Jalandhar News: ਇੱਕੋ ਪਰਿਵਾਰ ਦੇ 5 ਜੀਆਂ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਦੀ ਕੀਤੀ ਕੋਸ਼ਿਸ਼
Jalandhar News: ਫਗਵਾੜਾ ਦੇ ਇੱਕ ਪਿੰਡ ਵਿੱਚ ਇੱਕੋ ਪਰਿਵਾਰ ਦੇ ਪੰਜ ਜੀਆਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ।
Jalandhar News: ਫਗਵਾੜਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਸ਼ੱਕੀ ਹਾਲਾਤ ਵਿੱਚ ਇੱਕ ਪਰਿਵਾਰ ਦੇ 5 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਪੀੜਤ ਪਰਿਵਾਰ ਸੰਗਤਪੁਰ ਪਿੰਡ ਦਾ ਰਹਿਣ ਵਾਲਾ ਹੈ। ਪੀੜਤ ਪਰਿਵਾਰ ਟਰੈਵਲ ਏਜੰਟ ਦਾ ਕੰਮ ਕਰਦਾ ਹੈ। ਇਸ ਘਟਨਾ ਵਿੱਚ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਉਥੇ ਘਟਨਾ ਦੀ ਜਾਣਕਾਰੀ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਦੇਰ ਰਾਤ ਉਨ੍ਹਾਂ ਦੇ ਘਰ ਪੁਲਿਸ ਆਈ ਸੀ। ਇਸ ਮਾਮਲੇ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੇ ਸਾਰਿਆਂ ਨੂੰ ਜ਼ਹਿਰੀਲੀ ਚੀਜ਼ ਦੇ ਦਿੱਤੀ। ਇਸ ਵਿੱਚ ਇੱਕ ਜੀਅ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸੂਤਰਾਂ ਮੁਤਾਬਕਤ ਉਕਤ ਮਾਮਲਾ ਕਬੂਤਰਬਾਜ਼ੀ ਦਾ ਹੈ।
ਪੀੜਤਾਂ ਦੀ ਪਛਾਣ 41 ਸਾਲਾ ਹਰਦੀਪ ਸਿੰਘ, 38 ਸਾਲਾਂ ਰੁਚੀ, 77 ਸਾਲਾਂ ਕੁਲਦੀਪ ਕੌਰ, 13 ਸਾਲਾਂ ਰੁਹਾਣੀ ਤੇ 9 ਸਾਲਾਂ ਇਹਿਰਨ ਦੇ ਰੂਪ ਵਿਚ ਹੋਈ ਹੈ। ਉਥੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਪੰਚ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਾਤ ਇਨ੍ਹਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ, ਜਿਸ ਕਾਰਨ ਇਨ੍ਹਾਂ ਦੀ ਹਾਲਤ ਵਿਗੜ ਗਈ ਤੇ ਸਵੇਰੇ 7 ਵਜੇ ਉਨ੍ਹਾਂ ਪਤਾ ਚੱਲਿਆ। ਹੁਣ ਸਿਵਲ ਹਸਪਤਾਲ ਫਗਵਾੜਾ ਦੇ ਡਾਕਟਰ ਨੇ ਇਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਹੈ।
ਉਨ੍ਹਾਂ ਨੇ ਦੱਸਿਆ ਕਿ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਮਾਮਲੇ ਵਿੱਚ ਸਿਵਲ ਹਸਪਤਾਲ ਦੇ ਡਾ. ਨਰੇਸ਼ ਕੁੰਦਰਾ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਕੋਲ ਸਵੇਰੇ 9 ਵਜੇ ਦੇ ਕਰੀਬ ਇੱਕ ਹੀ ਪਰਿਵਾਰ ਦੇ 5 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਸੀ। ਇਸ ਕਾਰਨ ਘਰ ਦੇ ਮੁਖੀ ਦੀ ਹਾਲਤ ਜ਼ਿਆਦਾ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਉਨ੍ਹਾਂ ਨੂੰ ਫਗਵਾੜਾ ਤੋਂ ਜਲੰਧਰ ਦੇ ਸਿਵਲ ਹਸਪਤਾਲ ਰੈਫਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Terrorist incidents in India: ਚੰਗੀ ਖ਼ਬਰ! ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਦਹਿਸ਼ਤਗਰਦੀ ਤੇ ਘੁਸਪੈਠ ਦੀਆਂ ਘਟਨਾਵਾਂ 'ਚ ਵੱਡੀ ਗਿਰਾਵਟ
ਉਥੇ ਇਸ ਮਾਮਲੇ ਦੀ ਜਾਂਚ ਕਰਨ ਪੁੱਜੇ ਰਾਵਲਪਿੰਡ ਦੇ ਸਬ ਇੰਸਪੈਕਟਰ ਹਰਵਿੰਦਰ ਸਿੰਘਨ ਨੇ ਦੱਸਿਆ ਕਿ ਫਗਵਾੜਾ ਦੇ ਪਿੰਡ ਸੰਗਤਪੁਰਾ ਵਿਚ ਇੱਕ ਹੀ ਪਰਿਵਾਰ ਦੇ 5 ਮੈਂਬਰਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਫਗਵਾੜਾ ਤੋਂ ਜਲੰਧਰ ਰੈਫਰ ਕੀਤਾ ਗਿਆ ਹੈ। ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਫਿਲਹਾਲ ਪਰਿਵਾਰ ਦਾ ਕੋਈ ਵੀ ਮੈਂਬਰ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹੈ। ਉਨ੍ਹਾਂ ਵੱਲੋਂ ਕੋਈ ਬਿਆਨ ਆਉਂਦਾ ਹੈ ਤਾਂ ਉਸ ਬਿਆਨ ਦੇ ਆਧਾਰ ਉਤੇ ਕਾਰਵਾਈ ਅਮਲ ਵਿੱਛ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : Punjab News: CM ਮਾਨ ਦੀ ਲੁਧਿਆਣਾ ਨੂੰ ਸੌਗਾਤ! 50 ਟਰੈਕਟਰਾਂ ਨੂੰ ਵਿਖਾਈ ਹਰੀ ਝੰਡੀ, 25,000 ਲਾਭਪਾਤਰੀਆਂ ਨੂੰ ਦਿੱਤੇ ਸਰਟੀਫਿਕੇਟ