Tarn taran Murder: ਅੰਮ੍ਰਿਤਧਾਰੀ ਸਿੱਖ ਦਾ ਭੇਦਭਰੀ ਹਾਲਾਤ 'ਚ ਗੋਲੀਆਂ ਮਾਰ ਕੇ ਕੀਤਾ ਕਤਲ
Advertisement
Article Detail0/zeephh/zeephh1887063

Tarn taran Murder: ਅੰਮ੍ਰਿਤਧਾਰੀ ਸਿੱਖ ਦਾ ਭੇਦਭਰੀ ਹਾਲਾਤ 'ਚ ਗੋਲੀਆਂ ਮਾਰ ਕੇ ਕੀਤਾ ਕਤਲ

Tarn taran Murder: ਪਿੰਡ ਰਟੌਲ ਵਿਖੇ ਬੀਤੀ ਰਾਤ ਇੱਕ ਅੰਮ੍ਰਿਤਧਾਰੀ ਵਿਅਕਤੀ ਦਾ ਭੇਦਭਰੀ ਹਾਲਤ ਵਿੱਚ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Tarn taran Murder: ਅੰਮ੍ਰਿਤਧਾਰੀ ਸਿੱਖ ਦਾ ਭੇਦਭਰੀ ਹਾਲਾਤ 'ਚ ਗੋਲੀਆਂ ਮਾਰ ਕੇ ਕੀਤਾ ਕਤਲ

Tarn taran Murder: ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਲੁੱਟ-ਖੋਹ ਅਤੇ ਕਤਲ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ।  ਪਿੰਡ ਰਟੌਲ ਵਿਖੇ ਬੀਤੀ ਰਾਤ ਇੱਕ ਅੰਮ੍ਰਿਤਧਾਰੀ ਵਿਅਕਤੀ ਦਾ ਭੇਦਭਰੀ ਹਾਲਤ ਵਿੱਚ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਧਾਰੀ ਸਿੱਖ ਗੁਰਜਿੰਦਰ ਸਿੰਘ (45) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਰਟੌਲ ਜੋ ਸਾਰਾ ਦਿਨ ਗੁਰਬਾਣੀ ਸਿਮਰਨ ਤੇ ਖੇਤੀ ਦੇ ਧੰਦੇ ਵਿੱਚ ਰੁੱਝਿਆ ਰਹਿੰਦਾ ਸੀ। ਬੀਤੇ ਸ਼ਾਮ ਸ਼ਾਮ ਜਦੋਂ ਗੁਰਜਿੰਦਰ ਸਿੰਘ ਆਪਣੇ ਘਰੋਂ ਫਸਲ ਨੂੰ ਸਪਰੇ ਕਰਨ ਲਈ ਮੋਟਰਸਾਈਕਲ ਉੱਪਰ ਸਵਾਰ ਹੋ ਖੇਤਾਂ ਵੱਲ ਨਿਕਲਿਆ ਤਾਂ ਕਰੀਬ 8:00 ਵਜੇ ਟਿਊਬਵੈੱਲ ਵਾਲੇ ਕਮਰੇ ਨੇੜੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੁਰਜਿੰਦਰ ਸਿੰਘ ਦਾ ਵਿਆਹ ਨਹੀਂ ਹੋਇਆ ਸੀ ਤੇ ਉਸਦੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਸੀ। ਪਰਿਵਾਰ ਵੱਲੋਂ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : India Canada Relations: ਕੈਨੇਡੀਅਨ ਰੱਖਿਆ ਮੰਤਰੀ ਦਾ ਵੱਡਾ ਬਿਆਨ- ਭਾਰਤ ਨਾਲ ਸਬੰਧ ਸਾਡੇ ਲਈ 'ਮਹੱਤਵਪੂਰਨ'

ਮ੍ਰਿਤਕ ਦੇ ਦੋ ਵੱਡੇ ਭਰਾਵਾਂ ਧਰਮਿੰਦਰ ਸਿੰਘ ਅਤੇ ਹਰਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਸੀ। ਪਰਿਵਾਰ ਵੱਲੋਂ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਪਿੰਡ ਰਟੌਲ ਦੇ ਸਰਪੰਚ ਮਨਦੀਪ ਕੌਰ ਪਤਨੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। 

ਉੱਧਰ ਤਰਨਤਾਰਨ ਦੀ ਥਾਣਾ ਸਿਟੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸਿਟੀ ਦੀ ਮੁਖੀ ਬਲਜੀਤ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Kulhad Pizza Couple Video: ਕੁਲੜ ਪੀਜ਼ਾ ਜੋੜੇ ਦੇ ਹੱਕ 'ਚ ਆਏ WWE ਪਲੇਅਰ ਵਿੱਕੀ ਥਾਮਸ, ਵੀਡੀਓ ਨੂੰ ਸ਼ੇਅਰ ਨਾ ਕਰਨ ਦੀ ਕੀਤੀ ਅਪੀਲ

Trending news