Hoshiarpur News: ਅਦਾਲਤ `ਚ ਪੇਸ਼ੀ ਮਗਰੋਂ ਪੁਲਿਸ ਨੂੰ ਚਕਮਾ ਦੇ ਕੇ ਦੋ ਮੁਲਜ਼ਮ ਹੋਏ ਫ਼ਰਾਰ
Hoshiarpur News: ਹੁਸ਼ਿਆਰਪੁਰ ਦੇ ਦਸੂਹਾ ਵਿੱਚ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਨਜ਼ਦੀਕੀ ਪਿੰਡ ਕੱਕੋ ਤੋਂ ਪੁਲਿਸ ਨੂੰ ਚਕਮਾ ਦੇ ਕੇ ਚੱਲਦੀ ਗੱਡੀ ਵਿਚੋਂ ਦੋ ਮੁਲਜ਼ਮ ਫ਼ਰਾਰ ਹੋ ਗਏ ਹਨ।
Hoshiarpur News: ਹੁਸ਼ਿਆਰਪੁਰ ਦੇ ਦਸੂਹਾ ਵਿੱਚ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਨਜ਼ਦੀਕੀ ਪਿੰਡ ਕੱਕੋ ਤੋਂ ਚੱਲਦੀ ਗੱਡੀ ਵਿਚੋਂ ਦੋ ਮੁਲਜ਼ਮ ਫ਼ਰਾਰ ਹੋ ਗਏ ਹਨ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਡੀਐਸਪੀ ਦਸੂਹਾ, ਥਾਣਾ ਦਸੂਹਾ ਦੇ ਇੰਚਾਰਜ ਸਮੇਤ ਸਥਾਨਕ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਪੁੱਝ ਕੇ ਸਰਚ ਅਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ।
ਪੁਲਿਸ ਦੇ ਉੱਚ ਅਧਿਕਾਰੀ ਕੁਝ ਵੀ ਬੋਲਣ ਤੋਂ ਇਨਕਾਰ ਕਰ ਰਹੇ ਹਨ। ਜਾਣਕਾਰੀ ਅਨੁਸਾਰ ਪੁਲਿਸ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਮੁਲਜ਼ਮਾਂ ਨੂੰ ਜੇਲ੍ਹ ਛੱਡਣ ਜਾ ਰਹੇ ਰਹੀ ਸੀ। ਇਸ ਦੌਰਾਨ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿੱਚ ਸਫਲ ਹੋ ਗਏ।
ਜਾਣਕਾਰੀ ਅਨੁਸਾਰ ਦਸੂਹਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 2 ਤਸਕਰਾਂ ਨੂੰ 2.10 ਲੱਖ ਐੱਮ.ਐੱਲ. ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਜਿਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਕੀਤਾ ਜਾਣਾ ਸੀ। ਜੇਲ੍ਹ ਲਿਜਾਂਦੇ ਸਮੇਂ ਜਿਉਂ ਹੀ ਇਹ ਗੱਡੀ ਹੁਸ਼ਿਆਰਪੁਰ ਨੇੜੇ ਪਿੰਡ ਕੱਕੋ ਵਿਖੇ ਪੁੱਜੀ ਤਾਂ ਭਾਰੀ ਆਵਾਜਾਈ ਕਾਰਨ ਉੱਥੇ ਹੀ ਰੁਕ ਗਈ।
ਇਹ ਵੀ ਪੜ੍ਹੋ : Punjab News: ਸਰਬ ਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਾਨ ਸਰਕਾਰ ਦੇਵੇਗੀ ਲੱਖਾਂ ਰੁਪਏ ਦੀ ਰਾਸ਼ੀ
ਪੁਲਿਸ ਦੀ ਗੱਡੀ ਰੁਕਣ ਦਾ ਫਾਇਦਾ ਉਠਾਉਂਦੇ ਹੋਏ ਦੋਵੇਂ ਮੁਲਜ਼ਮ ਗੱਡੀ ਦਾ ਦਰਵਾਜ਼ਾ ਖੋਲ੍ਹ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਜਾਣਕਾਰੀ ਮੁਤਾਬਕ ਮੁਲਜ਼ਮਾਂ ਦੇ ਹਥਕੜੀ ਲੱਗੀ ਹੋਈ ਸੀ, ਹਥਕੜੀ ਸਮੇਤ ਹੀ ਮੁਲਜ਼ਮ ਫ਼ਰਾਰ ਹੋ ਗਏ। ਉੱਚ ਅਧਿਕਾਰੀਆਂ ਨੂੰ ਸੂਚਿਤ ਕਰਨ ਤੋਂ ਬਾਅਦ ਸਥਾਨਕ ਪੁਲਿਸ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ। ਉੱਚ ਅਧਿਕਾਰੀਆਂ ਨੇ ਤੁਰੰਤ ਕਈ ਥਾਈਂ ਨਾਕੇਬੰਦੀ ਕਰਕੇ ਚੈਕਿੰਗ ਸ਼ੁਰੂ ਕਰ ਦਿੱਤੀ ਤਾਂ ਕਿ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਮੁੜ ਗ੍ਰਿਫਤਾਰ ਕੀਤਾ ਜਾ ਸਕੇ। ਮੁਲਜ਼ਮਾਂ ਦੀ ਪਛਾਣ ਅਜੈ ਪਾਲ ਸਿੰਘ ਉਰਫ਼ ਲੱਬਾ ਪੁੱਤਰ ਨਰਿੰਦਰ ਸਿੰਘ ਵਾਸੀ ਦਸਮੇਸ਼ ਨਗਰ ਦਸੂਹਾ ਤੇ ਅਜੈ ਪੁੱਤਰ ਕਿਸ਼ਨ ਲਾਲ ਵਾਸੀ ਵਾਰਡ ਨੰ: 8 ਧਰਮਪੁਰਾ ਮੁਹੱਲਾ ਦਸੂਹਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : National Space Day: PM ਨਰਿੰਦਰ ਮੋਦੀ ਦਾ ਐਲਾਨ- ਹੁਣ ਹਰ ਸਾਲ 23 ਅਗਸਤ ਨੂੰ ਮਨਾਇਆ ਜਾਵੇਗਾ 'ਰਾਸ਼ਟਰੀ ਪੁਲਾੜ ਦਿਵਸ'