Punjab News: ਗੁਰਦੁਆਰਾ ਸਾਹਿਬ `ਚ ਦਾਖ਼ਲ ਹੋ ਕੇ ਨੌਜਵਾਨ ਨੇ ਬੇਅਦਬੀ ਮਗਰੋਂ ਪਾਠੀ ਸਿੰਘਾਂ ਨਾਲ ਕੀਤੀ ਕੁੱਟਮਾਰ
Punjab News: ਰੋਪੜ ਦੇ ਮੋਰਿੰਡਾ ਕਸਬੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਸੋਮਵਾਰ ਨੂੰ ਬੇਅਦਬੀ ਦੀ ਘਟਨਾ ਵਾਪਰ ਗਈ। ਸੂਚਨਾ ਮਿਲਣ ਉਤੇ ਸਿੱਖ ਸੰਗਤ ਵਿੱਚ ਗੁੱਸੇ ਦੀ ਲਹਿਰ ਫੈਲ ਗਈ। ਜਿਸ ਨਾਲ ਸ਼ਹਿਰ ਵਿੱਚ ਸਥਿਤੀ ਤਣਾਅਪੂਰਨ ਬਣ ਗਈ।
Punjab News: ਰੂਪਨਗਰ ਦੇ ਮੋਰਿੰਡਾ ਕਸਬੇ ਵਿੱਚ ਇੱਕ ਨੌਜਵਾਨ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਕੇ ਪਾਠੀ ਸਿੰਘ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਖਬਰਾਂ ਅਨੁਸਾਰ ਘਟਨਾ ਪਿੱਛੋਂ ਗੁਰਦੁਆਰੇ 'ਚ ਮੌਜੂਦ ਲੋਕਾਂ ਨੇ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਸੰਗਤਾਂ ਨੇ ਨੌਜਵਾਨ ਨੂੰ ਘੜੀਸ ਕੇ ਗੁਰਦੁਆਰੇ ਤੋਂ ਬਾਹਰ ਕੱਢ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਮੋਰਿੰਡਾ 'ਚ ਸੜਕ ਉਪਰ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਬੇਅਦਬੀ ਦੀ ਇਸ ਘਟਨਾ ਤੋਂ ਬਾਅਦ ਮੋਰਿੰਡਾ 'ਚ ਸਥਿਤੀ ਤਣਾਅਪੂਰਨ ਹੋ ਗਈ।
ਰਿਪੋਰਟ ਅਨੁਸਾਰ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ 'ਚ ਹੋਈ ਬੇਅਦਬੀ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਮੋਰਿੰਡਾ ਦੇ ਕੈਨੌਰ ਚੌਕ 'ਚ ਜਾਮ ਲਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਸਤਿਨਾਮ-ਵਾਹਿਗੁਰੂ ਦੇ ਜਾਪ ਸ਼ੁਰੂ ਕਰ ਦਿੱਤੇ। ਮੌਕੇ 'ਤੇ ਐੱਸਐੱਚਓ ਹਰਸ਼ ਗੌਤਮ ਨੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਧਰਨਾਕਾਰੀ ਇਸ ਗੱਲ 'ਤੇ ਅੜੇ ਰਹੇ ਕਿ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਧਰਨਾਕਾਰੀਆਂ ਨੂੰ ਸੌਂਪਿਆ ਜਾਵੇ।
ਬੇਅਦਬੀ ਕਰਨ ਵਾਲੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਪਹਿਲਾਂ ਪਾਠ ਕਰ ਰਹੇ ਪਾਠੀ ਦੀ ਕੁੱਟਮਾਰ ਕੀਤੀ। ਮੋਰਿੰਡਾ ਦੇ ਕੈਨੌਰ ਚੌਕ ਸਥਿਤ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੇ ਵਿਰੋਧ ਵਿਚ ਸੰਗਤ ਵੱਲੋਂ ਲਗਾਏ ਜਾਮ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਐੱਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ ਵੀ ਪਹੁੰਚੇ ਹਨ। ਇਸ ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਸਾਹਮਣੇ ਆ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੋਸ਼ੀ ਵਿਅਕਤੀ ਖ਼ਿਲਾਫ਼ ਸਖ਼ਤ ਤੇ ਮਿਸਾਲੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਬਹੁਤ ਸਤਿਕਾਰ ਕੀਤਾ ਜਾਂਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਬੇਅਦਬੀ/ਅਪਵਿੱਤਰ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ।
ਇਹ ਵੀ ਪੜ੍ਹੋ : High Court : ਅੰਮ੍ਰਿਤਪਾਲ ਸਿੰਘ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਵਾਲੀ ਪਟੀਸ਼ਨ ਖ਼ਾਰਿਜ
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ- ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਅਤੇ ਇਸ ਘਟਨਾ ਲਈ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਜੋ ਵੀ ਕੁਫ਼ਰ ਦਾ ਕੰਮ ਕਰੇਗਾ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ...ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਸਭ ਤੋਂ ਪਹਿਲਾਂ ਹੈ...।
ਇਹ ਵੀ ਪੜ੍ਹੋ : Wrestler move Supreme Court: ਵਿਨੇਸ਼ ਫੋਗਾਟ ਤੇ ਸੱਤ ਹੋਰ ਪਹਿਲਵਾਨਾਂ ਵੱਲੋਂ ਸੁਪਰੀਮ ਕੋਰਟ ਦਾ ਰੁਖ਼