AIG Ashish Kapoor News: ਜੇਲ੍ਹ ਵਿੱਚ ਬੰਦ ਬਰਖ਼ਾਸਤ ਏਆਈਜੀ ਆਸ਼ੀਸ਼ ਕਪੂਰ ਖਿਲਾਫ਼ ਜ਼ੀਰਕਪੁਰ ਪੁਲਿਸ ਨੇ ਇੱਕ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।
Trending Photos
AIG Ashish Kapoor News: ਜੇਲ੍ਹ ਵਿੱਚ ਬੰਦ ਬਰਖ਼ਾਸਤ ਏਆਈਜੀ ਆਸ਼ੀਸ਼ ਕਪੂਰ ਦੀਆਂ ਮੁਸ਼ਕਲਾਂ ਦਿਨ-ਬ-ਦਿਨ ਵਧਦੀਆਂ ਨਜ਼ਰ ਆ ਰਹੀਆਂ ਹਨ। ਆਸ਼ੀਸ਼ ਕਪੂਰ ਦੀ ਮਹਿਲਾ ਮਿੱਤਰ ਦੀ ਸ਼ਿਕਾਇਤ ਉਤੇ ਆਸ਼ੀਸ਼ ਕਪੂਰ, ਮੋਤੀਆ ਗਰੁੱਪ ਜ਼ੀਰਕਪੁਰ ਦੇ ਡਾਕਟਰ ਹੇਮਰਾਜ ਮਿੱਤਲ ਤੇ ਲਵਿਸ਼ ਗਰਗ ਖ਼ਿਲਾਫ਼ ਜ਼ੀਰਕਪੁਰ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਤਿੰਨ ਡੀਐਸਪੀ ਤੇ ਇੱਕ ਐਸਆਈ ਨੂੰ ਜਾਂਚ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਕਾਬਿਲੇਗੌਰ ਹੈ ਕਿ ਇਹ ਆਸ਼ੀਸ਼ ਕਪੂਰ ਉਪਰ ਤੀਜੀ ਐਫਆਈਆਰ ਹੈ।
ਪੁਲਿਸ ਨੇ ਆਈਪੀਸੀ ਦੀ ਧਾਰਾ 327,323,294,506 ਅਤੇ 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਵਿੱਚ ਮਹਿਲਾ ਥਾਣੇ ਵਿੱਚ ਧੱਕੇ ਨਾਲ ਬੰਧਕ ਬਣਾ ਕੇ ਅਸ਼ਲੀਲ ਹਰਕਤਾਂ ਕਰਨ ਤੇ ਕੁੱਟਮਾਰ ਕਰਨ ਦੇ ਨਾਲ-ਨਾਲ ਸਾਜ਼ਿਸ਼ ਤਹਿਤ ਫਸਾਉਣ ਦਾ ਦੋਸ਼ ਹੈ। ਆਸ਼ੀਸ਼ ਕਪੂਰ ਵੱਲੋਂ ਆਪਣੀ ਮਹਿਲਾ ਮਿੱਤਰ ਨੂੰ ਪੁਲਿਸ ਸਟੇਸ਼ਨ ਵਿੱਚ ਕੁੱਟਮਾਰ ਕੀਤੀ ਗਈ ਸੀ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਸੀ। ਉਸ ਦੇ ਆਧਾਰ ਉਤੇ ਇਹ ਕਾਰਵਾਈ ਕੀਤੀ ਗਈ ਹੈ ਜਦਕਿ ਇਸ ਮਾਮਲੇ ਵਿੱਚ ਤਫਤੀਸ਼ ਦੌਰਾਨ ਆਸ਼ੀਸ਼ ਕਪੂਰ ਦੀ ਪਤਨੀ ਕਮਲ ਕਪੂਰ, ਅਰੁਣ ਰਾਜਨ ਵਾਸੀ ਗੁੜਗਾਓਂ, ਡੀਐਸਪੀ ਸਮਰਪਾਲ ਸਿੰਘ, ਡੀਐਸਪੀ ਪਵਨ ਕੁਮਾਰ, ਡੀਐਸਪੀ ਤਰਲੋਚਨ ਸਿੰਘ, ਐਸਆਈ ਹਰਜਿੰਦਰ ਸਿੰਘ ਦਾ ਵੀ ਜੇਕਰ ਰੋਲ ਸਾਹਮਣੇ ਆਉਂਦਾ ਹੈ ਤਾਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਨ੍ਹਾਂ ਨੂੰ ਵੀ ਪੁਲਿਸ ਦੀ ਜਾਂਚ ਦੇ ਘੇਰੇ ਵਿੱਚ ਰੱਖਿਆ ਗਿਆ ਹੈ।
ਮੋਤੀਆ ਗਰੁੱਪ ਦੇ ਡਾਇਰੈਕਟਰ ਹੇਮਰਾਜ ਵੱਲੋਂ 50 ਲੱਖ ਰੁਪਏ ਵਿਦੇਸ਼ ਭੇਜਣ ਲਈ ਦਿੱਤੇ ਜਾਣ ਦੇ ਨਾਮ ਉਤੇ 2018 ਵਿੱਚ ਮਹਿਲਾ ਮਿੱਤਰ ਦੇ ਮਾਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਸ ਤੋਂ ਬਾਅਦ ਮਹਿਲਾ ਮਿੱਤਰ ਨੂੰ ਪੁਲਿਸ ਸਟੇਸ਼ਨ ਵਿੱਚ ਬੁਲਾ ਕੇ ਕੁੱਟਮਾਰ ਕੀਤੀ ਗਈ ਸੀ। ਦੱਸ ਦੇਈਏ ਕਿ ਏ.ਆਈ.ਜੀ. ਆਸ਼ੀਸ਼ ਕਪੂਰ 'ਤੇ 1 ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਵੀ ਦੋਸ਼ ਸੀ, ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Punjab News: 'ਕਾਂਗਰਸ ਨੂੰ "ਸਰਕਾਰੀ ਪਾਰਟੀ" ਆਖੀਏ ਜਾਂ "ਵਿਰੋਧੀ ਪਾਰਟੀ”?' ਸੁਨੀਲ ਜਾਖੜ ਦਾ CM ਭਗਵੰਤ ਮਾਨ ਨੂੰ ਸਵਾਲ
ਕਪੂਰ ਦੀ ਜ਼ਮਾਨਤ ਪਟੀਸ਼ਨ ਮੁਹਾਲੀ ਅਦਾਲਤ 'ਚ ਦਾਇਰ ਕੀਤੀ ਗਈ ਸੀ, ਜਿਸ 'ਤੇ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ। ਸਾਬਕਾ ਏਆਈਜੀ ਨੂੰ ਅਜੇ ਤੱਕ ਰਾਹਤ ਨਹੀਂ ਮਿਲੀ ਹੈ। ਹਾਈ ਕੋਰਟ ਨੇ ਇਸ 'ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਤੇ ਵਿਜੀਲੈਂਸ ਨੂੰ ਇਸ ਦੀ ਜਾਂਚ ਕਰਨ ਲਈ ਕਿਹਾ ਸੀ। ਸੁਣਵਾਈ ਦੌਰਾਨ ਏਆਈਜੀ ਵੱਲੋਂ ਜ਼ੀਰਕਪੁਰ 'ਚ ਔਰਤ ਦੀ ਕੁੱਟਮਾਰ ਦੀ ਵੀਡੀਓ ਜੱਜ ਨੂੰ ਦਿਖਾਈ ਗਈ। ਇਸ ਮਗਰੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ।
ਇਹ ਵੀ ਪੜ੍ਹੋ : Vijay Sampla Resigned News: ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦਿੱਤਾ ਅਸਤੀਫ਼ਾ