Amritpal Singh Latest News: ਅੰਮ੍ਰਿਤਪਾਲ ਸਿੰਘ ਦੇ ਵਕੀਲ ਨੂੰ ਹਾਈ ਕੋਰਟ ਨੇ ਲਗਾਈ ਫਟਕਾਰ
Advertisement
Article Detail0/zeephh/zeephh1649830

Amritpal Singh Latest News: ਅੰਮ੍ਰਿਤਪਾਲ ਸਿੰਘ ਦੇ ਵਕੀਲ ਨੂੰ ਹਾਈ ਕੋਰਟ ਨੇ ਲਗਾਈ ਫਟਕਾਰ

Amritpal Singh Latest News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਬੁੱਧਵਾਰ ਨੂੰ ਇੱਕ ਵਾਰ ਫਿਰ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਤਾੜਨਾ ਕੀਤੀ।

Amritpal Singh Latest News: ਅੰਮ੍ਰਿਤਪਾਲ ਸਿੰਘ ਦੇ ਵਕੀਲ ਨੂੰ ਹਾਈ ਕੋਰਟ ਨੇ ਲਗਾਈ ਫਟਕਾਰ

Amritpal Singh Latest News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਬੁੱਧਵਾਰ ਨੂੰ ਹਾਈ ਕੋਰਟ ਵਿੱਚ ਮੁੜ ਸੁਣਵਾਈ ਹੋਈ। ਅੰਮ੍ਰਿਤਪਾਲ ਨੂੰ ਪੰਜਾਬ ਪੁਲਿਸ ਨੇ ਨਾਜਾਇਜ਼ ਹਿਰਾਸਤ ਵਿੱਚ ਕਿਥੇ ਰੱਖਿਆ ਹੈ, ਇਸ ਬਾਰੇ ਵਾਰ-ਵਾਰ ਅਦਾਲਤ ਦੇ ਜਾਣਕਾਰੀ ਮੰਗਣ ਦੇ ਬਾਵਜੂਦ ਵੀ ਪਟੀਸ਼ਨਕਰਤਾ ਦੇ ਵਕੀਲ ਦੇ ਇਸ ਸਬੰਧੀ ਜਵਾਬ ਦੇਣ ਵਿੱਚ ਨਾਕਾਮ ਰਹਿਣ ਉਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਝਾੜ ਪਾਈ। ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੈ, ਇਹ ਦੋਸ਼ ਲਗਾਉਂਦੇ ਹੋਏ ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਦੇ ਹੋਏ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਸੀ।

ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਨੇ ਹਿਰਾਸਤ ਵਿੱਚ ਹੋਣ ਦੇ ਦੋਸ਼ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ। ਪਿਛਲੀ ਸੁਣਵਾਈ ਉਤੇ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਕਿਹਾ ਸੀ ਕਿ ਉਹ ਦੱਸੇ ਕਿ ਅੰਮ੍ਰਿਤਪਾਲ ਸਿੰਘ ਨੂੰ ਨਾਜਾਇਜ਼ ਹਿਰਾਸਤ ਵਿੱਚ ਕਿਥੇ ਰੱਖਿਆ ਗਿਆ ਹੈ। ਬੁੱਧਵਾਰ ਨੂੰ ਜਦ ਮਾਮਲਾ ਸੁਣਵਾਈ ਲਈ ਪੁੱਜਿਆ ਤਾਂ ਅੰਮ੍ਰਿਤਪਾਲ ਦੇ ਵਕੀਲ ਨੇ ਦੱਸਿਆ ਕਿ ਉਹ ਆਪਣਾ ਪੱਖ ਦਾਖ਼ਲ ਕਰ ਚੁੱਕੇ ਹਨ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਪਟੀਸ਼ਨਕਰਤਾ ਵੱਲੋਂ ਕੋਈ ਜਵਾਬ ਨਹੀਂ ਮਿਲਿਆ। ਇਸ ਉਤੇ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਉਹ ਉੱਤਰ ਦੀ ਕਾਪੀ ਭਾਰਤ ਸਰਕਾਰ ਨੂੰ ਸੌਂਪ ਚੁੱਕੇ ਹਨ। ਇਸ ਉਤੇ ਪਟੀਸ਼ਨਕਰਤਾ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਮੁੱਖ ਜਵਾਬਦੇਹ ਪੰਜਾਬ ਸਰਕਾਰ ਤੇ ਉਨ੍ਹਾਂ ਨੂੰ ਹੀ ਜਵਾਬ ਨਹੀਂ ਦਿੱਤਾ ਗਿਆ। ਇਸ ਉਤੇ ਪਟੀਸ਼ਨਕਰਤਾ ਪੱਖ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਲਈ ਮੋਹਲਤ ਦਿੱਤੀ ਜਾਵੇ, ਜਿਸ ਉਤੇ ਹਾਈ ਕੋਰਟ ਨੇ ਸੁਣਵਾਈ 24 ਅਪ੍ਰੈਲ ਤੱਕ ਲਈ ਮੁਲਤਵੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ : Bathinda Military Station Firing News: ਬਠਿੰਡਾ ਦੇ ਕੈਂਟ ਇਲਾਕੇ 'ਚ ਹੋਈ ਫਾਇਰਿੰਗ, 4 ਫੌਜ਼ੀਆਂ ਦੀ ਮੌਤ 

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਏਜੀ ਨੂੰ ਫਟਕਾਰ ਲਗਾਉਂਦੇ ਹੋਏ ਭਾਰੀ ਪੁਲਿਸ ਬਲ ਤੋਂ ਅੰਮ੍ਰਿਤਪਾਲ ਦੇ ਭੱਜਣ ਬਾਰੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਸੀ। ਇਸ ਦੇ ਨਾਲ ਹੀ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ 'ਤੇ ਖੁਫੀਆ ਤੰਤਰ ਦੀ ਅਸਫਲਤਾ 'ਤੇ ਵੀ ਸੂਬਾ ਸਰਕਾਰ ਦੀ ਖਿਚਾਈ ਕੀਤੀ ਸੀ। ਹਾਈਕੋਰਟ ਦੇ ਬੈਂਚ ਨੇ ਕਿਹਾ ਸੀ ਕਿ 80,000 ਪੁਲਿਸ ਮੁਲਾਜ਼ਮ ਹੋਣ ਦੇ ਬਾਵਜੂਦ ਉਹ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰ ਸਕੇ। 28 ਮਾਰਚ ਨੂੰ ਸੁਣਵਾਈ ਦੌਰਾਨ ਹਾਈਕੋਰਟ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਫਟਕਾਰ ਲਗਾਈ ਸੀ। ਹਾਈ ਕੋਰਟ ਨੇ ਝਾੜ ਪਾਉਂਦੇ ਹੋਏ ਕਿਹਾ ਸੀ ਕਿ ਜਿਸ ਵਿਅਕਤੀ ਉਤੇ ਐੱਨਐੱਸਏ ਲੱਗਿਆ ਹੋਵੇ ਉਸ ਲਈ ਤੁਸੀਂ ਪਟੀਸ਼ਨ ਕਿਵੇਂ ਦਾਇਰ ਕਰ ਸਕਦੇ ਹੋ ?

ਇਹ ਵੀ ਪੜ੍ਹੋ : Bathinda Military Station Firing: ਜਾਣੋ ਬਠਿੰਡਾ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ 'ਤੇ ਭਾਰਤੀ ਫੌਜ ਨੇ ਕੀ ਕਿਹਾ

 

Trending news