Ludhiana News: ਆਟੋ ਚਲਾਉਣ ਦੀ ਆੜ ਵਿੱਚ ਹੈਰੋਇਨ ਦੀ ਖੇਪ ਸਪਲਾਈ ਕਰਨ ਵਾਲੇ ਇੱਕ ਨਸ਼ਾ ਤਸਕਰ ਤੇ ਉਸ ਦਾ ਸਾਥ ਦੇਣ ਵਾਲੀ ਉਸ ਦੀ ਭਾਬੀ ਤੇ ਗੁਆਂਢੀ ਔਰਤ ਨੂੰ ਲੁਧਿਆਣਾ ਦੇ ਥਾਣਾ ਟਿੱਬਾ ਦੀ ਪੁਲਿਸ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮਾਂ ਤੋਂ 305 ਗ੍ਰਾਮ ਹੈਰੋਇਨ ਅਤੇ 72 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।


COMMERCIAL BREAK
SCROLL TO CONTINUE READING

ਮੁਲਜ਼ਮਾਂ ਦੀ ਪਛਾਣ ਅੰਗਰੇਜ਼ ਸਿੰਘ, ਉਸ ਦੀ ਭਾਬੀ ਰਾਜਵਿੰਦਰ ਕੌਰ ਤੇ ਗੁਆਂਢੀ ਔਰਤ ਸੀਮਾ ਦੇ ਰੂਪ ਵਿੱਚ ਹੋਈ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਦੀ ਗੁਆਂਢਣ ਸੀਮਾ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਤਾਂ ਸੀਮਾ ਘਰ ਦਾ ਖ਼ਰਚ ਚਲਾਉਣ ਲਈ ਮੁਲਜ਼ਮ ਦਾ ਸਾਥ ਦੇਣ ਲੱਗੀ।


ਇਹ ਵੀ ਪੜ੍ਹੋ : Agriculture News: ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ, ਆੜਤੀਆਂ ਤੇ ਕਿਸਾਨਾਂ ਨੇ ਸਰਕਾਰ ਪ੍ਰਤੀ ਜਾਹਿਰ ਕੀਤੀ ਖੁਸ਼ੀ


ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਲਵਦੀਪ ਗਿੱਲ ਨੇ ਦੱਸਿਆ ਕਿ ਮੁੱਖ ਮੁਲਜ਼ਮ ਅੰਗਰੇਜ਼ ਉਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਜਲਦੀ ਅਮੀਰ ਬਣਨ ਦੇ ਲਾਲਚ ਵਿੱਚ ਉਹ ਤਿੰਨੋਂ ਮੁਲਜ਼ਮ ਮਿਲ ਕੇ ਹੈਰੋਇਨ ਵੇਚਣ ਦਾ ਕਾਰੋਬਾਰ ਕਰਨ ਲੱਗੇ ਤੇ ਮੁਨਾਫ਼ਾ ਆਪਸ ਵਿੱਚ ਵੰਡ ਲੈਂਦੇ ਸਨ। ਗਿੱਲ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਥਾਣਾ ਟਿੱਬਾ ਵਿੱਚ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਕਾਬਿਲੇਗੌਰ ਹੈ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਵੱਲੋਂ ਤਿੰਨ ਵਿਅਕਤੀਆਂ ਨੂੰ ਇੱਕ ਕਿੱਲੋ 54 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਪਾਰਟੀ ਵੱਲੋਂ ਸ਼ੱਕੀ ਪੁਰਸ਼ਾਂ ਦੀ ਤਲਾਸ਼ ਸਬੰਧੀ ਫਿਰੋਜ਼ਪੁਰ ਤੋਂ ਪਿੰਡ ਨਿਹਾਲਾ ਕਿਲਚਾ ਥਾਣਾ ਸਦਰ ਫਿਰੋਜ਼ਪੁਰ ਨੂੰ ਜਾ ਰਹੀ ਸੀ। ਜਦ ਪੁਲਿਸ ਪਾਰਟੀ ਪਿੰਡ ਦੁਲਚੀ ਕੇ ਦਰਿਆ ਬੰਨ੍ਹ ਉਤੇ ਪਹੁੰਚੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਜੋ ਹੈਰੋਇਨ ਦੀ ਸਮੱਗਲਿੰਗ ਕਰਦੇ ਹਨ ਤੇ ਇਨ੍ਹਾਂ ਦੇ ਪਾਕਿਤਸਾਨੀ ਸਮੱਗਲਰਾਂ ਨਾਲ ਸਬੰਧ ਹਨ।


ਇਹ ਪਾਕਿਸਤਾਨੀ ਸਮੱਗਲਰਾਂ ਨਾਲ ਮੋਬਾਇਲ ਫੋਨ ਇੰਟਰਨੈਟ ਰਾਹੀਂ ਗੱਲਬਾਤ ਕਰਕੇ ਪਾਕਿਸਤਾਨੀ ਸਮੱਗਲਰਾਂ ਕੋਲੋਂ ਭਾਰਤ ਪਾਕਿਸਤਾਨ ਬਾਰਡਰ ਤੋਂ ਸਤਲੁਜ ਦਰਿਆ ਰਾਹੀਂ ਹੈਰੋਇਨ ਮੰਗਵਾ ਕੇ ਅੱਗੇ ਭਾਰਤ ਵਿਚਲੇ ਸਮੱਗਲਰਾਂ ਨੂੰ ਸਪਲਾਈ ਕਰਦੇ ਹਨ। ਇਨ੍ਹਾਂ ਵੱਲੋਂ ਹੁਣ ਵੀ ਪਾਕਿਸਤਾਨੀ ਸਮੱਗਲਰਾਂ ਤੋਂ ਭਾਰੀ ਮਾਤਰਾ ਵਿੱਚ ਹੈਰੋਇਨ ਮੰਗਵਾਈ ਹੈ। ਜੋ ਅੱਗੇ ਸਪਲਾਈ ਕਰਨੀ ਹੈ। ਜੋ ਮੋਟਰਸਾਈਕਲ ਉਤੇ ਸਵਾਰ ਹੋ ਪਿੰਡ ਨਿਹਾਲੇ ਵਾਲਾ ਤੋਂ ਫਿਰੋਜ਼ਪੁਰ ਵੱਲ ਨੂੰ ਪਿੰਡ ਕਿਲਚੇ ਦੇ ਰਸਤੇ ਰਾਹੀਂ ਅੱਗੇ ਪਾਰਟੀ ਨੂੰ ਡਿਲਵਰੀ ਦੇਣ ਆ ਰਹੇ ਹਨ। ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਇਕ ਕਿਲੋਂ 54 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਹੈ।


ਇਹ ਵੀ ਪੜ੍ਹੋ : Punjab News: ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਸਰਕਾਰ ਨੇ ਚੁੱਕਿਆ ਵੱਡਾ ਕਦਮ, ਵੇਖੋ ਕੀ ਹੈ ਖਾਸ


ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ