Amritpal Singh Latest News : ਢਾਈ ਘੰਟੇ ਦੀ ਪੁੱਛਗਿੱਛ ਮਗਰੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਵਾਪਸ ਪਿੰਡ ਭੇਜਿਆ
Advertisement
Article Detail0/zeephh/zeephh1660856

Amritpal Singh Latest News : ਢਾਈ ਘੰਟੇ ਦੀ ਪੁੱਛਗਿੱਛ ਮਗਰੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਵਾਪਸ ਪਿੰਡ ਭੇਜਿਆ

Amritpal Singh News: ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਲੰਡਨ ਜਾ ਰਹੀ ਉਸ ਦੀ ਪਤਨੀ ਕਿਰਨਦੀਪ ਕੌਰ ਕੋਲੋਂ ਪੁੱਛਗਿੱਛ ਮਗਰੋਂ ਵਾਪਸ ਪਿੰਡ ਭੇਜ ਦਿੱਤਾ ਗਿਆ ਹੈ।

Amritpal Singh Latest News :  ਢਾਈ ਘੰਟੇ ਦੀ ਪੁੱਛਗਿੱਛ ਮਗਰੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਵਾਪਸ ਪਿੰਡ ਭੇਜਿਆ

Amritpal Singh Latest News : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਕੋਲੋਂ ਅੰਮ੍ਰਿਤਸਰ ਹਵਾਈ ਅੱਡੇ ਉਤੇ ਕਰੀਬ ਢਾਈ ਪੁੱਛਗਿੱਛ ਕਰਨ ਮਗਰੋਂ ਉਨ੍ਹਾਂ ਨੂੰ ਪਿੰਡ ਵਾਪਸ ਭੇਜ ਦਿੱਤਾ ਗਿਆ ਹੈ ਜਦਕਿ ਉਹ ਲੰਦਨ ਜਾਣ ਦੀ ਤਿਆਰੀ ਵਿੱਚ ਸੀ। ਪੁਲਿਸ ਨੇ ਕਿਰਨਦੀਪ ਕੌਰ ਨੂੰ ਉਡਾਣ ਚੜ੍ਹਨ ਤੋਂ ਪਹਿਲਾਂ ਹੀ ਰੋਕ ਲਿਆ।

ਇੰਮੀਗ੍ਰੇਸ਼ਨ ਵਿਭਾਗ ਤੇ ਪੁਲਿਸ ਦੇ ਆਲਾ ਅਧਿਕਾਰੀਆਂ ਨੇ ਉਸ ਤੋਂ ਅੰਮ੍ਰਿਤਪਾਲ ਸਿੰਘ ਤੇ ਫੰਡਿੰਗ ਸਬੰਧੀ ਲੰਮਾ ਸਮਾਂ ਪੁੱਛਗਿੱਛ ਕੀਤੀ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇੱਕ ਬੰਦ ਕਮਰੇ ਵਿੱਚ ਇਮੀਗ੍ਰੇਸ਼ਨ ਵਿਭਾਗ ਦੇ 8 ਅਧਿਕਾਰੀਆਂ ਵੱਲੋਂ ਕਿਰਨਦੀਪ ਕੋਲੋਂ ਪੁੱਛਗਿੱਛ ਕੀਤੀ ਗਈ। ਪੁਲਿਸ ਅੰਮ੍ਰਿਤਪਾਲ ਦੀ ਪਤਨੀ ਤੋਂ ਨਾ ਸਿਰਫ ਉਸ ਦੇ ਪਤੀ ਦੇ ਟਿਕਾਣਿਆਂ ਬਾਰੇ ਸਗੋਂ ਉਸ ਦੇ ਕੰਮ ਬਾਰੇ ਵੀ ਪੁੱਛਗਿੱਛ ਕੀਤੀ। ਚਰਚਾ ਇਹ ਵੀ ਹੈ ਕਿ ਸਾਮਾਨ ਓਵਰਲੋਡਿੰਗ ਹੋਣ ਕਾਰਨ ਕਿਰਨਦੀਪ ਕੌਰ ਲੰਦਨ ਨਹੀਂ ਜਾ ਸਕੇ।

ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਲੰਡਨ ਜਾਣ ਲਈ ਅੰਮ੍ਰਿਤਸਰ ਹਵਾਈ ਅੱਡੇ ਉਤੇ ਪੁੱਜੀ ਸੀ। ਇਸ ਦੌਰਾਨ ਪੁਲਿਸ ਨੇ ਉਸ ਨੂੰ ਰੋਕ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿਰਨਦੀਪ ਕੌਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 1.30 ਵਜੇ ਲੰਡਨ ਜਾਣ ਲਈ ਫਲਾਈਟ ਫੜ੍ਹਨ ਵਾਲੀ ਸੀ, ਉਸ ਤੋਂ ਪਹਿਲਾਂ ਹੀ ਅਧਿਕਾਰੀਆਂ ਨੇ ਉਸਨੂੰ ਰੋਕ ਲਿਆ ਸੀ।

ਕਾਬਿਲੇਗੌਰ ਹੈ ਕਿ ਕੁਝ ਮਹੀਨੇ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਨੇ ਯੂਕੇ ਵਿੱਚ ਰਹਿੰਦੀ ਪੰਜਾਬੀ ਮੂਲ ਦੀ ਲੜਕੀ ਨਾਲ ਵਿਆਹ ਕਰਵਾਇਆ ਸੀ। ਉਦੋਂ ਤੋਂ ਹੀ ਦੋਵੇਂ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਰਹਿ ਰਹੇ ਸਨ।  ਕਿਰਨਦੀਪ ਮੂਲ ਰੂਪ ਤੋਂ ਜਲੰਧਰ ਦੇ ਪਿੰਡ ਕੁਲਾਰਾਂ ਦੀ ਰਹਿਣ ਵਾਲੀ ਹੈ ਪਰ ਕਾਫੀ ਸਾਲ ਪਹਿਲਾਂ ਉਸਦਾ ਪਰਿਵਾਰ ਇੰਗਲੈਂਡ ਸ਼ਿਫਟ ਹੋ ਗਿਆ ਸੀ। ਹੁਣ ਉਹ ਉਥੋਂ ਦੀ ਨਾਗਰਿਕ ਹੈ। ਹੁਣ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਰੂਪੋਸ਼ ਹੈ।

ਇਹ ਵੀ ਪੜ੍ਹੋ : Punjab News: ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਆਪਣੇ ਵਾਲ ਕੀਤੇ ਦਾਨ, ਪਿਛਲੇ ਮਹੀਨੇ ਹੋਈ ਸੀ ਕੈਂਸਰ ਦੀ ਸਰਜਰੀ

ਅੰਮ੍ਰਿਤਪਾਲ ਦੇ ਫਰਾਰ ਹੋਣ ਤੋਂ ਬਾਅਦ ਕਿਰਨਦੀਪ ਕੌਰ ਨੇ ਇੱਕ ਮੈਗਜ਼ੀਨ ਇੰਟਰਵਿਊ ਵਿੱਚ ਕਿਹਾ ਸੀ- ਮੈਂ ਅੰਮ੍ਰਿਤਪਾਲ ਨੂੰ ਨਹੀਂ ਛੱਡਾਂਗੀ। ਅੰਮ੍ਰਿਤਪਾਲ ਸਿਰਫ ਧਰਮ ਦਾ ਪ੍ਰਚਾਰ ਕਰ ਰਿਹਾ ਸੀ। ਉਸਨੇ ਕੁਝ ਗਲਤ ਨਹੀਂ ਕੀਤਾ, ਉਹ ਬੇਕਸੂਰ ਹੈ। ਅੰਮ੍ਰਿਤਪਾਲ ਨੇ ਹਮੇਸ਼ਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਸ ਨੂੰ ਝੂਠੇ ਦੋਸ਼ਾਂ ਵਿੱਚ ਫਸਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : Amritpal Singh News : ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕਿਆ, ਪੁੱਛਗਿੱਛ ਸ਼ੁਰੂ

Trending news