Sadiq Firing Case: ਨਸ਼ੇ ਦਾ ਵਿਰੋਧ ਕਰਨ ਵਾਲੇ ਨੌਜਵਾਨ ਦੇ ਕਤਲ ਮਾਮਲੇ `ਚ ਮੁਲਜ਼ਮ ਗ੍ਰਿਫ਼ਤਾਰ
Sadiq Firing Case: ਪੁਲਿਸ ਨੇ ਨਸ਼ਾ ਦਾ ਵਿਰੋਧ ਕਰਨ ਵਾਲੇ ਨੌਜਵਾਨ ਦਾ ਕਤਲ ਕਰਨ ਮਾਮਲੇ ਵਿੱਚ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕਰ ਲਈ ਹੈ।
Sadiq Firing Case: ਬੀਤੇ ਦਿਨੀਂ ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦੀ ਨਸ਼ਾ ਤਸਕਰਾਂ ਦਾ ਵਿਰੋਧ ਕਰਨ ਤੇ ਤਕਰਾਰ ਦੌਰਾਨ ਸਮੱਗਲਰਾਂ ਨੇ ਗੋਲੀ ਮਾਰਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਪੁਲਿਸ ਵੱਲੋਂ ਜਾਂਚ ਦੌਰਾਨ ਇਸ ਮਾਮਲੇ ਵਿੱਚ ਦੋ ਔਰਤਾਂ ਤੇ ਇੱਕ ਨਾਬਾਲਿਗ ਬੱਚੇ ਸਮੇਤ ਪੰਜ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਦੋ ਔਰਤਾਂ ਤੇ ਗੋਲੀ ਚਲਾਉਣ ਵਾਲੇ ਇੱਕ ਵਿਅਕਤੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਦੋ ਦੋਸ਼ੀ ਹਲੇ ਵੀ ਫ਼ਰਾਰ ਚੱਲ ਰਹੇ ਸਨ ਜਿਨ੍ਹਾਂ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਮਾਮਲੇ ਦੀ ਜਾਣਕਰੀ ਦਿੰਦੇ ਹੋਏ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਅਵਤਾਰ ਸਿੰਘ ਤਿਆਰੀ ਜੋ ਨਸ਼ੇ ਦੀ ਸਮੱਗਲਿੰਗ ਕਰਦਾ ਸੀ ਤੇ ਇਸਦਾ ਸਾਥੀ ਅਮਨਦੀਪ ਸਿੰਘ ਜਿਸ ਵੱਲੋਂ ਗੋਲੀ ਚਲਾਈ ਗਈ ਸੀ ਤੇ ਦੋ ਔਰਤਾਂ ਜਿਨ੍ਹਾਂ ਵੱਲੋਂ ਇਨ੍ਹਾਂ ਨੂੰ ਉਕਸਾਇਆ ਗਿਆ ਸੀ ਅਤੇ ਜੋ ਇਸ ਮਾਮਲੇ ਵਿੱਚ ਨਾਬਾਲਿਗ ਬੱਚਾ ਜੋ ਨਸ਼ੇ ਦੀ ਸਮੱਗਲਿੰਗ ਵਿੱਚ ਆਪਣੇ ਪਿਤਾ ਦਾ ਸਾਥ ਦੇਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਮਾਮਲੇ ਵਿੱਚ ਮੁਲਜ਼ਮ ਵੱਲੋਂ ਹੱਤਿਆ ਲਈ ਇਸਤੇਮਾਲ ਕੀਤਾ ਦੇਸੀ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ ਜਿਸ ਬਾਰੇ ਪਤਾ ਲੱਗਾ ਹੈ ਕੇ ਅਮਨਦੀਪ ਵੱਲੋਂ ਕੁੱਝ ਦਿਨ ਪਹਿਲਾਂ ਹੀ ਆਪਣੇ ਕਿਸੇ ਰਿਸ਼ਤੇਦਾਰ ਤੋਂ ਖਰੀਦਿਆ ਸੀ ਜਿਸ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਥਾਣਾ ਸਾਦਿਕ ਅਧੀਨ ਪੈਂਦੇ ਪਿੰਡ ਢਿੱਲਵਾਂ ਖੁਰਦ ਦੇ ਵਸਨੀਕਾਂ ਨੂੰ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਉਸ ਵੇਲੇ ਮਹਿੰਗੀ ਪੈ ਗਈ ਸੀ ਜਦੋਂ ਨਸ਼ੇ ਦੇ ਸੌਦਾਗਰਾਂ ਵੱਲੋਂ ਚਲਾਈ ਗਈ ਗੋਲੀ ਕਾਰਨ ਇੱਕ ਸਖ਼ਸ਼ ਦੀ ਮੌਤ ਹੋ ਗਈ ਸੀ। ਇਹ ਵਿਅਕਤੀ ਪਿੰਡ ਵਿੱਚ ਨਵੀਂ ਬਣੀ ਨਸ਼ਾ ਵਿਰੋਧੀ ਕਮੇਟੀ ਦਾ ਮੈਂਬਰ ਸੀ।
ਇਹ ਵੀ ਪੜ੍ਹੋ : Sri Anandpur Sahib news: ਚੰਦ ਘੰਟਿਆਂ ਦੀ ਬਾਰਿਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਹੋਇਆ ਜਲਥਲ
ਪਿੰਡ ਢਿੱਲਵਾਂ ਖੁਰਦ 'ਚ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਵੱਲੋਂ 30 ਸਾਲਾ ਹਰਭਗਵਾਨ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ ਸੀ। ਮ੍ਰਿਤਕ ਹਰਭਗਵਾਨ ਸਿੰਘ ਪਿੰਡ ਵਿੱਚ ਨਵੀਂ ਬਣੀ ਨਸ਼ਾ ਵਿਰੋਧੀ ਕਮੇਟੀ ਦਾ ਮੈਂਬਰ ਸੀ ਅਤੇ ਪਿੰਡ ਦੇ ਹੀ ਨਸ਼ਾ ਤਸਕਰਾਂ ਵੱਲੋਂ ਕਮੇਟੀ ਨਾਲ ਕਥਿਤ ਤੌਰ ’ਤੇ ਤਕਰਾਰਬਾਜ਼ੀ ਕੀਤੀ ਜਾ ਰਹੀ ਸੀ। ਇਸ ਦੌਰਾਨ ਨਸ਼ਾ ਤਸਕਰ ਦੇ ਸਾਥੀ ਨੇ ਗੋਲੀਆਂ ਚਲਾ ਦਿੱਤੀਆਂ ਸਨ।
ਇਹ ਵੀ ਪੜ੍ਹੋ : Sri Kartarpur Sahib: ਕਰਤਾਰਪੁਰ ਲਾਂਘੇ 'ਤੇ ਮਿਲੇ ਵੰਡ ਵੇਲੇ ਵਿਛੜੇ ਭੈਣ-ਭਰਾ