Moga Clash News: ਬੱਸ ਸਟੈਂਡ 'ਤੇ ਲੜਾਈ ਦੀ ਅੱਜ ਦੀ ਵਾਇਰਲ ਹੋਈ ਵੀਡੀਓ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਮੋਗਾ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮੋਗਾ ਸਿਟੀ ਥਾਣੇ ਤੋਂ 100 ਮੀਟਰ ਦੀ ਦੂਰੀ 'ਤੇ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ। ਦੋਵਾਂ ਧੜਿਆਂ ਵਿਚਾਲੇ ਕਾਫੀ ਹੰਗਾਮਾ ਹੋਇਆ।


COMMERCIAL BREAK
SCROLL TO CONTINUE READING

ਇੱਕ ਗਰੁੱਪ ਦੂਜੇ ਗਰੁੱਪ ਦੇ ਨੌਜਵਾਨਾਂ ਨੂੰ ਡੰਡਿਆਂ ਨਾਲ ਕੁੱਟ ਰਿਹਾ ਹੈ। ਹੁਣ ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਮੋਗਾ ਦੇ ਬੱਸ ਸਟੈਂਡ ਕੋਲ ਭੀੜਭਾੜ ਵਾਲੇ ਮੁੱਖ ਚੌਕ ਵਿਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋਈ। ਮੋਗਾ ਦੇ ਇਸ ਮਸ਼ਹੂਰ ਚੌਕ ਵਿੱਚ ਲਗਭਗ 20 ਮਿੰਟ ਤੱਕ ਗੁੰਡਾਗਰਦੀ ਦਾ ਨੰਗਾ ਨਾਚ ਚੱਲਦਾ ਰਿਹਾ ਪਰ ਬਾਵਜੂਦ ਇਸਦੇ ਕੋਈ ਵੀ ਪੁਲਿਸ ਮੁਲਾਜ਼ਮ ਜਾਂ ਅਧਿਕਾਰੀ ਮੌਕੇ ’ਤੇ ਨਹੀਂ ਪਹੁੰਚਿਆ।


ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਜੰਮ ਕੇ ਖੂਨ-ਖਰਾਬਾ ਕੀਤਾ ਗਿਆ। ਇਸ ਝੜਪ ਵਿੱਚ ਕਈ ਨੌਜਵਾਨ ਜ਼ਖਮੀ ਹੋਏ। ਇਸ ਵਾਰਦਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਧਿਰ ਦੇ ਨੌਜਵਾਨ ਹੱਥ ਵਿੱਚ ਬਾਲੇ ਫੜ ਕੇ ਸੜਕ ਦੇ ਵਿਚਕਾਰ ਹੀ ਕੁੱਝ ਨੌਜਵਾਨਾਂ ਦੀ ਕੁੱਟਮਾਰ ਕਰ ਰਹੇ ਹਨ।  ਦੱਸਿਆ ਜਾ ਰਿਹਾ ਹੈ ਕਿ 9 ਲੋਕ ਜ਼ਖਮੀ ਹੋਏ ਸਨ। ਸਾਰਿਆਂ ਨੂੰ ਮੋਗਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।


ਇਹ ਵੀ ਪੜ੍ਹੋ : Punjab News: IIM ਅਹਿਮਦਾਬਾਦ 'ਚ ਸਿਖਲਾਈ ਲੈਣ ਲਈ ਪੰਜਾਬ ਦੇ ਹੈੱਡਮਾਸਟਰ ਰਵਾਨਾ, ਸੀਐਮ ਮਾਨ ਨੇ ਦਿੱਤੀ ਹਰੀ ਝੰਡੀ


ਜਾਣਕਾਰੀ ਅਨੁਸਾਰ ਇੱਕ ਗਰੁੱਪ ਲੰਡੇਕੇ ਦਾ ਰਹਿਣ ਵਾਲਾ ਹੈ ਅਤੇ ਦੂਜਾ ਗਰੁੱਪ ਪਿੰਡ ਮੋੜ ਦਾ ਹੈ। ਸ਼ਨਿੱਚਰਵਾਰ ਰਾਤ ਨੂੰ ਦੋਵੇਂ ਧੜੇ ਇੱਕ ਦਰਗਾਹ 'ਤੇ ਮੱਥਾ ਟੇਕਣ ਗਏ ਸਨ। ਵਾਪਸੀ ਵੇਲੇ ਲੋਹੜਾ ਚੌਕ ਨੇੜੇ ਪਹਿਲੀ ਲੜਾਈ ਹੋਈ। ਇਸ ਤੋਂ ਬਾਅਦ ਐਤਵਾਰ ਸਵੇਰੇ ਬੱਸ ਸਟੈਂਡ ਨੇੜੇ ਦੋਵੇਂ ਧੜਿਆਂ ਵਿੱਚ ਝੜਪ ਹੋ ਗਈ ਸੀ। ਦੋਵੇਂ ਧੜਿਆਂ ਨੇ ਇੱਕ ਦੂਜੇ 'ਤੇ ਲੁੱਟ ਦੇ ਦੋਸ਼ ਲਗਾਏ ਸਨ। ਇਸ ਸਬੰਧੀ ਮੋਗਾ ਸਿਟੀ 1 ਦੇ ਐਸਐਚਓ ਦਲਜੀਤ ਸਿੰਘ ਨੇ ਦੱਸਿਆ ਕਿ ਦੋ ਪਿੰਡਾਂ ਦੇ ਕੁਝ ਨੌਜਵਾਨ ਆਪਸ ਵਿੱਚ ਭਿੜ ਗਏ। ਕੁਝ ਨੌਜਵਾਨ ਜ਼ਖਮੀ ਹੋਏ ਹਨ। ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Batala Murder News: ਪੁਰਾਣੀ ਰੰਜਿਸ਼ ਨੂੰ ਲੈ ਕੇ 18 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ