Sucha Singh Langah Son News: ਸੁੱਚਾ ਸਿੰਘ ਲੰਗਾਹ ਦੇ ਪੁੱਤਰ ਸਮੇਤ 4 ਹੋਰ ਮੁਲਜ਼ਮ ਦੀ ਅਦਾਲਤ 'ਚ ਸੁਣਵਾਈ ਹੋਈ। ਪੰਜ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਇਨ੍ਹਾਂ ਪੰਜਾਂ ਮੁਲਜ਼ਮਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।


COMMERCIAL BREAK
SCROLL TO CONTINUE READING

ਕਾਬਿਲੇਗੌਰ ਹੈ ਕਿ ਬੀਤੇ ਦਿਨ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਬੇਟੇ ਨੂੰ ਹਿਮਾਚਲ ਪ੍ਰਦੇਸ਼ ਤੋਂ ਉਸ ਦੇ 5 ਦੋਸਤਾਂ ਸਮੇਤ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਵਿੱਚ ਇੱਕ ਲੜਕੀ ਵੀ ਸ਼ਾਮਲ ਸੀ। ਕਿਹਾ ਜਾ ਰਿਹਾ ਸੀ ਕਿ ਸ਼ਿਮਲਾ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਬੀਤੀ ਰਾਤ ਸ਼ਿਮਲਾ ਵਿੱਚ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਸੀ।


ਮੁਲਜ਼ਮ ਅਜੈ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਹੈ। ਮੁਲਜ਼ਮਾਂ ਕੋਲੋਂ 42.89 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤਾ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਹਰ ਕੋਈ ਸ਼ਰਾਬੀ ਸੀ। ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (ਐਸਆਈਟੀ) ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਲ ਵਿਛਾਇਆ ਸੀ। ਮੰਗਲਵਾਰ ਦੇਰ ਰਾਤ ਸ਼ਿਮਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਇਕ ਨਿੱਜੀ ਹੋਟਲ 'ਤੇ ਛਾਪਾ ਮਾਰਿਆ ਗਿਆ ਸੀ।


ਮੁਲਜ਼ਮ ਦੀ ਥਾਰ ਗੱਡੀ ਵੀ ਕਬਜ਼ੇ ਵਿੱਚ ਪੁਲਿਸ ਨੇ ਮੁਲਜ਼ਮ ਦੀ ਥਾਰ ਗੱਡੀ ਵੀ ਕਬਜ਼ੇ ਵਿੱਚ ਲੈ ਲਈ ਸੀ। ਜਦੋਂ ਪੁਲਿਸ ਨੇ ਸਾਰਿਆਂ ਤੋਂ ਪੁੱਛਗਿੱਛ ਸ਼ੁਰੂ ਕੀਤੀ ਤਾਂ ਇੱਕ ਨੇ ਆਪਣੀ ਪਹਿਚਾਣ ਪ੍ਰਕਾਸ਼ ਸਿੰਘ ਲੰਗਾਹ ਵਜੋਂ ਦੱਸੀ। ਪ੍ਰਕਾਸ਼ ਨੇ ਦੱਸਿਆ ਕਿ ਉਹ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਹੈ। ਉਹ ਪੰਜਾਬ ਦੇ ਦੋ ਵਾਰ ਵਿਧਾਇਕ ਅਤੇ ਸਾਬਕਾ ਮੰਤਰੀ ਵੀ ਰਹਿ ਚੁੱਕੇ ਹਨ।


ਪੁਲਿਸ ਨੇ ਜਦੋਂ ਕਮਰੇ ਦੀ ਤਲਾਸ਼ੀ ਲਈ ਤਾਂ ਕਮਰੇ ਵਿੱਚੋਂ ਹੈਰੋਇਨ ਬਰਾਮਦ ਹੋਈ ਜਿਸ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।


ਲੰਬੇ ਸਮੇਂ ਤੋਂ ਹਿਮਾਚਲ 'ਚ ਹੈਰੋਇਨ ਸਪਲਾਈ ਕਰ ਰਿਹਾ ਸੀ
ਇਸ ਤੋਂ ਬਾਅਦ ਉਸ ਨੂੰ ਸਦਰ ਥਾਣਾ ਸ਼ਿਮਲਾ ਲਿਜਾਇਆ ਗਿਆ ਸੀ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਜਾਣਕਾਰੀ ਅਨੁਸਾਰ ਮੁਲਜ਼ਮ ਪਿਛਲੇ ਕਾਫੀ ਸਮੇਂ ਤੋਂ ਹਿਮਾਚਲ ਵਿੱਚ ਹੈਰੋਇਨ ਸਪਲਾਈ ਕਰ ਰਹੇ ਸਨ।


ਇਹ ਵੀ ਪੜ੍ਹੋ : Jasbir Singh Dimpa News: ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਖਡੂਰ ਸਾਹਿਬ ਤੋਂ ਨਹੀਂ ਲੜਨਗੇ ਲੋਕ ਸਭਾ ਚੋਣ, ਜਾਣੋ ਕਾਰਨ