇਤ 27 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਕਿ ਉਕਤ ਸਾਰੇ ਕਾਬੂ ਕੀਤੇ ਵਿਅਕਤੀ ਨਸ਼ੇ ਦੀ ਪੂਰਤੀ ਲਈ ਇਲਾਕੇ 'ਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।
ਪੁਲਿਸ ਵੱਲੋਂ ਉਕਤ ਵਿਅਕਤੀਆਂ ਕੋਲੋਂ ਨਸ਼ਾ, ਇੱਕ ਦੇਸੀ ਪਿਸਤੌਲ, ਜਿੰਦਾ ਕਾਰਤੂਸ, ਚੋਰੀ ਕੀਤੇ ਮੋਬਾਈਲ ਅਤੇ ਮੋਟਰਸਾਈਕਲਾਂ ਸਮੇਤ ਟ੍ਰਾਂਸਫਾਰਮਰਾਂ ਵਿਚੋਂ ਚੋਰੀ ਕੀਤਾ ਤਾਂਬਾ ਵੀ ਬਰਾਮਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਉਕਤ ਵਿਅਕਤੀ ਨਸ਼ੇ ਦੇ ਆਦੀ ਸਨ ਅਤੇ ਨਸ਼ੇ ਦੀ ਖਰੀਦ ਕਰਨ ਲਈ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਦਾ ਕਹਿਣਾ ਕਿ ਕਾਬੂ ਕੀਤੇ ਵਿਅਕਤੀਆਂ 'ਚ ਜ਼ਿਆਦਾਤਰ 20 ਤੋਂ 30 ਸਾਲ ਦੇ ਉਮਰ ਵਾਲੇ ਸ਼ਾਮਿਲ ਹਨ।

ਪੁਲਿਸ ਅਧਿਕਾਰੀ ਦਾ ਕਹਿਣਾ ਕਿ ਇਨ੍ਹਾਂ ਕੋਲੋਂ ਵੱਡੀ ਮਾਤਰਾ 'ਚ ਸਮਾਨ ਬਰਾਮਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਕਤ ਸਾਰਿਆਂ ਦਾ ਰਿਮਾਂਡ ਹਾਸਲ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਇਸ ਮਾਮਲੇ 'ਚ ਜੋ ਵੀ ਵਿਅਕਤੀ ਸਾਹਮਣੇ ਆਇਆ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

WATCH LIVE TV