Khanna News: ਖੰਨਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਅੰਦਰ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਕਬਜ਼ੇ 'ਚੋਂ 11 ਹਥਿਆਰ ਬਰਾਮਦ ਹੋਏ। ਉਥੇ ਹੀ ਇੱਕ ਹੋਰ ਮਾਮਲੇ ਵਿੱਚ ਨਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਇੱਕ ਹੋਰ ਸਪਲਾਇਰ ਫੜਿਆ ਗਿਆ। ਦੋ ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 14 ਹਥਿਆਰ ਬਰਾਮਦ ਕੀਤੇ ਗਏ। 18 ਮੈਗਜ਼ੀਨ ਤੇ 3 ਕਾਰਤੂਸ ਮਿਲੇ। ਇਨ੍ਹਾਂ ਕੋਲੋਂ ਹੋਰ ਸੁਰਾਗ ਮਿਲਣ ਦੀ ਪੂਰੀ ਆਸ ਹੈ।


COMMERCIAL BREAK
SCROLL TO CONTINUE READING

ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ 21 ਨਵੰਬਰ ਨੂੰ ਦੋਰਾਹਾ ਵਿੱਚ ਨਾਕਾਬੰਦੀ ਦੌਰਾਨ ਮੋਹਿਤ ਜਗੋਤਾ ਤੇ ਦਿਵਾਂਸ਼ੂ ਧੀਰ ਵਾਸੀ ਲੁਧਿਆਣਾ ਨੂੰ 1 ਪਿਸਤੌਲ ਤੇ 2 ਮੈਗਜ਼ੀਨਾਂ ਸਮੇਤ ਕਾਬੂ ਕੀਤਾ ਗਿਆ ਸੀ। ਇਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਹ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਲੈ ਕੇ ਆਏ ਸਨ। ਜਦੋਂ ਸੀਆਈਏ ਦੀ ਟੀਮ ਨੇ 25 ਨਵੰਬਰ ਨੂੰ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਵਿੱਚ ਛਾਪੇਮਾਰੀ ਕੀਤੀ ਤਾਂ ਗੁਰਲਾਲ ਉਚਵਾਰੀ ਤੇ ਰਵਿੰਦਰ ਸ਼ੰਕਰ ਨਿਗਵਾਲ ਨੂੰ ਗ੍ਰਿਫ਼ਤਾਰ ਕਰਕੇ 10 ਪਿਸਤੌਲ ਤੇ ਮੈਗਜ਼ੀਨ ਬਰਾਮਦ ਕੀਤੇ ਗਏ।


ਇਹ ਗਿਰੋਹ ਮੱਧ ਪ੍ਰਦੇਸ਼ ਤੋਂ ਪੰਜਾਬ ਹਥਿਆਰ ਸਪਲਾਈ ਕਰਦਾ ਸੀ। ਇਨ੍ਹਾਂ ਦੇ ਕਿਸੇ ਵੱਡੇ ਗੈਂਗਸਟਰ ਨਾਲ ਸਬੰਧ ਹੋ ਸਕਦੇ ਹਨ ਤੇ ਇਹ ਪਤਾ ਲਗਾਉਣ ਲਈ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਐਸਐਸਪੀ ਨੇ ਦੱਸਿਆ ਕਿ ਅਸਲਾ ਸਪਲਾਇਰ ਗੁਰਲਾਲ ਖਿਲਾਫ ਮੱਧ ਪ੍ਰਦੇਸ਼ ਦੇ ਭੋਪਾਲ ''ਚ ਮਾਮਲਾ ਦਰਜ ਹੈ। ਗੁਰਲਾਲ ਨੂੰ ਇਸ 10 ਸਾਲ ਪੁਰਾਣੇ ਕੇਸ ਵਿੱਚ ਸਜ਼ਾ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਾਲ ਖੰਨਾ ਪੁਲਿਸ ਨੇ ਵੱਡੀ ਗਿਣਤੀ ਵਿੱਚ ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਐਸਐਸਪੀ ਕੌਂਡਲ ਨੇ ਦੱਸਿਆ ਕਿ ਕੁੱਲ 33 ਕੇਸ ਦਰਜ ਕੀਤੇ ਗਏ ਹਨ।


78 ਮੁਲਜ਼ਮ ਫੜੇ ਗਏ। 115 ਹਥਿਆਰ ਬਰਾਮਦ ਕੀਤੇ ਗਏ। 253 ਕਾਰਤੂਸ ਅਤੇ 72 ਮੈਗਜ਼ੀਨ ਮਿਲੇ। ਐਸਐਸਪੀ ਨੇ ਅੱਗੇ ਦੱਸਿਆ ਕਿ 25 ਨਵੰਬਰ ਨੂੰ ਇੱਕ ਹੋਰ ਮਾਮਲੇ ਵਿੱਚ ਦੋਰਾਹਾ ਵਿਖੇ ਪੁਲਿਸ ਨੇ ਇੱਕ ਅਸਲਾ ਸਪਲਾਇਰ ਨੂੰ ਗ੍ਰਿਫ਼ਤਾਰ ਕੀਤਾ। ਐਸਐਸਪੀ ਕੌਂਡਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਰਕਸ਼ਿਤ ਸੈਣੀ ਨੂੰ 3 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਹ ਹਥਿਆਰਾਂ ਦੀ ਸਪਲਾਈ ਦਾ ਕਾਰੋਬਾਰ ਕਰਦਾ ਸੀ। ਰਕਸ਼ਿਤ ਸੈਣੀ ਖ਼ਿਲਾਫ਼ ਇੱਕ ਕੇਸ ਐਸਏਐਸ ਨਗਰ ਅਤੇ ਦੋ ਅੰਮ੍ਰਿਤਸਰ ਵਿੱਚ ਦਰਜ ਹਨ। ਉਹ ਇੱਕ ਕੇਸ ਵਿੱਚ ਭਗੌੜਾ ਹੈ।


ਸ਼ੱਕ ਹੈ ਕਿ ਸੋਸ਼ਲ ਮੀਡੀਆ ਰਾਹੀਂ ਹਥਿਆਰਾਂ ਦੀ ਤਸਕਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਨੌਜਵਾਨ ਕਈ ਤਰ੍ਹਾਂ ਦੀਆਂ ਐਪਾਂ ਰਾਹੀਂ ਹਥਿਆਰ ਸਪਲਾਈ ਕਰਨ ਵਾਲਿਆਂ ਦੇ ਸੰਪਰਕ ਵਿੱਚ ਆਉਂਦੇ ਹਨ। ਉਨ੍ਹਾਂ ਨੂੰ ਹਥਿਆਰਾਂ ਦੀ ਸਪਲਾਈ ਲਈ ਮੋਟੀ ਰਕਮ ਦੇ ਕੇ ਲਾਲਚ ਦਿੱਤਾ ਜਾਂਦਾ ਹੈ। ਜਿਸਤੋਂ ਬਾਅਦ ਉਹ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੇ ਹਨ। ਐਸਐਸਪੀ ਕੌਂਡਲ ਨੇ ਕਿਹਾ ਕਿ ਇਸ ਪੂਰੇ ਮਾਡਿਊਲ ਦਾ ਪਰਦਾਫਾਸ਼ ਕੀਤਾ ਜਾਵੇਗਾ।


ਇਹ ਵੀ ਪੜ੍ਹੋ : Punjab Weather Update: ਪੰਜਾਬ ਦਾ ਕਈ ਜ਼ਿਲ੍ਹਿਆਂ 'ਚ ਪਈ ਬੂੰਦਾਬਾਂਦੀ; ਮੌਸਮ ਵਿਭਾਗ ਵੱਲੋਂ ਬਾਰਿਸ਼ ਦਾ ਅਲਰਟ